Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

22 ਨਵੰਬਰ ਤੱਕ ਰਾਜ ਵਿੱਚ ਚੱਲ ਰਹੀ ਡੀ ਏ ਪੀ ਖਾਦ ਦੀ ਕਿੱਲਤ ਦੂਰ ਹੋ ਜਾਵੇਗੀ : ਰਣਦੀਪ ਸਿੰਘ ਨਾਭਾ

ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਸਮੂਹ ਕੌਂਸਲਰਾ ਨਾਲ਼ ਕੀਤੀ ਮੀਟਿੰਗ: ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

Randeep Singh Nabha, Congress, Punjab Congress

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 15 Nov 2021

Last updated on: Nov 15, 2021, 00:00 IST

ਪੰਜਾਬ ਵਿੱਚ ਚੱਲ ਰਹੇ ਡੀ ਏ ਪੀ ਖਾਦ ਦੇ ਸੰਕਟ ਤੇ ਰਾਜ ਦੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ, ਸ. ਰਣਦੀਪ ਸਿੰਘ ਨਾਭਾ ਨੇ ਸਪੱਸ਼ਟ ਕੀਤਾ ਹੈ ਕਿ  22 ਨਵੰਬਰ ਤੱਕ ਰਾਜ ਵਿੱਚ ਚੱਲ ਰਹੀ ਡੀ ਏ ਪੀ ਖਾਦ ਦੀ ਕਿੱਲਤ ਨੂੰ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਰੀਕ ਤੋਂ ਬਾਅਦ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ  ਡੀ ਏ ਪੀ ਖਾਦ ਦੀ ਕਮੀ ਨਹੀ ਆਵੇਗੀ।ਸ. ਨਾਭਾ ਨੇ ਦੱਸਿਆ ਕਿ ਰਾਜ ਵਿੱਚ ਡੀ ਏ ਪੀ ਖਾਦ ਦੇ ਮੁਕੰਮਲ ਪ੍ਰਬੰਧਾਂ ਲਈ ਖੇਤੀਬਾੜ੍ਹੀ ਵਿਭਾਗ ਦੀ ਟੀਮ ਦਿੱਲੀ ਵਿਖੇ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਬਣਾ ਕਿ ਸੂਬੇ ਨੂੰ ਡੀ ਏ ਪੀ ਦੀ ਕਿੱਲਤ ਤੋਂ ਬਾਹਰ ਕੱਢਣ ਲਈ ਡਟੀ ਹੋਈ ਹੈ। ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਨੇ ਦੱਸਿਆ ਕਿ ਕਣਕ ਦੀ ਬਿਜਾਈ ਦੌਰਾਨ ਡੀ ਏ ਪੀ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦੇ ਸੀਜਨ ਦੀ ਸ਼ੁਰੂਆਤ ਦੌਰਾਨ ਪੰਜਾਬ ਵਿੱਚ ਤਿੰਨ ਫੀਸਦੀ ਤੋਂ ਘੱਟ ਸੀ, ਡੀ ਏ ਪੀ ਖਾਦ ਦਾ ਮੌਜੂਦਾ ਸਟਾਕ ਹੁਣ ਵੱਧ ਕੇ 86 ਫੀਸਦੀ ਹੋ ਚੁੱਕਿਆ ਹੈ ।  ਉਨ੍ਹਾਂ ਕਿਹਾ ਕਿ ਖੇਤੀਬਾੜ੍ਹੀ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਰੋਜਾਨਾ 07 ਰੈਕ ਡੀ ਏ ਪੀ ਖਾਦ ਦੇ ਪੰਜਾਬ ਰਾਜ ਵਿੱਚ ਆਉਣ ਲੱਗ ਪਏ ਹਨ ਅਤੇ 30 ਨਵੰਬਰ ਤੱਕ ਚੱਲਣ ਵਾਲੀ ਕਣਕ ਦੀ ਬਿਜਾਈ ਵਿੱਚ ਡੀ ਏ ਪੀ ਦੀ ਕਿਤੇ ਵੀ ਘਾਟ ਨਹੀਂ ਰਹੇਗੀ। ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਦੇ ਦੌਰੇ ਦੌਰਾਨ ਉਨ੍ਹਾਂ ਨੇ ਵੱਖ ਵੱਖ ਸਮਾਗਮਾਂ ਵਿੱਚ ਹਿੱਸਾ ਲਿਆ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਸਵ.ਜਵਾਹਰ ਲਾਲ ਨਹਿਰੂ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨ ਜਾਗਰਣ ਅਭਿਆਨ ਦੀ ਸੁਰੂਆਤ ਵੀ ਕੀਤੀ।ਇਸ ਮੌਕੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ ਪੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਿਕ ਫੈਸਲੇ ਲ਼ੈ ਕੇ  ਸੂਬੇ ਦੇ ਲੋਕਾਂ ਨੂੰ ਰੋਜਾਨਾ ਨਵੀਆਂ ਰਾਹਤਾਂ ਦੇ ਰਹੀ ਹੈ।

ਇਸੇ ਤਹਿਤ ਡੀਜ਼ਲ 05 ਰੂਪ ਅਤੇ ਪੈਟਰੋਲ 10 ਰੁਪਏ  ਸਸਤਾ ਕੀਤਾ  ਗਿਆ ਹੈ।ਇਸੇ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਨਾਭਾ ਨੇ ਕਿਹਾ ਕਿ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਕੇਂਦਰ ਸਰਕਾਰ ਨੂੰ ਕਿਹਾ ਗਿਆ ਹੈ ਨਾਲ ਹੀ ਕੇਂਦਰ ਸਰਕਾਰ ਵੱਲੋਂ ਬੀ ਐਸ ਐਫ ਦੇ ਅਧਿਕਾਰ ਖੇਤਰ ਨੂੰ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਤੇ ਕਿਹਾ ਕਿ ਸੰਭਵ ਹੈ ਕਿ ਪਿਛਲੇ ਮੁੱਖ ਮੰਤਰੀ ਵੱਲੋਂ ਕੋਈ ਗਲਤੀ ਹੋਈ ਹੋਵੇ, ਤਾਂ ਇਸ ਵਿੱਚ ਸੁਧਾਰ ਕੀਤਾ ਜਾਣਾ ਚਾਹੀਦਾ ਹੈ।ਸ. ਨਾਭਾ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜਿਹੜੇ ਕਿਸਾਨ ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਖੁਦਕੁਸ਼ੀਆਂ ਕਰ ਚੁੱਕੇ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ 05 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਨਾਲ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਪਿਛਲੇ ਦਿਨੀ ਹੋਏ ਫਸਲਾਂ ਦੇ ਨੁਕਸਾਨ ਦੇ ਮੁਆਵਜੇ ਸਬੰਧੀ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ  ਵੱਲੋਂ ਫਸਲਾਂ ਦੀ ਗੋਦਾਵਰੀ ਕਰਵਾਈ ਜਾ ਰਹੀ ਹੈ ਅਤੇ ਜਿਹੜੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ। ਸ. ਰਣਦੀਪ ਸਿੰਘ ਨਾਭਾ ਨੇ ਨਗਰ ਕੌਂਸਲ ਦਫਤਰ ਮੰਡੀ ਗੋਬਿੰਦਗੜ੍ਹ ਵਿਖੇ ਸਮੂਹ ਕੌਸਲਰਾਂ ਨਾਲ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ  ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਵਿੱਚ ਕਿਸੇ ਕਿਸਮ ਦਾ ਵੀ ਸਮਝੋਤਾ ਬਰਦਾਸ਼ਤ ਨਹੀ ਕੀਤਾ ਜਾਵੇਗਾ। ਸ ਨਾਭਾ ਨੇ ਇਸ ਮੌਕੇ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 11 ਵਿੱਚ ਪਾਰਕ ਦਾ ਉਦਘਾਟਨ ਕੀਤਾ। ਅਮਲੋਹ ਵਿਖੇ ਪੰਜਾਬ ਨਿਰਮਾਣ ਸਕੀਮ ਅਧੀਨ ਪੰਚਾਇਤਾਂ ਨੂੰ  ਚੈਕ ਵੀ ਵੰਡੇ। ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ,  ਡਾਇਰੈਕਟਰ ਪੀ ਆਰ ਟੀ ਸੀ,  ਸ਼੍ਰੀ ਸੁਭਾਸ਼ ਸੂਦ, ਨਗਰ ਕੌਂਸਲ  ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਪ੍ਰਿੰਸ, ਕਾਰਜ ਸਾਧਕ ਅਫਸਰ ਕੇ ਐਸ ਬਰਾੜ, ਰਾਮ ਕ੍ਰਿਸ਼ਨ ਭੱਲਾ, ਹਰਪ੍ਰੀਤ ਸਿੰਘ, ਅਸ਼ੋਕ ਸ਼ਰਮਾ ਸੀਨਿਅਰ ਮੀਤ ਪ੍ਰਧਾਨ,  ਬਲਾਕ ਪ੍ਰਧਾਨ ਸੰਜੀਵ ਦੱਤਾ,  ਕੌਂਸਲਰ ਰਜਿੰਦਰ ਬਿੱਟੂ, ਜੋਗਿੰਦਰ ਸਿੰਘ ਮੈਨੀ, ਨੀਲਮ ਰਾਣੀ, ਬਲਜਿੰਦਰ ਸਿੰਘ ਭੱਟੋਂ, ਜੋਗਿੰਦਰ ਸਿੰਘ ਮੈਨੀ, ਪ੍ਰੇਮ ਸਿੰਘ ਖਬੜਾ, ਮੋਹਿੰਦਰ ਭਜਣੀ ਤੋਂ ਇਲਾਵਾ ਸਮੂਹ ਕੌਂਸਲਰ ਮੰਡੀ ਗੋਬਿੰਦਗੜ  ਹਾਜ਼ਰ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD