Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਰਾਜ ਕੁਮਾਰ ਵੇਰਕਾ ਵੱਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਮੁੱਖ ਉਦੇਸ਼- ਕੈਬਨਿਟ ਮੰਤਰੀ

Raj Kumar Verka, Congress, Punjab Congress, Dr. Raj Kumar Verka

Web Admin

Web Admin

5 Dariya News

ਚੰਡੀਗੜ੍ਹ , 15 Nov 2021

Last updated on: Nov 15, 2021, 00:00 IST

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਵਾਇਆ ਹੈ।ਅੱਜ ਸਥਾਨਿਕ ਏਥੇ ਸੂਬਾ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸਭਨਾਂ ਨੂੰ ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਅਤੇ ਉਹ ਇਸ ਮਾਮਲੇ ਦੇ ਸਬੰਧ ਵਿੱਚ ਦਫ਼ਤਰੀ ਕੰਮ-ਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰਨਗੇ। ਮੀਟਿੰਗ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ ਉਠਾਏ ਗਏ ਮੁੱਦਿਆਂ ਦਾ ਜਾਇਜਾ ਲੈਂਦੇ ਹੋਏ ਡਾ. ਵੇਰਕਾ ਨੇ ਸਰਕਾਰੀ ਨਿਯਮਾਂ ਅਨੁਸਾਰ ਹਰੇਕ ਮੁਲਾਜ਼ਮ ਨੂੰ ਨਿਆਂ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਹਰੇਕ ਵਿਅਕਤੀ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣ ਲਈ ਵੀ ਆਖਿਆ।ਇਸ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੀ.ਸੀ.ਐਸ. ਰਜਿਸਟਰ ਏ-1, ਰਜਿਸਟਰ ਏ-11, ਰਜਿਸਟਰ ਏ-111 ਅਤੇ ਰਜਿਸਟਰ ਸੀ. ਦੀ ਭਰਤੀ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਐਕਟ (ਰਿਜਰਵੇਸ਼ਨ ਇਨ ਸਰਵਿਸ) 2006 ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਸਿਵਲ ਸਰਵਿਸਜ਼ (ਅਜੈਕਟਿਵ ਬ੍ਰਾਂਚ) ਦੀ ਭਰਤੀ ਦੇ ਮਾਮਲੇ ’ਤੇ ਇਸ ਐਕਟ ਨੂੰ ਅਣਗੌਲਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੇ ਨਿਯਮਾਂ ਨੂੰ ਤਰੁੰਤ ਪੂਰੀ ਤਰ੍ਹਾਂ ਲਾਗੂ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸ਼ਾਦ, ਪਿੰ੍ਰਸੀਪਲ ਸਕੱਤਰ ਸਮਾਜਿਕ ਨਿਆਂ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਪਿ੍ਰੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਕਰ ਸ੍ਰੀ ਨੀਲਕੰਠ ਐਸ. ਅਵਹਦ, ਡਾਇਰੈਕਟਰ ਪੰਚਾਇਤ ਮਨਪ੍ਰੀਤ ਛਤਵਾਲ, ਡਾਇਰੈਕਟਰ ਐਸ.ਸੀ. ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਹਾਜ਼ਰ ਸਨ।

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD