Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦਾ ਦਿਲ ਹੈ ਦੋਆਬਾ: ਚਰਨਜੀਤ ਸਿੰਘ ਚੰਨੀ

ਆਦਮਪੁਰ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਲਈ ਪ੍ਰਮੁੱਖ ਤਰਜੀਹ-ਮੁੱਖ ਮੰਤਰੀ

Charanjit Singh Channi,  Congress, Punjab Congress, Government of Punjab, Punjab Government, Punjab, Chief Minister Of Punjab, Adampur, Jalandhar, Santokh Singh Chaudhary, Mohinder Singh Kaypee, Chaudhary Surinder Singh, Rajinder Beri, Kanwaljeet Singh Lally, Darshan Singh Karwal

Web Admin

Web Admin

5 Dariya News

ਆਦਮਪੁਰ (ਜਲੰਧਰ) , 15 Nov 2021

Last updated on: Nov 15, 2021, 00:00 IST

ਦੋਆਬਾ ਨੂੰ ਪੰਜਾਬ ਦਾ ਦਿਲ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਖਾਸ ਕਰਕੇ ਆਦਮਪੁਰ ਹਲਕੇ ਵਿਚ ਵਿਕਾਸ ਮੁਖੀ ਪ੍ਰਾਜੈਕਟਾਂ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਕੇ ਇਸ ਨੂੰ ਸੂਬੇ ਦਾ ਮੋਹਰੀ ਹਿੱਸਾ ਬਣਾਉਣ ਦਾ ਪ੍ਰਣ ਲਿਆ। ਆਦਮਪੁਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੇ ਤਹਿਤ ਮੁੱਖ ਮੰਤਰੀ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਲਈ 19 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 19 ਕਰੋੜ ਰੁਪਏ ਵਿੱਚੋਂ 9 ਕਰੋੜ ਰੁਪਏ ਸੜਕਾਂ ਦੀ ਮਜ਼ਬੂਤੀ/ਚੌੜਾ ਕਰਨ ਅਤੇ ਚਾਰ ਮਾਰਗੀ ਕਰਨ ਲਈ ਰੱਖੇ ਗਏ ਹਨ ਜਦਕਿ 10 ਕਰੋੜ ਰੁਪਏ ਕਿਸੇ ਕਿਸਮ ਦੇ ਵਿਕਾਸ ਮੁਖੀ ਕਾਰਜ ਕਰਨ ਲਈ ਮਹਿੰਦਰ ਸਿੰਘ ਕੇ.ਪੀ. ਲਈ ਰੱਖ ਦਿੱਤੇ ਗਏ ਹਨ।ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ (ਕੈਬਨਿਟ ਰੈਂਕ) ਮਹਿੰਦਰ ਸਿੰਘ ਕੇ.ਪੀ. ਵੱਲੋਂ ਆਦਮਪੁਰ ਨੂੰ ਸਬ-ਡਵੀਜ਼ਨ ਦਾ ਦਰਜਾ ਦੇਣ ਦੀ ਰੱਖੀ ਗਈ ਮੰਗ ਦੇ ਜਵਾਬ ਵਿਚ ਮੁੱਖ ਮੰਤਰੀ ਚੰਨੀ ਨੇ ਇਸ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਛੇਤੀ ਹੀ ਸਰਵੇਖਣ ਕਰਵਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਵੱਡੀ ਸੜਕ ਨਾਲ 5-10 ਏਕੜ ਜ਼ਮੀਨ ਦੀ ਵਿਵਸਥਾ ਹੋਣ ਉਤੇ ਆਦਮਪੁਰ ਵਿਚ ਡਿਗਰੀ ਕਾਲਜ ਖੋਲ੍ਹਣ ਦੀ ਮੰਗ ਮੰਨਣ ਲਈ ਤਿਆਰ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਵੱਲੋਂ ਜਾਂਦੀ ਸੜਕ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਿਆ ਜਾਵੇਗਾ ਅਤੇ ਹਵਾਈ ਅੱਡੇ ਦਾ ਨਾਮ ਵੀ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਣ ਲਈ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਕ ਹੋਰ ਮੰਗ ਦੇ ਜਵਾਬ ਵਿਚ ਕਿਹਾ, “ਕਸ਼ੱਤਰੀਆ ਰਾਜਪੂਤਾਂ ਨੂੰ ਮੁੜ ਜਨਰਲ ਕੈਟਾਗਰੀ ਦਾ ਦਰਜਾ ਦਿੱਤਾ ਜਾਵੇਗਾ।” 

ਅਕਾਲੀਆਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨੂੰ ਹਮੇਸ਼ਾ ਹੀ ਸਿਆਸੀ ਸ਼ਤਰੰਜ ਦੇ ਮੋਹਰੇ ਵਜੋਂ ਵਰਤਿਆ ਹੈ। ਚੰਨੀ ਨੇ ਕਿਹਾ, "ਸਾਲ 1996 ਵਿਚ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਗੱਠਜੋੜ ਕੀਤਾ ਸੀ ਪਰ ਉਸ ਤੋਂ ਅਗਲੇ ਸਾਲ ਬਸਪਾ ਨੂੰ ਧੋਖਾ ਦੇ ਦਿੱਤਾ ਅਤੇ ਭਾਜਪਾ ਦੀ ਸ਼ਰਨ ਵਿਚ ਚਲੇ ਗਏ।" ਚੰਨੀ ਨੇ ਕਿਹਾ ਕਿ ਜਦੋਂ ਭਾਜਪਾ ਨਾਲ ਸਾਂਝ-ਭਿਆਲੀ ਟੁੱਟ ਗਈ ਤਾਂ ਇਕ ਵਾਰ ਫੇਰ ਬਸਪਾ ਨਾਲ ਹੱਥ ਮਿਲਾ ਲਿਆ ਪਰ ਅਕਾਲੀਆਂ ਨੇ ਇਸ ਵਾਰ ਵੀ ਸਿਆਸੀ ਚਾਲ ਖੇਡੀ ਹੈ ਅਤੇ ਹੁਸ਼ਿਆਰਪੁਰ ਅਤੇ ਪਠਾਨਕੋਟ ਵਰਗੀਆਂ ਸੀਟਾਂ ਬਸਪਾ ਦੀ ਝੋਲੀ ਪਾ ਦਿੱਤੀਆਂ ਜਦਕਿ ਇੱਥੋਂ ਇਨ੍ਹਾਂ ਨੂੰ ਕਦੇ ਵੀ ਜਿੱਤ ਨਸੀਬ ਨਹੀਂ ਹੋਈ। ਲੁਕਵੇਂ ਰੂਪ ਵਿਚ ਅਕਾਲੀ ਦਲ ਦੀ ਅਜੇ ਵੀ ਭਾਜਪਾ ਨਾਲ ਗੰਢਤੁੱਪ ਹੈ।ਬਹੁਜਨ ਸਮਾਜ ਨੂੰ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਵੀ ਬਹੁਜਨ ਸਮਾਜ ਦਾ ਸ਼ਾਸਨ ਹੈ।ਸਮਾਜ ਦੇ ਸਾਰੇ ਵਰਗਾਂ ਦੇ ਫਾਇਦੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਗਏ ਇਤਿਹਾਸਕ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਰੇਲੂ ਬਿਜਲੀ ਦੀਆਂ ਦਰਾਂ ਵਿਚ ਪ੍ਰਤੀ ਯੂਨਿਟ 3 ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਇਸ ਤੋਂ ਇਲਾਵਾ 21 ਲੱਖ ਪਰਿਵਾਰਾਂ ਨੂੰ 200 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਜਾਰੀ ਰਹੇਗੀ, ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਲਾਲ ਲਕੀਰ ਦੇ ਤਹਿਤ ਰਹਿ ਰਹੇ ਲੋਕਾਂ ਨੂੰ ‘ਮੇਰਾ ਘਰ, ਮੇਰੇ ਨਾਮ’ ਅਧੀਨ ਮਾਲਕੀ ਹੱਕ ਦਿੱਤੇ, ਇਕ ਲੱਖ ਨੌਕਰੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ, ਟਿਊਬਵੈਲਾਂ ਦੇ ਬਿੱਲ ਮੁਆਫ਼ ਕਰਕੇ 1200 ਕਰੋੜ ਰੁਪਏ ਦੀ ਰਾਹਤ ਦਿੱਤੀ ਅਤੇ ਪਾਣੀ ਦੀਆਂ ਦਰਾਂ 50 ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕਰਨ ਸਮੇਤ ਕਈ ਹੋਰ ਲੋਕ ਪੱਖੀ ਉਪਰਾਲੇ ਕੀਤੇ ਗਏ।ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹੁਣ ‘ਲੋਹ ਪੁਰਸ਼’ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ।ਇਸ ਤੋਂ ਪਹਿਲਾਂ ਸਾਬਕਾ ਮੰਤਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ. ਨੇ ਖੁਲਾਸਾ ਕੀਤਾ ਕਿ ਅੱਜ ਆਦਮਪੁਰ ਵਿਚ 130 ਕਰੋੜ ਰੁਪਏ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਕੇ ਮੁੱਖ ਮੰਤਰੀ ਨੇ ਖੁਸ਼ਹਾਲੀ ਦੀ ਹਵਾ ਦਾ ਮੁੱਢ ਬੰਨਿਆ।ਇਸ ਮੌਕੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਆਦਮਪੁਰ ਤੋਂ ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ।

 

Tags: Charanjit Singh Channi , Congress , Punjab Congress , Government of Punjab , Punjab Government , Punjab , Chief Minister Of Punjab , Adampur , Jalandhar , Santokh Singh Chaudhary , Mohinder Singh Kaypee , Chaudhary Surinder Singh , Rajinder Beri , Kanwaljeet Singh Lally , Darshan Singh Karwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD