Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐੱਚ.ਆਈ.ਵੀ. ਏਡਜ਼ ਦੇ ਸੰਕ੍ਰਮਣ ਤੋਂ ਬਚਣ ਲਈ ਜਾਗਰੂਕਤਾ ਅਹਿਮ ਉਪਾਅ : ਡਾ ਰਾਜੇਸ਼ ਕੁਮਾਰ ਗਰਗ

ਏਡਜ਼ ਦੀ ਰੋਕਥਾਮ ਲਈ ਜਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ

 Health

Web Admin

Web Admin

5 Dariya News

ਨਵਾਂਸ਼ਹਿਰ , 16 Nov 2021

Last updated on: Nov 16, 2021, 00:00 IST

ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਰਾਜੇਸ਼ ਕੁਮਾਰ ਗਰਗ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਏਡਜ਼ ਤੋਂ ਬਚਾਅ ਲਈ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਜਨ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ।ਕਮਿਊਨਿਟੀ ਹੈਲਥ ਸੈਂਟਰ ਰਾਹੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਰਾਜੇਸ਼ ਕੁਮਾਰ ਗਰਗ ਨੇ ਅੱਜ ਐੱਚ.ਆਈ.ਵੀ. ਏਡਜ਼ ਜਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪ੍ਰਚਾਰ ਵੈਨ ਬਲਾਕ ਦੇ ਸ਼ਹਿਰੀ, ਪੇਂਡੂ ਤੇ ਉੱਚ ਜ਼ੋਖਮ ਵਾਲੇ ਖੇਤਰ ਵਿੱਚ ਜਾ ਕੇ ਲੋਕਾਂ ਨੂੰ ਐੱਚ.ਆਈ.ਵੀ. ਏਡਜ਼ ਦੀ ਬਿਮਾਰੀ ਪ੍ਰਤੀ ਜਾਗਰੂਕ ਕਰੇਗੀ। ਇਸ ਮੌਕੇ ਮੈਡੀਕਲ ਮਾਹਰਾਂ ਦੀ ਟੀਮ ਵੱਲੋਂ ਐੱਚ.ਆਈ.ਵੀ. ਦੇ ਟੈਸਟ ਤੇ ਕੌਂਸਲਿੰਗ ਵੀ ਕੀਤੀ ਜਾਵੇਗੀ। ਇਹ ਵੈਨ ਪ੍ਰਿੰਟ ਤੇ ਆਡਿਓ-ਵੀਡੀਓ ਵਿਯੂਅਲ ਉਪਕਰਨਾਂ ਨਾਲ ਵੀ ਲੈਸ ਹੈ।ਡਾ ਗਰਗ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਐੱਚ.ਆਈ.ਵੀ. ਏਡਜ਼ ਦੇ ਸੰਕ੍ਰਮਣ ਤੋਂ ਬਚਣ ਲਈ ਜਾਗਰੂਕਤਾ ਹੀ ਅਹਿਮ ਉਪਾਅ ਹੈ। ਏਡਜ਼ ਮੁੱਖ ਰੂਪ ਵਿਚ ਅਸੁਰੱਖਿਅਤ ਜਿਸਮਾਨੀ ਸਬੰਧ ਬਣਾਉਣ, ਏਡਜ਼ ਪੀੜਤ ਵਿਅਕਤੀ ਦਾ ਖ਼ੂਨ ਦੂਸਰੇ ਵਿਅਕਤੀ ਨੂੰ ਚੜਾਉਣ, ਗਰਭਵਤੀ ਅਵਸਥਾ ਵਿਚ ਏਡਜ਼ ਪੀੜਤ ਮਾਂ ਵੱਲੋਂ ਜਨਮ ਦੇਣ ਵਾਲੇ ਬੱਚੇ, ਏਡਜ਼ ਪੀੜਤ ਵਿਅਕਤੀ ਦੀ ਸੂਈਂ ਦੂਸਰੇ ਵਿਅਕਤੀ 'ਤੇ ਵਰਤਣ ਆਦਿ ਨਾਲ ਹੁੰਦੀ ਹੈ ਜੋ ਕਿ ਮਹਾਂਮਾਰੀ ਦਾ ਰੂਪ ਧਾਰਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਏਡਜ਼ ਕਾਰਨ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸਮੱਰਥਾ ਘੱਟ ਜਾਂਦੀ ਹੈ, ਜਿਸ ਕਾਰਨ ਪੀੜਤ ਨੂੰ ਟੀ.ਬੀ. ਸਮੇਤ ਕਈ ਹੋਰ ਬਿਮਾਰੀਆਂ ਹੋਣ ਦਾ ਖਤਰਾ ਵੱਧ ਜਾਂਦਾ ਹੈ। ਇਕ ਸਰਵੇ ਦੀ ਰਿਪੋਰਟ ਅਨੁਸਾਰ ਸਾਲ 1984 ਵਿਚ ਇਸ ਬਿਮਾਰੀ ਦੀ ਪਛਾਣ ਹੋਣ ਤੋਂ ਬਾਅਦ ਹੁਣ ਤੱਕ 36 ਕਰੋੜ ਤੋਂ ਵੱਧ ਲੋਕ ਏਡਜ਼ ਨਾਲ ਮਰ ਚੁੱਕੇ ਹਨ। ਉਨ੍ਹਾਂ ਫੀਲਡ ਸਟਾਫ ਨੂੰ ਵੀ ਇਸ ਬਿਮਾਰੀ ਪ੍ਰਤੀ ਆਮ ਲੋਕਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਜਾਗਰੂਕਤਾ ਫੈਲਾਉਣ ਨੂੰ ਕਿਹਾ।

ਇਸ ਮੌਕੇ ਮੈਡੀਕਲ ਅਫਸਰ ਡਾ ਗੁਰਪਿੰਦਰ ਕੌਰ ਅਤੇ ਭੁਵਨੀਸ਼ ਸ਼ਾਰਦਾ ਨੇ ਦੱਸਿਆ ਕਿ ਇਸ ਬਿਮਾਰੀ ਪ੍ਰਤੀ ਜਾਗਰੂਕ ਹੋਣਾ ਹਰ ਵਿਅਕਤੀ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਏਡਜ਼ ਪੀੜਤ ਵਿਅਕਤੀ ਨੂੰ ਵਾਰ-ਵਾਰ ਬੁਖਾਰ ਹੁੰਦਾ ਹੈ, ਥਕਾਵਟ ਹੁੰਦੀ ਹੈ, ਮਾਸ ਪੇਸ਼ੀਆਂ ਵਿਚ ਅਕੜਾਅ ਆਉਂਦਾ ਹੈ, ਜੋੜਾਂ ਵਿਚ ਦਰਦ ਅਤੇ ਸੋਜਿਸ਼ ਹੁੰਦੀ ਹੈ, ਗਲਾ ਖਰਾਬ ਹੋ ਜਾਂਦਾ ਹੈ, ਭਾਰ ਘੱਟਣਾ ਸ਼ੁਰੂ ਹੋ ਜਾਂਦਾ ਹੈ, ਚਮੜੀ ਉੱਪਰ ਲਾਲ ਰੰਗ ਦੇ ਨਿਸ਼ਾਨ ਆ ਜਾਂਦੇ ਹਨ ਅਤੇ ਮਾਨਸਿਕ ਤਣਾਅ ਰਹਿਣ ਲੱਗਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਬਿਮਾਰੀ ਦਾ ਮੁੱਢਲੀ ਅਵਸਥਾ ਵਿੱਚ ਹੀ ਪਤਾ ਲੱਗ ਜਾਵੇ ਤਾਂ ਬਿਮਾਰੀ ਦੀ ਰੋਕਥਾਮ ਲਈ ਲਗਾਤਾਰ ਦਵਾਈਆਂ ਦਾ ਸਹਾਰਾ ਲੈ ਕੇ ਏਡਜ਼ ਪੀੜਤ ਵਿਅਕਤੀ ਲੰਬੀ ਜ਼ਿੰਦਗੀ ਜੀਅ ਸਕਦਾ ਹੈ।ਇਸੇ ਦੌਰਾਨ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਏਡਜ਼ ਇਕ ਤੋਂ ਜ਼ਿਆਦਾ ਵਿਅਕਤੀ ਨਾਲ ਸਰੀਰਕ ਸਬੰਧ ਬਣਾਉਣ, ਦੂਸ਼ਿਤ ਖੂਨ ਦੇਣ, ਦੂਸ਼ਿਤ ਸੂਈਆਂ, ਸਰਿੰਜਾਂ ਦੀ ਵਰਤੋਂ ਅਤੇ ਗਰਭਵਤੀ ਮਾਂ ਤੋਂ ਬੱਚੇ ਨੂੰ ਹੁੰਦਾ ਹੈ। ਇਹ ਹੱਥ ਮਿਲਾਉਣ, ਛੂਹਣ, ਚੁੰਮਣ ਜਾਂ ਕਿਸੇ ਨਾਲ ਬੈਠ ਕੇ ਖਾਣਾ ਖਾਣ ਨਾਲ ਨਹੀਂ ਫੈਲਦਾ ਹੈ, ਇਸ ਲਈ ਸਾਨੂੰ ਏਡਜ਼ ਦੇ ਰੋਗੀ ਨਾਲ ਨਫਰਤ ਨਹੀਂ ਕਰਨੀ ਚਾਹੀਦੀ, ਬਲਕਿ ਉਸਨੂੰ ਸਮਾਜ ਵਿਚ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਲੰਬੀ ਅਤੇ ਤੰਦਰੁਸਤ ਜ਼ਿੰਦਗੀ ਜੀਅ ਸਕੇ। ਉਨ੍ਹਾਂ ਦੱਸਿਆ ਕਿ ਏਡਜ਼ ਇਕ ਅਜਿਹੀ ਬਿਮਾਰੀ ਹੈ, ਜਿਸ ਨਾਲ ਵਿਅਕਤੀ ਦੇ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਬਿਲਕੁੱਲ ਖਤਮ ਹੋ ਜਾਂਦੀ ਹੈ ਅਤੇ ਉਸ ਨੂੰ ਅਨੇਕਾਂ ਬਿਮਾਰੀਆਂ ਆਪਣੀ ਜਕੜ ਵਿੱਚ ਲੈ ਲੈਦੀਆਂ ਹਨ।ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਬਿਮਾਰੀ ਦੇ ਬਾਰੇ ਜਾਗਰੂਕਤਾ ਦੀ ਕਮੀ ਹੋਣਾ, ਮਰੀਜ਼ ਵਿੱਚ ਇਸ ਬਿਮਾਰੀ ਪ੍ਰਤੀ ਡਰ ਤੇ ਪੀੜਤ ਦਾ ਸਮਾਜਿਕ ਬਾਈਕਾਟ ਬਹੁਤ ਹੀ ਚਿੰਤਾਜਨਕ ਹੈ ਤੇ ਇਹ ਪੀੜਤ ਦੀ ਹਾਲਤ ਨੂੰ ਹੋਰ ਵੀ ਦੁਖਦ ਬਣਾ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਪੀੜਤ ਨਾਲ ਭੇਦਭਾਵ ਨਹੀਂ ਕਰਨਾ ਚਾਹੀਦਾ ਅਤੇ ਏਡਜ਼ ਦੇ ਫੈਲਣ ਨੂੰ ਲੈ ਕੇ ਜੋ ਗਲਤ ਧਾਰਨਾਵਾਂ ਹਨ, ਉਨ੍ਹਾਂ ਤੋਂ ਬਚਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਪਿੰਦਰ ਕੌਰ, ਡਾ ਭੁਵਨੀਸ਼ ਸ਼ਾਰਦਾ, ਡਾ ਯੋਗਿਤਾ ਬਾਲਾ, ਬਲਾਕ ਐਜੂਕੇਟਰ ਸ. ਮਨਿੰਦਰ ਸਿੰਘ, ਹੈਲਥ ਇੰਸਪੈਕਟਰ ਰਵੀਇੰਦਰ ਸਿੰਘ, ਨਰਸਿੰਗ ਅਫਸਰ ਊਸ਼ਾ ਕਿਰਨ, ਫਾਰਮੇਸੀ ਅਫ਼ਸਰ ਰਾਜਵਿੰਦਰ ਕੌਰ, ਹੈਲਥ ਵਰਕਰ ਮਨਦੀਪ ਸਿੰਘ, ਗੁਲਸ਼ਨ ਕੁਮਾਰ ਅਤੇ ਓਟ ਕੌਂਸਲਰ ਹਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD