Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਤੇ ਲੜਕੇ ਦਾ ਦੌਰਾ

18 ਸਾਲ ਦੇ ਹੋ ਚੁੱਕੇ ਵਿਦਿਆਰਥੀਆਂ ਆਪਣੀ ਵੋਟ ਤੁਰੰਤ ਬਣਵਾਉਣ - ਡਿਪਟੀ ਕਮਿਸ਼ਨਰ

DC Ferozepur, Deputy Commissioner Ferozepur, Ferozepur, Davinder Singh

Web Admin

Web Admin

5 Dariya News

ਫਿਰੋਜ਼ਪੁਰ , 16 Nov 2021

Last updated on: Nov 16, 2021, 00:00 IST

ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਵਿਦਿਆਰਥੀਆਂ ਨੂੰ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿੱਚ ਇੱਕ-ਇੱਕ ਵੋਟ ਦੀ ਮਹੱਤਤਾ ਨੂੰ ਸਮਝਾਉਣ ਦੇ ਨਾਲ ਹੀ ਬੱਚਿਆਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਬਾਰੇ ਵੀ ਜਾਗਰੂਕ ਕਰਨ ਦੇ ਮਕਸਦ ਨਾਲ ਵਿਸ਼ੇਸ਼ ਤੌਰ ਤੇ ਪਹੁੰਚ ਕੀਤੀ। ਉਨ੍ਹਾਂ ਵਿਦਿਆਰਥੀਆਂ ਦੇ ਰੁਬਰੂ ਹੁੰਦਿਆਂ ਉਨ੍ਹਾਂ ਨਾਲ ਆਪਣੇ ਵਿਦਿਆਰਥੀ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਹਾਸਲ ਕਰਨ ਲਈ ਆਪਣੇ ਟੀਚੇ ਨਿਰਧਾਰਿਤ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵੋਟ ਦੇ ਮਹੱਤਵ ਅਤੇ ਇਸ ਦੀ ਵਰਤੋ, ਵੋਟ ਕਿਵੇਂ ਬਣਾਉਣੀ ਹੈ ਤੇ ਭਾਰਤ ਚੋਣ ਕਮਿਸ਼ਨ ਵੱਲੋਂ ਟੋਲ ਫਰੀ ਨੰਬਰ 1950, ਵੋਟਰ ਹੈਲਪਲਾਈਨ ਐਪ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵਿਦਿਆਰਥੀ 18 ਸਾਲ ਦੇ ਹੋ ਚੁੱਕੇ ਹਨ ਉਹ ਆਪਣੀ ਵੋਟ ਤੁਰੰਤ ਬਣਵਾਉਣ ਅਤੇ ਸਮੂਹ ਵਿਦਿਆਰਥੀ ਅੱਗੇ ਆਪਣੇ ਪਰਿਵਾਰ ਦੇ ਨੌਜਵਾਨ ਭੈਣ-ਭਰਾਵਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ।ਇਸੇ ਦੌਰਾਨ ਮਾਨਯੋਗ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਨੂੰ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਅਤੇ ਪਰਾਲੀ ਸਾੜਣ ਨਾਲ ਵਾਤਾਵਰਨ ਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਦੱਸਦੇ ਹੋਏ ਸਮੂਹ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਨੂੰ ਅਤੇ ਕਿਸਾਨਾਂ ਨੂੰ ਆਪਣੇ-ਆਪਣੇ ਪੱਧਰ ਤੇ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀ ਦੀ ਸੁਧਾਈ ਅਤੇ ਨਵੇਂ ਵੋਟਰਾਂ ਦੀ ਵੋਟ ਬਣਾਉਣ ਦੇ ਸਬੰਧ ਵਿੱਚ ਜਿਲੇ ਦੇ ਸਮੂਹ ਸਕੂਲਾਂ, ਕਾਲਜਾਂ ਵਿੱਚ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਐੱਸਡੀਐਮ ਓਮ  ਪ੍ਰਕਾਸ਼, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ, ਸੁਪਰਡੈਂਟ-1 ਜੋਗਿੰਦਰ ਸਿੰਘ, ਡਿਪਟੀ ਡੀਈਓ ਕੋਮਲ ਅਰੋੜਾ, ਪ੍ਰਿੰਸੀਪਲ ਸ.ਸ.ਸੈਕ. ਸਮਾਰਟ ਸਕੂਲ ਲੜਕੀਆਂ ਰਾਜੇਸ਼ ਮਹਿਤਾ, ਪ੍ਰਿੰਸੀਪਲ ਸ.ਸ.ਸੈਕੰ.ਸਮਾਰਟ ਸਕੂਲ ਲੜਕੇ ਜਗਦੀਪਪਾਲ ਸਿੰਘ, ਸੰਤੋਖ ਕਾਨੂੰਗੋ ਤੋਂ ਇਲਾਵਾ ਸਕੂਲ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵੀ ਹਾਜ਼ਰ ਸੀ। 

 

Tags: DC Ferozepur , Deputy Commissioner Ferozepur , Ferozepur , Davinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD