Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਜਲਦ ਭੇਜੇਗੀ ਪ੍ਰਸਤਾਵ: ਅਮਰਿੰਦਰ ਸਿੰਘ ਰਾਜਾ ਵੜਿੰਗ

ਟਰਾਂਸਪੋਰਟ ਮੰਤਰੀ ਵੱਲੋਂ ਸ਼ਹੀਦ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ, ਜੱਦੀ ਘਰ ਵਿਖੇ ਵੀ ਕੀਤਾ ਨਮਨ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring, Shaheed Kartar Singh Sarabha, Sarabha, Ludhiana, Captain Sandeep Singh Sandhu, Sandeep Singh Sandhu, Capt Sandeep Sandhu

Web Admin

Web Admin

5 Dariya News

ਸਰਾਭਾ (ਲੁਧਿਆਣਾ) , 16 Nov 2021

Last updated on: Nov 16, 2021, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜ ਕੇ ਅਪੀਲ ਕਰੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਸ਼ਹੀਦ ਨੂੰ ਸ਼ਰਧਾਂਜਲੀ ਹੋਵੇਗੀ ਜਿਸ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ।ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਦੀ ਤਜਵੀਜ਼ 'ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਦਾਖਾ ਦੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ ਇਸ ਸਬੰਧੀ ਪ੍ਰਸਤਾਵ ਨੂੰ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।ਇਸ ਤੋਂ ਇਲਾਵਾ ਉਨ੍ਹਾਂ ਲੁਧਿਆਣਾ ਤੋਂ ਸਰਾਭਾ ਪਿੰਡ ਤੱਕ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਬੱਸ ਸੇਵਾ ਚਲਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ।ਵੜਿੰਗ ਨੇ ਕਿਹਾ ਕਿ ਉਹ ਦੇਸ਼ ਦੇ ਮਹਾਨ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਕੋਸ਼ਿਸ਼ ਕਰਨਗੇ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹਿਣਗੇ।

ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਦਾਖਾ ਬੱਸ ਸਟੈਂਡ ਦਾ ਨਾਂ ਸ਼ਹੀਦ ਦੇ ਨਾਂ 'ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਣ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਵਚਨਬੱਧ ਹੈ, ਜਿਨ੍ਹਾਂ ਨੇ ਇੰਨੀ ਛੋਟੀ ਉਮਰ ਵਿੱਚ ਸ਼ਹਾਦਤ ਦਿੱਤੀ ਸੀ।ਬਾਅਦ ਵਿੱਚ ਕੈਬਨਿਟ ਮੰਤਰੀ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਰਾਜ ਬਚਨ ਸਿੰਘ ਸੰਧੂ ਅਤੇ ਕਈ ਹੋਰਾਂ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਐਸ.ਡੀ.ਐਮ. ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਸਰਪੰਚ ਸੁਖਜਿੰਦਰ ਕੌਰ, ਸਪੋਰਟਸ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਸਕੱਤਰ ਅਮਰ ਸਿੰਘ, ਪ੍ਰੈਸ ਸਕੱਤਰ ਦਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਜਬੀਰ ਸਿੰਘ, ਜਰਨੈਲ ਸਿੰਘ, ਬਿੰਦਰ ਯੂ.ਐਸ.ਏ., ਅਜੀਤ ਸਿੰਘ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring , Shaheed Kartar Singh Sarabha , Sarabha , Ludhiana , Captain Sandeep Singh Sandhu , Sandeep Singh Sandhu , Capt Sandeep Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD