Sunday, 05 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

 

ਮੁੱਖ ਮੰਤਰੀ ਜਲਦ ਕਰਨਗੇ ਪੰਜਾਬ ਓਲੰਪਿਕ ਭਵਨ ਦੇ ‘ਹਾਲ ਆਫ ਫੇਮ’ ਦਾ ਉਦਘਾਟਨ- ਬ੍ਰਹਮ ਮਹਿੰਦਰਾ, ਪਰਗਟ ਸਿੰਘ

ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਸਾਲਾਨਾ 5-5 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ

Pargat Singh, Congress, Punjab Congress, Government of Punjab, Punjab Government, Punjab, Brahm Mahindra, Hall of Fame, Punjab Olympic Association, Bharat Bhushan Ashu

Web Admin

Web Admin

5 Dariya News

ਮੁਹਾਲੀ , 16 Nov 2021

ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦੇ ਬਣਾਏ ਗਏ ‘ਹਾਲ ਆਫ ਫੇਮ’ ਦਾ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲਦ ਕੀਤਾ ਜਾਵੇਗਾ। ਇਹ ਉਦਘਾਟਨ ‘ਹਾਲ ਆਫ ਫੇਮ’ ਦਾ ਹਿੱਸਾ ਪੰਜਾਬ ਦੇ ਸਾਰੇ ਤਮਗਾ/ਐਵਾਰਡ ਜੇਤੂ ਤੇ ਓਲੰਪੀਅਨ ਖਿਡਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।ਇਹ ਗੱਲ ਅੱਜ ਇਥੇ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਅਤੇ ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸਾਂਝੇ ਤੌਰ ਉਤੇ ਕੀਤਾ ਗਿਆ। ਪੰਜਾਬ ਓਲੰਪਿਕ ਐਸਸੋਸੀਏਸ਼ਨ ਵੱਲੋਂ ਖੇਡ ਮੰਤਰੀ ਦਾ ਉਚੇਚੇ ਤੌਰ ਉਤੇ ਸਨਮਾਨ ਕੀਤਾ ਗਿਆ। ਪਰਗਟ ਸਿੰਘ ਪਹਿਲੇ ਓਲੰਪੀਅਨ ਹਨ, ਜੋ ਪੰਜਾਬ ਦੇ ਖੇਡ ਮੰਤਰੀ ਬਣੇ ਹਨ। ਇਸ ਮੌਕੇ ਬ੍ਰਹਮ ਮਹਿੰਦਰਾ ਨੇ ਪਰਗਟ ਸਿੰਘ ਨੂੰ ਪੰਜਾਬ ਓਲੰਪਿਕ ਐਸਸੋਸੀਏਸ਼ਨ ਦਾ ਪੈਟਰਨ ਬਣਾਉਣ ਦਾ ਐਲਾਨ ਵੀ ਕੀਤਾ। ਬ੍ਰਹਮ ਮਹਿੰਦਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਿਭਾਗ ਦੀ ਵਾਗਡੋਰ ਇਕ ਸਾਬਕਾ ਓਲੰਪੀਅਨ ਹੱਥ ਹੈ। ਉਨ੍ਹਾਂ ਖੇਡ ਮੰਤਰੀ ਨੂੰ ਕਿਹਾ ਕਿ ਸਾਬਕਾ ਖਿਡਾਰੀਆਂ ਦੀ ਪੈਨਸ਼ਨ ਵਧਾਈ ਜਾਵੇ, ਖਿਡਾਰੀਆਂ ਨੂੰ ਨੌਕਰੀਆਂ ਤੇ ਬਣਦੀਆਂ ਤਰੱਕੀਆਂ ਦਿੱਤੀਆਂ ਜਾਣ ਅਤੇ  ਕੋਚਾਂ ਦੀ ਤਾਇਨਾਤੀ ਕੀਤੀ ਜਾਵੇ।ਖੇਡ ਮੰਤਰੀ ਪਰਗਟ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਸਾਲਾਨਾ 5-5 ਲੱਖ ਰੁਪਏ ਗਰਾਂਟ ਦਿੱਤੀ ਜਾਵੇਗੀ ਜਿਸ ਦਾ ਬਜਟ ਵਿੱਚ ਪੱਕਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਗਰਾਂਟ ਨਿਰੰਤਰ ਮਿਲਦੀ ਰਹੇ। 

ਪਰਗਟ ਸਿੰਘ ਨੇ ਕਿਹਾ ਕਿ ਹਰ ਖੇਡ ਐਸਸੀਏਸ਼ਨ ਆਪਣਾ ਇਕ ਨੁਮਾਇੰਦਾ ਦੇਵੇ ਜੋ ਖੇਡਾਂ ਨੂੰ ਹੁਲਾਰਾ ਦੇਣ ਲਈ ਪੁਰਾਣੇ ਖਿਡਾਰੀਆਂ ਨੂੰ ਲੈ ਕੇ ਮਾਹਿਰਾਂ ਦੀ ਕਮੇਟੀ ਬਣਾਈ ਜਾਵੇ। ਉਨ੍ਹਾਂ ਖੇਡ ਖੇਤਰ ਦੀ ਪ੍ਰਫੁੱਲਤਾ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਤੇ ਸਿੱਖਿਆ ਵਿਭਾਗ ਨੂੰ ਜੋੜਨ ਉਤੇ ਵੀ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਖਿਡਾਰੀ ਸਕੂਲਾਂ ਜਾਂ ਕਾਲਜਾਂ ਵਿੱਚੋਂ ਹੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਐਵਾਰਡ ਤੇ ਤਮਗਾ ਜੇਤੂ ਖਿਡਾਰੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਉਤੇ ਆਮਦਨ ਹੱਦ ਲਈ ਲਗਾਈ ਸ਼ਰਤ ਵੀ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ ਨੇ ਪਰਗਟ ਸਿੰਘ ਜਿਨ੍ਹਾਂ ਕੋਲ ਸਿੱਖਿਆ ਵਿਭਾਗ ਵੀ ਹੈ, ਨੂੰ ਅਪੀਲ ਕੀਤੀ ਕਿ ਸਕੂਲਾਂ ਦੇ ਬੱਚਿਆਂ ਲਈ ਦਿਨ ਤੈਅ ਕੀਤੇ ਜਾਣ ਜਿਸ ਦਿਨ ਉਹ ਹਾਲ ਆਫ ਫੇਮ ਦਾ ਦੇਖਣ ਆਉਣ ਤਾਂ ਜੋ ਵੱਡੇ ਖਿਡਾਰੀਆਂ ਦੇ ਬੁੱਤ, ਤਸਵੀਰਾਂ ਤੇ ਪ੍ਰਾਪਤੀਆਂ ਦੇਖ ਕੇ ਪ੍ਰੇਰਨਾ ਲੈ ਕੇ ਜਾਣ।ਐਸਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ ਐਸ ਸਿੱਧੂ ਨੇ ਮੀਟਿੰਗ ਵਿੱਚ ਹਾਜ਼ਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਭਾਰਤ ਭੂਸ਼ਣ ਆਸ਼ੂ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ 10-10 ਲੱਖ ਰੁਪਏ ਦੀ ਗਰਾਂਟ ਦਿੱਤੀ। ਉਨ੍ਹਾਂ ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।ਮੀਟਿੰਗ ਵਿੱਚ ਪੰਜਾਬ ਓਲੰਪਿਕ ਐਸਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਕਰਤਾਰ ਸਿੰਘ, ਸਿਕੰਦਰ ਸਿੰਘ ਮਲੂਕਾ, ਤੇਜਾ ਸਿੰਘ ਧਾਲੀਵਾਲ, ਰਾਜਿੰਦਰ ਸਿੰਘ ਕਲਸੀ, ਕੇ ਪੀ ਐਸ ਬਰਾੜ, ਤਾਰਾ ਸਿੰਘ, ਕੇ ਬੀ ਐਸ ਸਿੱਧੂ, ਗੁਰਮੀਤ ਸਿੰਘ, ਉਪਕਾਰ ਸਿੰਘ ਵਿਰਕ, ਮਨਿੰਦਰ ਕੌਰ, ਜਸਵੀਰ ਸਿੰਘ, ਉਪਜੀਤ ਸਿੰਘ ਬਰਾੜ ਅਤੇ ਖੇਡ ਵਿਭਾਗ ਦੇ ਉਪ ਸਕੱਤਰ ਕਿਰਪਾਲ ਵੀਰ ਸਿੰਘ ਹਾਜ਼ਰ ਸਨ।

 

Tags: Pargat Singh , Congress , Punjab Congress , Government of Punjab , Punjab Government , Punjab , Brahm Mahindra , Hall of Fame , Punjab Olympic Association , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD