Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

26.85 ਕਰੋੜ ਰੁਪਏ ਦੇ ਸੀਵਰੇਜ ਤੇ ਪਾਣੀ ਪ੍ਰਾਜੈਕਟ ਦੀ ਸ਼ੁਰੂਆਤ ਸਮਾਣਾ ਸ਼ਹਿਰ ਲਈ ਵੱਡਾ ਤੋਹਫ਼ਾ-ਰਜਿੰਦਰ ਸਿੰਘ

23 ਕਿਲੋਮੀਟਰ ਸੀਵਰੇਜ, 22 ਕਿਲੋਮੀਟਰ ਪਾਣੀ ਦੀਆਂ ਪਾਇਪ ਲਾਇਨਾਂ ਪਾ ਕੇ ਇੰਟਰਲਾਕਿੰਗ ਟਾਇਲਾਂ ਨਾਲ ਸਮਾਣਾ ਦੀ ਹੋਵੇਗੀ ਕਾਇਆਂ ਕਲਪ-ਰਜਿੰਦਰ ਸਿੰਘ

Punjab Congress, Samana, Patiala

Web Admin

Web Admin

5 Dariya News

ਸਮਾਣਾ , 17 Nov 2021

Last updated on: Nov 17, 2021, 00:00 IST

ਪੰਜਾਬ ਸਰਕਾਰ ਨੇ 26.85 ਕਰੋੜ ਰੁਪਏ ਦੇ ਸੀਵਰੇਜ ਤੇ ਪਾਣੀ ਦੇ ਵਿਕਾਸ ਪ੍ਰਾਜੈਕਟ ਮਨਜੂਰ ਕਰਕੇ ਸਮਾਣਾ ਸ਼ਹਿਰ ਦੇ ਵਸਨੀਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਹ ਪ੍ਰਗਟਾਵਾ ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕਰਦਿਆਂ ਦੱਸਿਆ ਕਿ ਸਮਾਣਾ ਸ਼ਹਿਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਹਿਰ 'ਚ 23 ਕਿਲੋਮੀਟਰ ਲੰਬੀਆਂ ਸੀਵਰੇਜ ਲਾਇਨਾਂ, 22 ਕਿਲੋਮੀਟਰ ਪਾਣੀ ਦੀਆਂ ਪਾਇਪ ਲਾਇਨਾਂ ਵਿਛਾਉਣ ਸਮੇਤ ਇੰਟਰਲਾਕਿੰਗ ਟਾਇਲਾਂ ਲਗਾਉਣ ਦੀ ਮਨਜੂਰੀ ਦਿੱਤੀ ਹੈ।ਸ. ਰਜਿੰਦਰ ਸਿੰਘ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਉਹ ਸਮਾਣਾ ਦੇ ਕੰਮਾਂ ਲਈ ਮੁੱਖ ਮੰਤਰੀ ਨੂੰ 7 ਵਾਰ ਮਿਲ ਚੁੱਕੇ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਹਾਂ ਪੱਖੀ ਹੁੰਗਾਰਾ ਭਰਦਿਆਂ ਸਾਰੇ ਪ੍ਰਾਜੈਕਟਾਂ ਨੂੰ ਤੁਰੰਤ ਮਨਜੂਰੀ ਦਿੱਤੀ। ਉਨ੍ਹਾਂ ਹੋਰ ਦੱਸਿਆ ਕਿ ਹਲਕੇ 'ਚ 32 ਕਰੋੜ ਰੁਪਏ ਦੀਆਂ ਸੜਕਾਂ ਬਹੁਤ ਜਲਦ ਸ਼ੁਰੂ ਹੋ ਰਹੀਆਂ ਹਨ, ਪੁਲ ਤਿਆਰ ਹੈ ਤੇ ਸ਼ਹਿਰ ਦਾ ਬਾਈਪਾਸ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇਗਾ। ਇਸ ਤਰ੍ਹਾਂ ਹਲਕੇ 'ਚ ਇਸੇ ਮਹੀਨੇ ਕਰੀਬ 92 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਕੰਮ ਕੀਤਾ ਜਾ ਰਿਹਾ ਹੈ।ਵਿਧਾਇਕ ਨੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਹੁਣ ਤੱਕ ਦਾ ਸਮਾਣਾ ਸ਼ਹਿਰ ਦਾ ਸਭ ਤੋਂ ਵੱਡਾ ਪ੍ਰਾਜੈਕਟ ਹੈ ਅਤੇ ਇਸ ਨੂੰ ਅਗਲੇ 6 ਮਹੀਨਿਆਂ ਦੇ ਮਿੱਥੇ ਸਮੇਂ 'ਚ ਪੂਰਾ ਕਰਕੇ ਸ਼ਹਿਰ ਦੀ ਕਾਇਆਂ ਕਲਪ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਵਾਰਡ ਨੰਬਰ 3 ਦੀ ਨਾਮਧਾਰੀ ਕਲੋਨੀ ਵਿਖੇ ਕਰਵਾਏ ਇੱਕ ਸਮਾਰੋਹ ਦੌਰਾਨ ਸ. ਰਜਿੰਦਰ ਸਿੰਘ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ ਇਕੱਲਾ ਸਮਾਣਾ ਹਲਕਾ ਹੀ ਇਕਲੌਤਾ ਹਲਕਾ ਹੈ, ਜਿੱਥੇ ਸਭ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਸ. ਰਜਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਉਭਾਰ ਸਮੇਂ ਸਮਾਣਾ 'ਚ ਉਨ੍ਹਾਂ ਨੇ ਹਾਲਾਤ ਦੇਖੇ ਹਨ ਇਸ ਲਈ ਸ਼ਹਿਰ ਦੇ ਸਾਰੇ ਵਿਕਾਸ ਕੰਮ ਪਹਿਲ ਦੇ ਅਧਾਰ 'ਤੇ ਕਰਵਾਏ ਜਾ ਰਹੇ ਹਨ। ਬੀਬਾ ਰਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਸ. ਰਜਿੰਦਰ ਸਿੰਘ ਨੇ ਪੂਰਾ ਕੀਤਾ ਹੈ, ਇਸ ਲਈ ਲੋਕ ਵਧਾਈ ਦੇ ਪਾਤਰ ਹਨ।ਸ. ਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਵੀ ਪ੍ਰਸ਼ੰਸਾ ਕੀਤੀ ਗਈ ਹੈ, ਜਿਸ ਤੋਂ ਤਸਵੀਰ ਸਾਫ਼ ਹੈ ਕਿ ਰਾਜ 'ਚ ਪੰਜਾਬ ਸਰਕਾਰ ਦੇ ਕੰਮਾਂ ਨੂੰ ਲੋਕ ਪਸੰਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਆਮ ਲੋਕਾਂ ਦੀ ਸਰਕਾਰ ਸਥਾਪਤ ਹੋ ਚੁੱਕੀ ਹੈ ਅਤੇ ਹਰ ਤਰ੍ਹਾਂ ਦੇ ਮਾਫੀਏ ਦਾ ਸਫ਼ਾਇਆ ਕਰ ਦਿੱਤਾ ਗਿਆ ਹੈ।ਇਸ ਮੌਕੇ ਬੀਬਾ ਰਵਿੰਦਰ ਕੌਰ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ, ਚੇਅਰਮੈਨ ਮਾਰਕੀਟ ਕਮੇਟੀ ਪ੍ਰਦੁਮਨ ਸਿੰਘ ਵਿਰਕ, ਚੇਅਰਮੈਨ ਇੰਪਰੂਵਮੈਂਟ ਟਰਸਟ ਸ਼ੰਕਰ ਜਿੰਦਲ, ਸ਼ਹਿਰੀ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਗਲਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਜੀਵਨ ਗਰਗ, ਬਲਾਕ ਪ੍ਰਧਾਨ ਸ਼ਿਵ ਘੱਗਾ, ਰਤਨ ਸਿੰਘ ਚੀਮਾ, ਪੀ.ਏ. ਸਚਿਨ ਕੰਬੋਜ, ਡਾ. ਸਤਪਾਲ ਜੌਹਰੀ, ਰਾਜ ਸਚਦੇਵਾ, ਸਤਪਾਲ, ਵਾਰਡ ਦੇ ਕੌਂਸਲਰ ਰਿਤੂ ਸਿੰਗਲਾ, ਗਗਨ ਸਿੰਗਲਾ, ਰਜਿੰਦਰ ਬੱਲੀ, ਰਜੇਸ਼ ਜਿੰਦਲ, ਸੰਦੀਪ ਲੂੰਬਾ, ਗੌਰਵ ਗਰਗ, ਗੌਤਮ ਗਰਗ, ਸੁਖਵੀਰ ਲਹੌਰੀਆ, ਸਮਿਤ ਸ਼ੰਟੀ, ਗੌਪਾਲ ਸਿੰਘ, ਅਵਿਨਾਸ਼ ਡਾਂਗ, ਦੇਵਕੀ ਨੰਦਨ, ਹਨੀ ਕਾਂਸਲ, ਸੁਰਿੰਦਰ ਗਰਗ, ਹਰਿੰਦਰ ਭਟੇਜਾ, ਅਸ਼ਵਨੀ ਦਿਆਲਗੜ੍ਹ, ਮਾਸਟਰ ਭੁਪਿੰਦਰ ਸਿੰਘ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਐਸ.ਡੀ.ਓ. ਏ.ਐਸ. ਖੁਰਾਣਾ, ਜੇ.ਈ. ਪ੍ਰਦੀਪ ਸਿੰਘ, ਐਸ.ਐਚ.ਓ. ਸਿਟੀ ਸੁਰਿੰਦਰ ਭੱਲਾ, ਇਲਾਕੇ ਦੇ ਕੌਂਸਲਰ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Punjab Congress , Samana , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD