Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਮਨੀਸ਼ ਤਿਵਾੜੀ

ਵਾਤਾਵਰਣ ਪ੍ਰਦੂਸ਼ਣ ਕੇਂਦਰ ਸਰਕਾਰ ਦੀ ਨਕਾਮੀ ਦਾ ਨਤੀਜਾ, ਬੰਗਾ ਵਿਖੇ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

Manish Tewari, Congress, Indian National Congress, Punjab Congress, Punjab, Shaheed Bhagat Singh Nagar, Nawanshahr, S.B.S. Nagar, Nawanshahr, Banga

Web Admin

Web Admin

5 Dariya News

ਨਵਾਂ ਸ਼ਹਿਰ , 17 Nov 2021

Last updated on: Nov 17, 2021, 00:00 IST

ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਲਗਾਤਾਰ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਇਸੇ ਕੜ੍ਹੀ ਤਹਿਤ ਅੱਜ ਬੰਗਾ ਵਿਖੇ 4 ਕਰੋੜ ਰੁਪਏ ਦੀ ਰਾਸ਼ੀ ਦੇ ਬਰਸਾਤੀ ਪਾਣੀ ਦੇ ਨਿਪਟਾਰੇ ਅਤੇ ਹੋਰ ਵਿਕਾਸ ਕਾਰਜਾਂ ਦਾ ਮੈਂਬਰ ਆਫ਼ ਪਾਰਲੀਮੈਂਟ ਸ਼੍ਰੀ ਅਨੰਦਪੁਰ ਸਾਹਿਬ ਮਨੀਸ਼ ਤਿਵਾੜੀ ਵਲੋਂ  ਨੀਂਹ ਪੱਥਰ ਰੱਖਿਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆ ਸ਼੍ਰੀ ਤਿਵਾੜੀ ਨੇ ਦੱਸਿਆ ਕਿ ਬੰਗਾ ਸ਼ਹਿਰ ਵਿਖੇ ਬਰਸਾਤੀ ਪਾਣੀ ਦੀ ਸਮੱਸਿਆ ਕਾਫ਼ੀ ਚਿਰ ਤੋਂ ਲੋਕਾਂ ਨੂੰ ਪੇਸ਼ ਆ ਰਹੀ ਸੀ, ਜਿਸ ਦਾ ਪੱਕੇ ਤੌਰ 'ਤੇ ਹੱਲ ਕਰਨ ਲਈ ਅੱਜ ਸਟੋਰਮ  ਸੀਵਰੇਜ਼ ਦਾ 1.93 ਕਰੋੜ ਰੁਪਏ ਦੀ ਰਾਸ਼ੀ ਨਾਲ ਸ਼ੁਰੂ ਕਰਵਾਇਆ ਗਿਆ। ਇਸ ਤੋਂ ਇਲਾਵਾ, ਬੰਗਾ ਸ਼ਹਿਰ ਵਿੱਚ ਰਹਿੰਦੀਆਂ ਗਲੀਆ ਵਿੱਚ ਸੀਵਰੇਜ਼ ਪਾਉਂਣ ਦਾ ਕੰਮ 1.69 ਕਰੋੜ ਦੀ ਰਾਸ਼ੀ ਨਾਲ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ 2 ਨਵੇਂ ਟਿਊਵੈਲ 50 ਲੱਖ ਰੁਪਏ ਦੀ ਰਾਸ਼ੀ ਨਾਲ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮਹੱਤਵਪੂਰਨ ਪ੍ਰੋਜੈਕਟ ਤੈਅ ਸਮੇਂ 6 ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਕੇ ਲੋਕ ਅਰਪਣ ਕੀਤੇ ਜਾਣਗੇ। 

ਉਨ੍ਹਾਂ ਪੱਤਰਕਾਰਾਂ ਦੇ ਸੁਆਲਾਂ ਦੇ ਜਵਾਬ ਦਿੰਦਿਆ ਦੱਸਿਆ ਕਿ ਮੌਜੂਦਾ ਸਮੇਂ ਪੇਸ਼ ਆ ਰਹੀ ਪ੍ਰਦੂਸ਼ਣ ਦੀ ਸਮੱਸਿਆ ਕੇਂਦਰ ਸਰਕਾਰ ਅਤੇ ਕੇਂਦਰ ਸਰਕਾਰ ਅਧੀਨ ਪ੍ਰਦੂਸ਼ਣ ਵਿਭਾਗ ਦੀ ਅਣਗਿਹਲੀ ਕਾਰਨ ਆ ਰਹੀ ਹੈ, ਇਸ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਣਾ ਕਿਸੇ ਵੀ ਪੱਖੋਂ ਵਾਜਬ ਨਹੀ ਹੈ। ਉਨ੍ਹਾਂ ਦੱਸਿਆ ਕਿ 2019 ਵਿੱਚ ਉਨ੍ਹਾਂ ਵਲੋਂ ਲੋਕ ਸਭਾ ਦੇ ਸਦਨ ਵਿੱਚ ਵੀ ਇਹ ਮੁੱਦਾ ਚੁੱਕਿਆ ਗਿਆ ਸੀ ਤੇ ਉਨ੍ਹਾਂ ਕਿਸਾਨਾਂ ਦਾ ਸਮਰੱਥਨ ਕਰਦਿਆ ਕਿਹਾ ਸੀ ਕਿ ਹਵਾ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀ ਹਨ, ਸਗੋਂ ਇਸਦੇ ਹੱਲ ਲਈ ਢੁਕਵੀਂ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਇਕ ਹੋਰ ਸੁਆਲ ਦੇ ਜੁਵਾਬ ਵਿੱਚ ਦੱਸਿਆ ਕਿ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਹਰ ਹਾਲਤ ਵਿੱਚ ਰੱਦ ਹੋਣੇ ਚਾਹੀਦੇ ਹਨ। ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਾਗਰਸ ਪਾਰਟੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਵੀ ਅਪੀਲਾਂ ਕੀਤੀਆਂ ਗਈਆਂ, ਪ੍ਰੰਤੂ ਉਨ੍ਹਾਂ ਵਲੋਂ ਕੋਈ ਢੁਕਵਾਂ ਆਸਵਾਸਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਨੂੰ ਵਿਧਾਨ ਸਭਾ ਵਿੱਚ ਰੱਦ ਕਰ ਚੁੱਕੀ ਹੈ।ਇਸ ਮੌਕੇ ਸਤਵੀਰ ਸਿੰਘ ਪੱਲੀਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਧਰਵਜੀਤ ਸਿੰਘ ਪੂੰਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਜਤਿੰਦਰ ਕੌਰ ਮੂੰਗਾ, ਮਨਜਿੰਦਰ ਮੋਹਣ ਕਾਂਗਰਸ ਸ਼ਹਿਰੀ ਪ੍ਰਧਾਨ ਬੰਗਾ, ਸੋਖੀ ਰਾਮ ਬਜੋਣ, ਹਰਭਜਨ ਸਿੰਘ ਬਲਾਕ ਪ੍ਰਧਾਨ, ਰਾਜਿੰਦਰ ਸਿੰਘ ਠੇਕੇਦਾਰ, ਰਜਿੰਦਰ ਸ਼ਰਮਾ, ਸੋਨੂ ਝਿੱਕਾ, ਤਲਵਿੰਦਰ ਕੌਰ ਐਮ.ਸੀ., ਤੀਰਥ ਸਿੰਘ ਚੇਅਰਮੈਨ ਬਲਾਕ ਸੰਮਤੀ ਬੰਗਾ, ਵਰਿੰਦਰ ਸਿੰਘ ਲੱਕੀ ਤੇ ਰਾਮ ਸਿੰਘ ਸਰਪੰਚ, ਹਰੀ ਪਾਲ ਅਤੇ ਹੋਰ ਪੰਤਵੰਤੇ ਸੱਜਣ ਹਾਜ਼ਰ ਸਨ।

 

Tags: Manish Tewari , Congress , Indian National Congress , Punjab Congress , Punjab , Shaheed Bhagat Singh Nagar , Nawanshahr , S.B.S. Nagar , Nawanshahr , Banga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD