Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਅਤੇ ਵਿੱਤ ਮੰਤਰੀ ਆਪਣੇ ਪ੍ਰਧਾਨ ਨਵਜੋਤ ਸਿੱਧੂ ਦੇ ਸਵਾਲਾਂ ਦੇ ਜਵਾਬ ਦੇਣ: ਹਰਪਾਲ ਸਿੰਘ ਚੀਮਾ

ਚੰਨੀ ਅਤੇ ਮਨਪ੍ਰੀਤ ਬਾਦਲ ਇਕੱਠੇ ਬੈਠ ਕੇ ਖੁੱਲ੍ਹੇ ਮੰਚ 'ਤੇ ਦੱਸਣ, ਕੀ ਹਾਲਤ ਹੈ ਪੰਜਾਬ ਖ਼ਜ਼ਾਨੇ ਦਾ?

Harpal Singh Cheema, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 17 Nov 2021

Last updated on: Nov 17, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੰਨੀ ਸਰਕਾਰ ਵੱਲੋਂ ਹਰ ਦਿਨ ਕੀਤੇ ਜਾਂਦੇ ਐਲਾਨਾਂ ਨੂੰ ਚੋਣਵੀਂ ਸਟੰਟ ਕਰਾਰ ਦਿੰਦਿਆਂ ਚੁਣੌਤੀ ਦਿੱਤੀ ਕਿ ਚੰਨੀ ਸਰਕਾਰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਵਾਲਾਂ ਦੇ ਖੁੱਲ੍ਹੇ ਮੰਚ 'ਤੇ ਜਵਾਬ ਦੇਵੇ, ਜੋ ਚੰਨੀ ਸਰਕਾਰ ਦੇ ਐਲਾਨਾਂ ਨੂੰ ਤਿੰਨ ਮਹੀਨਿਆਂ ਦੇ ਜ਼ੁਮਲੇ ਕਹਿ ਕੇ ਪ੍ਰਚਾਰ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦਾ ਖ਼ਜ਼ਾਨਾ ਵੀ ਖ਼ਾਲੀ ਦੱਸ ਰਹੇ ਹਨ।ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਪੰਜਾਬ ਸਰਕਾਰ ਜਦੋਂ ਕੋਈ ਲੋਕ ਭਲਾਈ ਕੰਮਾਂ ਦਾ ਐਲਾਨ ਕਰਦੀ ਹੈ, ਤਾਂ 'ਆਪ' ਇਨ੍ਹਾਂ ਦਾ ਸਵਾਗਤ ਕਰਦੀ ਹੈ, ਪਰੰਤੂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਰਕਾਰ ਦੇ ਐਲਾਨਾਂ ਨੂੰ ਜ਼ੁਮਲੇ ਕਰਾਰ ਦੇ ਰਹੇ ਹਨ। ਇਸ ਲਈ ਹਰ ਨਾਗਰਿਕ ਨੂੰ ਖ਼ਦਸ਼ਾ ਪੈਦਾ ਹੋ ਜਾਂਦਾ ਹੈ ਕਿ ਇਹ ਚੰਨੀ ਸਰਕਾਰ ਦੇ ਕੰਮ ਹਨ ਜਾਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਵਾਲੇ ਐਲਾਨ।'' ਉਨ੍ਹਾਂ ਕਿਹਾ ਕਿ  ਅੱਜ ਵੀ ਸ਼ੱਕ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਸਿਰਫ਼ ਐਲਾਨ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਅਤੇ ਇਨ੍ਹਾਂ ਸਾਰੇ ਐਲਾਨਾਂ ਦੀ ਸਕਰਿਪਟ  'ਪ੍ਰਸ਼ਾਂਤ ਕਿਸ਼ੋਰ'  ਦੇ ਸਟਾਈਲ ਵਿੱਚ ਲਿਖੀ ਗਈ ਹੈ, ਜਿਸ ਨੇ 2017 ਵਿੱਚ ਸੰਪੂਰਨ ਕਰਜ਼ਾ ਮੁਆਫ਼ ਕਰਨ, ਨਸ਼ੇ ਦਾ ਲੱਕ ਤੋੜਨ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁਕਾਈ ਸੀ, ਪਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਹੀ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਸੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਹੜੇ ਮੁੱਦੇ ਪਿਛਲੇ ਪੌਣੇ ਪੰਜਾਂ ਸਾਲਾਂ ਦੌਰਾਨ ਚੁੱਕਦੀ ਰਹੀ ਹੈ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਗੱਲਾਂ ਦੀ ਹੀ ਪ੍ਰੋੜ੍ਹਤਾ ਕਰਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਪਹਿਲਾਂ ਸਾਢੇ 4 ਸਾਲ ਕੈਪਟਨ ਦੀ ਸਰਕਾਰ ਅਤੇ ਹੁਣ ਆਖ਼ਰੀ ਢਾਈ ਮਹੀਨਿਆਂ ਵਿੱਚ ਚੰਨੀ ਦੀ ਸਰਕਾਰ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਨ ਦੇ ਨਾਲ-ਨਾਲ ਜੁਮਲੇਬਾਜੀ ਕਰਕੇ ਵੋਟ ਬੈਂਕ ਦੀ ਰਾਜਨੀਤੀ ਕਰ ਰਹੀ ਹੈ। ਕਾਂਗਰਸ ਸਰਕਾਰ ਵਿੱਚ ਸਭ ਤੋਂ ਵੱਡਾ ਦੋਗਲਾ ਰੋਲ ਮਨਪ੍ਰੀਤ ਬਾਦਲ ਨਿਭਾ ਰਹੇ ਹਨ, ਜੋ ਪਹਿਲਾਂ ਕੈਪਟਨ ਦੇ ਵਿੱਤ ਮੰਤਰੀ ਸੀ ਅਤੇ ਹੁਣ ਚਰਨਜੀਤ ਸਿੰਘ ਚੰਨੀ ਦੇ ਵਿੱਤ ਮੰਤਰੀ ਹੈ, ਸਗੋਂ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੇ ਵੀ ਵਿੱਤ ਮੰਤਰੀ ਹੁੰਦਾ ਸੀ।ਚੀਮਾ ਨੇ ਕਿਹਾ, ''ਮਨਪ੍ਰੀਤ ਬਾਦਲ ਕਰੀਬ 13 ਸਾਲਾਂ ਤੋਂ ਪੰਜਾਬ ਦੇ ਵਿੱਤ ਮੰਤਰੀ ਬਣਦੇ ਆ ਰਹੇ ਹਨ, ਪਰੰਤੂ ਅਫ਼ਸੋਸ ਮਨਪ੍ਰੀਤ ਬਾਦਲ ਦੇ ਮੂੰਹੋਂ ਇੱਕ ਵਾਰ ਵੀ ਇਹ ਨਹੀਂ ਨਿਕਲਿਆ ਕਿ ਪੰਜਾਬ ਦਾ ਖ਼ਜ਼ਾਨਾ ਭਰਿਆ ਹੋਇਆ ਹੈ।'' ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਕੱਠੇ ਬੈਠ ਕੇ ਖੁੱਲ੍ਹੇ ਮੰਚ 'ਤੇ ਦੱਸਣਾ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਅਸਲ ਹਾਲਤ ਕੀ ਹੈ? ਕਿਉਂਕਿ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਪਾ ਰਹੇ ਹਨ, ਦੂਜੇ ਪਾਸੇ ਮੁੱਖ ਮੰਤਰੀ ਚੰਨੀ ਰੋਜ਼ ਨਵੇਂ-ਨਵੇਂ ਚੋਣਾਵੀ ਐਲਾਨ ਕਰ ਰਹੇ ਹਨ।'ਆਪ' ਆਗੂ ਨੇ ਮੁੱਖ ਮੰਤਰੀ ਚੰਨੀ ਨੂੰ ਕਿਹਾ ਕਿ ਉਹ ਐਲਾਨ ਨਾ ਕਰਨ, ਸਗੋਂ ਅਮਲ ਕਰਨ, ਕਿਉਂਕਿ ਹੁਣ ਸਮਾਂ ਹੈ, ਕਾਂਗਰਸ ਸਰਕਾਰ ਆਪਣੇ ਮੈਨੀਫੈਸਟੋ ਦੇ ਵਾਅਦੇ ਪੂਰਾ ਕਰੇ। ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਸੰਬੋਧਨ ਹੁੰਦਿਆਂ ਮੰਗ ਕੀਤੀ, ''ਸਾਡੀ ਗੱਲ ਛੱਡੋ ਅਸੀਂ ਵਿਰੋਧੀ ਧਿਰ ਵਿੱਚ ਹਾਂ। ਸਾਡੀ ਜ਼ਿੰਮੇਵਾਰੀ ਪੰਜਾਬ ਦੇ ਭਖਵੇਂ ਮੁੱਦਿਆਂ ਚੁੱਕਣਾ ਹੈ। ਮੁੱਖ ਮੰਤਰੀ ਜੀ ਘੱਟੋ-ਘੱਟ ਆਪਣੇ ਪ੍ਰਧਾਨ (ਨਵਜੋਤ ਸਿੱਧੂ) ਦੇ ਸਵਾਲਾਂ ਦੇ ਹੀ ਜਵਾਬ ਦੇ ਦਿਓ, ਜੋ 'ਆਪ' ਵੱਲੋਂ ਪ੍ਰਗਟ ਕੀਤੇ ਖ਼ਦਸ਼ਿਆਂ ਦੀ ਪ੍ਰੋੜ੍ਹਤਾ ਕਰ ਰਹੇ ਹਨ।''

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD