Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਚਣੋਂ ਵਿਖੇ 194 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 17 Nov 2021

Last updated on: Nov 17, 2021, 00:00 IST

ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤ ਦੂਰ ਕੀਤੀ ਜਾ ਰਹੀ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਚਣੋਂ ਵਿਖੇ 194 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣ। ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਸ. ਨਾਗਰਾ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਸ. ਨਾਗਰਾ ਨੇ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਈ ਮੁਸ਼ਕਲਾਂ ਮੌਕੇ ਉੱਤੇ ਹੀ ਦੂਰ ਕਰਵਾਈਆਂ।ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਵਰਿੰਦਰ ਕੁਮਾਰ ਚਣੋਂ,ਕੁਲਵਿੰਦਰ ਸਿੰਘ,,ਗੁਰਬਿੰਦਰ ਸਿੰਘ,ਜਸਵਿੰਦਰ ਸਿੰਘ,ਪੰਚ ਤੇਜਿੰਦਰ ਸਿੰਘ,ਪੰਚ ਬਲਜਿੰਦਰ ਸਿੰਘ,ਦਰਬਾਰਾ ਸਿੰਘ,ਦਲੀਪ ਸਿੰਘ,ਬਲਦੇਵ ਸਿੰਘ,ਜਸਵੀਰ ਸਿੰਘ,ਮੇਗ ਸਿੰਘ,ਬਲਬੀਰ ਸਿੰਘ,ਮੰਗਾ ਸਿੰਘ ਆਦਿ ਹਾਜ਼ਰ ਸਨ। 

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD