Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੂਬੇ ਦੀ ਤਰੱਕੀ ਵਿੱਚ ਸਹਿਕਾਰਤਾ ਲਹਿਰ ਦਾ ਵਡਮੁੱਲਾ ਯੋਗਦਾਨ : ਸੰਤੋਖ ਸਿੰਘ ਚੌਧਰੀ

68ਵੇਂ ਸਹਿਕਾਰੀ ਸਪਤਾਹ ਦਿਵਸ ਸਮਾਗਮ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਦਾ ਦਿੱਤਾ ਸੱਦਾ

Santokh Singh Chaudhary, Chaudhary Santokh Singh, Punjab Pradesh Congress Committee, Congress, Jalandhar, Punjab Congress

Web Admin

Web Admin

5 Dariya News

ਜਲੰਧਰ , 18 Nov 2021

Last updated on: Nov 18, 2021, 00:00 IST

ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਸਹਿਕਾਰਤਾ ਲਹਿਰ ਨੇ ਵਡਮੁੱਲਾ ਯੋਗਦਾਨ ਪਾਇਆ ਹੈ । ਇਹ ਪ੍ਰਗਟਾਵਾ ਜਲੰਧਰ ਤੋਂ ਸੰਸਦ ਮੈਂਬਰ ਸ਼੍ਰੀ ਸੰਤੋਖ ਸਿੰਘ ਚੌਧਰੀ ਨੇ ਵੀਰਵਾਰ ਨੂੰ ਸਹਿਕਾਰਤਾ ਵਿਭਾਗ, ਜਲੰਧਰ ਵੱਲੋਂ ਰੈਡ ਕਰਾਸ ਭਵਨ ਵਿਖੇ 68ਵੇਂ ਸਹਿਕਾਰੀ ਸਪਤਾਹ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰਤਾ ਲਹਿਰ ਅਤੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜਿਸ ਵੱਲੋਂ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਲਈ ਵੱਡੇ ਪੱਧਰ 'ਤੇ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਸਹਿਕਾਰੀ ਬੈਂਕਾਂ ਦੇ ਮਹੱਤਵ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਹਿਕਾਰੀ ਬੈਂਕਾਂ ਵੱਲੋਂ ਜਿਥੇ ਕਿਸਾਨਾਂ ਨੂੰ ਸਸਤੀਆਂ ਦਰਾਂ 'ਤੇ ਕਰਜ਼ੇ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਤੋਂ ਨਿਜਾਤ ਦਿਵਾਈ ਗਈ ਹੈ ਉਥੇ ਸਹਿਕਾਰਤਾ ਵਿਭਾਗ ਨਾਲ ਜੁੜੇ ਮਾਰਕਫੈੱਡ ਅਤੇ ਮਿਲਕਫੈੱਡ ਵਰਗੇ ਅਦਾਰਿਆਂ ਵੱਲੋਂ ਸੂਬੇ ਦੇ ਵਿਕਾਸ ਵਿੱਚ ਅਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਔਰਤਾਂ ਦੇ ਸੈਲਫ ਗਰੁੱਪ ਬਣਾ ਕੇ ਉਨ੍ਹਾਂ ਨੂੰ ਆਚਾਰ, ਮੁਰੱਬੇ, ਚਟਨੀਆਂ ਆਦਿ ਬਣਾਉਣ ਦੀ ਟ੍ਰੇਨਿੰਗ ਦੇਣ ਉਪਰੰਤ ਸਸਤੀਆਂ ਦਰਾਂ 'ਤੇ ਕਰਜ਼ੇ ਮੁਹੱਈਆ ਕਰਵਾ ਕੇ ਮਹਿਲਾ ਸਸ਼ਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

ਸੰਸਦ ਮੈਂਬਰ ਨੇ ਕਿਸਾਨਾਂ ਨੂੰ ਸਾਫ਼-ਸੁਥਰੇ ਵਾਤਾਵਰਣ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੀ ਵਰਤੋਂ ਨਾਲ ਕਿਸਾਨ ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰਾ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰੀਏ। ਇਸ ਮੌਕੇ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸ਼੍ਰੀ ਚੌਧਰੀ ਦਾ ਸਨਮਾਨ ਵੀ ਕੀਤਾ ਗਿਆ।ਇਸ ਪਹਿਲਾਂ ਸ਼੍ਰੀ ਚੌਧਰੀ ਨੇ ਇਸ ਮੌਕੇ ਵਿਭਾਗ ਨਾਲ ਜੁੜੇ ਵੱਲੋਂ ਤਿਆਰ ਕੀਤੇ ਜਾਂਦੇ ਸਾਮਾਨ ਦੀ ਪ੍ਰਦਰਸ਼ਨੀ ਅਤੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ 'ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦਾ ਵੀ ਜਾਇਜ਼ਾ ਲਿਆ।ਅਖੀਰ ਵਿੱਚ ਡਿਪਟੀ ਰਜਿਸਟਰਾਰ ਡਾ. ਜਗਜੀਤ ਸਿੰਘ ਨੇ ਸੰਸਦ ਮੈਂਬਰ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕਰਦਿਆਂ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਅਤੇ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਡਾ. ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ 'ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਰਜਿਸਟਰਾਰ ਫਿਲੌਰ ਮਲਕੀਤ ਸਿੰਘ, ਸਹਾਇਕ ਰਜਿਸਟਰਾਰ, ਜਲੰਧਰ 1 ਤੇ 2 ਰੋਹਿਤ ਕੁਮਾਰ, ਸ਼ੂਗਰ ਮਿੱਲ ਨਕੋਦਰ ਦੇ ਜਨਰਲ ਮੈਨੇਜਰ ਆਈ.ਪੀ.ਐਸ ਭਾਟੀਆ ਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ, ਸਕੱਤਰ ਅਤੇ ਮੈਂਬਰ ਮੌਜੂਦ ਸਨ।

 

Tags: Santokh Singh Chaudhary , Chaudhary Santokh Singh , Punjab Pradesh Congress Committee , Congress , Jalandhar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD