Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਜਥਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ

ਦੋਵਾਂ ਪਾਸਿਆਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਾਂਗਾ : ਚਰਨਜੀਤ ਸਿੰਘ ਚੰਨੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Dera Baba Nanak, Gurdaspur, Gurdwara Sri Kartarpur Sahib, Sri Kartarpur Sahib

Web Admin

Web Admin

5 Dariya News

ਡੇਰਾ ਬਾਬਾ ਨਾਨਕ , 18 Nov 2021

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਦਾ ਜਥਾ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।ਮੁੱਖ ਮੰਤਰੀ ਜਿਨ੍ਹਾਂ ਨਾਲ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਸ੍ਰੀ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ, ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੁਪਹਿਰ ਇਕ ਵਜੇ ਸਰਹੱਦ ਪਾਰ ਕੀਤੀ। ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹੁਤ ਖੁਸ਼ਨੁਮਾ ਮੌਕਾ ਹੈ ਕਿਉਂ ਜੋ ਇਹ ਲਾਂਘਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ ਅਤੇ ਹੁਣ ਉਹ ਬਿਨਾ ਕਿਸੇ ਰੁਕਾਵਟ ਤੋਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲਾਂਘਾ ਮੁੜ ਖੁੱਲ੍ਹਣ ਨਾਲ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਮਹਿਜ਼ ਪਰਮਿਟ ਹਾਸਲ ਕਰਨ ਨਾਲ ਵੀਜ਼ਾ-ਮੁਕਤ ਜਾਣ ਦੀ ਸਹੂਲਤ ਮਿਲੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਜਥੇ ਦੇ ਰੂਪ ਵਿਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ ਕਿਉਂ ਜੋ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਕਰਨ ਦੀ ਮੰਗ ਸੱਤ ਦਹਾਕਿਆਂ ਦੇ ਲੰਮੇ ਸਮੇਂ ਬਾਅਦ ਪੂਰੀ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦੋਵਾਂ ਪਾਸਿਆਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Dera Baba Nanak , Gurdaspur , Gurdwara Sri Kartarpur Sahib , Sri Kartarpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD