Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨਾਂ ਲਈ ਜਾਣ ਵਾਲੇ ਸਰਧਾਲੂਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਸਰਲ ਬਣਾਈ ਜਾਵੇ- ਮੁੱਖ ਮੰਤਰੀ ਵੱਲੋਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ

ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੀ ਸੰਗਤ ਲਈ ਮੁਫਤ ਬੱਸਾਂ ਚਲਾਏਗੀ ਪੰਜਾਬ ਸਰਕਾਰ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Dera Baba Nanak, Gurdaspur, Gurdwara Sri Kartarpur Sahib, Sri Kartarpur Sahib

Web Admin

Web Admin

5 Dariya News

ਡੇਰਾ ਬਾਬਾ ਨਾਨਕ (ਗੁਰਦਾਸਪੁਰ) , 18 Nov 2021

Last updated on: Nov 18, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਕੌਮੀ ਸਰਕਾਰਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨਾਂ ਲਈ ਜਾਣ ਲਈ ਪ੍ਰਵਾਨਗੀ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਅਪੀਲ ਕੀਤੀ ਹੈ।ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਤੋਂ ਬਾਅਦ ਲਾਂਘੇ ਦਾ ਖੁੱਲਣਾ ਬਹੁਤ ਹੀ ਇਤਿਹਾਸਿਕ ਮੌਕਾ ਹੈ। ਹਾਲਾਂਕਿ, ਓਹਨਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਕੌਮੀ ਸਰਕਾਰਾਂ ਨੂੰ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਪ੍ਰਵਾਨਗੀ ਹਾਸਲ ਕਰਨ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਠੋਸ ਯਤਨ ਕਰਨੇ ਚਾਹੀਦੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕਦਮ ਸੰਗਤ ਨੂੰ ਇਹ ਪਾਵਨ ਅਸਥਾਨ ਦੇ  ਦਰਸਨਾਂ ਲਈ ਜਾਣ ਵਾਸਤੇ ਸਹੂਲਤ ਪ੍ਰਦਾਨ ਕਰਨ ਲਈ ਸਹਾਈ ਹੋਵੇਗਾ ਜਿਸ ਨਾਲ ਲੋਕਾਂ ਸਮਾਂ, ਪੈਸਾ ਅਤੇ ਊਰਜਾ ਬਚੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਦੇ ਯੋਗ ਬਣਾਉਣ ਲਈ ਜਲਦ ਹੀ ਸੂਬੇ ਭਰ ਤੋਂ ਮੁਫਤ ਬੱਸਾਂ ਸੇਵਾ ਸੁਰੂ ਕਰੇਗੀ। ਉਨਾਂ ਕਿਹਾ ਕਿ ਇਹ ਬੱਸਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨਾਂ ਲਈ ਆਗਿਆ ਲੈਣ ਵਾਲੇ ਸਰਧਾਲੂਆਂ ਦੀ ਸਹੂਲਤ ਲਈ ਲਾਂਘੇ ਤੱਕ ਚੱਲਣਗੀਆਂ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।ਪੰਜਾਬ ਦੀਆਂ ਸਰਹੱਦਾਂ ਤੋਂ ਵਪਾਰ ਸ਼ੁਰੂ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਦੋਵੇਂ ਕੌਮੀ ਸਰਕਾਰਾਂ ਨੂੰ ਇਸ ਜ਼ਰੀਏ ਵਪਾਰ ਸੁਰੂ ਕਰਨ ਲਈ ਵਿਚਾਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਹ ਸੂਬੇ ਵਿੱਚ ਬੇਮਿਸਾਲ ਤਰੱਕੀ ਅਤੇ ਖੁਸਹਾਲੀ ਦੇ ਨਵੇਂ ਯੁੱਗ ਦੀ ਸੁਰੂਆਤ ਕਰਨ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਦੋਵਾਂ ਦੇਸਾਂ ਦਰਮਿਆਨ ਲੋਕਾਂ ਦੇ ਮੇਲ-ਜੋਲ ਵਿੱਚ ਸੁਧਾਰ ਕਰਨ ਵਿੱਚ ਵੀ ਮਦਦ ਕਰੇਗਾ।ਮੁੱਖ ਮੰਤਰੀ ਨੇ ਕਰਤਾਰਪੁਰ ਸਾਹਿਬ ਦੇ ਦੌਰੇ ਦੌਰਾਨ ਉਨਾਂ ਅਤੇ ਉਨਾਂ ਦੇ ਪਰਿਵਾਰ ਨਾਲ ਸਨੇਹ ਤੇ ਪਿਆਰ ਦਿਖਾਉਣ ਲਈ ਪਾਕਿਸਤਾਨ ਦੇ ਲੋਕਾਂ ਅਤੇ ਪ੍ਰਸਾਸਨ ਦਾ ਧੰਨਵਾਦ ਕੀਤਾ।ਉਨਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੀ ਲਾਂਘਾ ਖੋਲਣ ਦਾ ਇਤਿਹਾਸਿਕ ਕਦਮ ਚੁੱਕਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਕੋਲ ਇਹ ਲਾਂਘਾ ਖੋਲਣ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਕਿਉਂ ਜੋ ਸਿੱਖ ਸੰਗਤ ਪਵਿੱਤਰ ਗੁਰਧਾਮ ਦੇ ਖੁੱਲੇ ਦਰਸਨ-ਦੀਦਾਰ ਦੀ ਲੰਬੇ ਸਮੇਂ ਤੋਂ ਅਰਦਾਸ ਕਰਦੀ ਆ ਰਹੀ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਵੀ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Dera Baba Nanak , Gurdaspur , Gurdwara Sri Kartarpur Sahib , Sri Kartarpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD