Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Rayat & Bahra Group of Colleges

Web Admin

Web Admin

5 Dariya News

ਖਰੜ , 19 Nov 2021

Last updated on: Nov 19, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਉਤਸੁਕ ਹੈ ਕਿ ਆਮ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਉਪਲਬਧ ਕਰਵਾਇਆ ਜਾਵੇ।350 ਬਿਸਤਰਿਆਂ ਵਾਲੇ ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਸਥਾਪਨਾ ਵਿੱਚ ਰਿਆਤ ਬਾਹਰਾ ਗਰੁੱਪ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਸੁਪਰ ਸਪੈਸ਼ਲਿਟੀ ਹਸਪਤਾਲ ਇਸ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ, ਜਿਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ।ਉਨ੍ਹਾਂ ਕਿਹਾ ਕਿ ਇਸ ਹਸਪਤਾਲ ਨਾਲ ਇਲਾਕੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵਿਸ਼ੇਸ਼ ਸਿਹਤ ਸਹੂਲਤਾਂ ਲਈ ਹੁਣ ਹੋਰ ਥਾਵਾਂ ’ਤੇ ਜਾਣ ਦੀ ਲੋੜ ਨਹੀਂ ਪਵੇਗੀ।ਆਪਣੇ ਸੰਬੋਧਨ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਮਿਹਨਤ ਸਦਕਾ ਹਰ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ, ਇਸ ਲਈ ਜਿਹੜਾ ਵੀ ਕੰਮ ਕਰੋ ਪੂਰਾ ਮੰਨ ਲਗਾਕੇ ਕਰੋ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੀ ਵੱਧ ਤੋਂ ਵੱਧ ਰੂਚੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਗਏ ਹਨ।

ਇਸ ਦੌਰਾਨ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਅਤੇ ਹਸਪਤਾਲ ਦੇ ਪ੍ਰਮੋਟਰ ਗੁਰਵਿੰਦਰ ਸਿੰਘ ਬਾਹਰਾ ਨੇ ਦੱਸਿਆ ਕਿ ਇਸ ਵਧੀਆ ਹਸਪਤਾਲ ਵਿੱਚ ਹਰ ਤਰ੍ਹਾਂ ਦੀ ਮੈਡੀਕਲ ਅਤੇ ਸਰਜੀਕਲ ਐਮਰਜੈਂਸੀ ਕਾਬਲ ਡਾਕਟਰਾਂ ਦੁਆਰਾ ਨਿਪਟਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਹਸਪਤਾਲ ਵਿੱਚ 100 ਬੈੱਡ ਹੋਣਗੇ।ਉਨ੍ਹਾਂ ਕਿਹਾ ਕਿ ਇਹ ਹਸਪਤਾਲ ਮੁੱਖ ਮਾਰਗ ’ਤੇ ਸਥਾਪਤ ਕੀਤਾ ਗਿਆ ਹੈ, ਜਿਸਦਾ ਨਿਰਮਾਣ ਖੇਤਰ 2,50,000 ਵਰਗ ਫੁੱਟ 12 ਏਕੜ ਜ਼ਮੀਨ ’ਤੇ ਹੈ। ਹਸਪਤਾਲ ਵਿੱਚ ਰੇਡੀਓਲੋਜੀ (ਐਕਸਰੇਅ), ਪੈਥੋਲੋਜੀ, ਫਾਰਮੇਸੀ(ਦਵਾਈਆਂ), ਐਂਬੂਲੈਂਸ ਅਤੇ ਕੈਫੇਟੇਰੀਆ ਆਦਿ ਲਈ 24 ਘੰਟੇ ਸੇਵਾਵਾਂ ਹੋਣਗੀਆਂ। ਇੱਕ ਬਲੱਡ ਬੈਂਕ ਵੀ ਪਹਿਲੇ ਪੜਾਅ ਵਿੱਚ ਹੀ ਹਸਪਤਾਲ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਸ. ਬਾਹਰਾ ਨੇ ਇਹ ਵੀ ਕਿਹਾ ਕਿ ਇਹਨਾਂ ਵਿੱਚੋਂ ਹਰ ਵਿਭਾਗ ਵਿੱਚ ਪ੍ਰਮੁੱਖ ਮੈਡੀਕਲ ਸੰਸਥਾਵਾਂ ਵਿੱਚੋਂ ਉੱਚ ਤਜ਼ੁਰਬੇਕਾਰ ਅਤੇ ਹੁੰਨਰਮੰਦ ਡਾਕਟਰ ਸਿੱਖਿਅਤ ਅਤੇ ਸਿਖਲਾਈ ਪ੍ਰਾਪਤ ਹੋਣਗੇ। ਇਸੇ ਤਰ੍ਹਾਂ ਨਰਸਿੰਗ ਸੇਵਾਵਾਂ ਅਤੇ ਮਰੀਜ-ਸੰਭਾਲ ਪ੍ਰਦਾਤਾਵਾਂ ਨੂੰ 24 ਘੰਟੇ ਦੇਖਭਾਲ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ’ਤੇ ਸਿਖਲਾਈ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਹੋਰ ਬਾਕੀ ਸੁਪਰ ਸਪੈਸ਼ਲਿਟੀਜ਼ ਸ਼ਾਮਲ ਕੀਤੀਆਂ ਜਾਣਗੀਆਂ।ਇਸ ਸਮਾਗਮ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਦੇ ਵੱਖ ਵੱਖ ਉੱਚ ਅਧਿਕਾਰੀ,ਕਾਂਗਰਸ ਦੇ ਸੀਨੀਅਰ ਨੇਤਾ,ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.ਡਾ.ਪਰਵਿੰਦਰ ਸਿੰਘ,ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ-ਸਰਪੰਚ,ਯੂਨੀਵਰਸਿਟੀ ਦੇ ਸਮੂਹ ਫੈਕਲਟੀ ਮੈਂਬਰ, ਕਰਮਚਾਰੀ ਅਤੇ ਵਿਦਿਆਰਥੀ ਆਦਿ ਹਾਜਰ ਸਨ।  

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Rayat & Bahra Group of Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD