Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਵਿਖੇ `ਦਾਸਤਾਨ-ਏ-ਸ਼ਹਾਦਤ` ਮਨੁੱਖਤਾ ਨੂੰ ਸਮਰਪਿਤ

ਥੀਮ ਪਾਰਕ ਨੌਜਵਾਨ ਪੀੜ੍ਹੀਆਂ ਨੂੰ ਸਾਡੀ ਸ਼ਾਨਾਮੱਤੀ ਵਿਰਾਸਤ ਨਾਲ ਕਰਵਾਏਗਾ ਜਾਣੂੰ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sri Chamkaur Sahib, Dastan-e-Shahadat, Baba Balbir Singh Banwarilal Purohit, Governor of Punjab, Punjab Governor, Punjab Raj Bhavan

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 19 Nov 2021

Last updated on: Nov 19, 2021, 00:00 IST

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ 40 ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੰਤ ਸਮਾਜ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ `ਦਾਸਤਾਨ-ਏ-ਸ਼ਹਾਦਤ` ਮਨੁੱਖਤਾ ਨੂੰ ਸਮਰਪਿਤ ਕੀਤੀ ਤਾਂ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਕੁਰਬਾਨੀਆਂ ਨਾਲ ਭਰੇ ਸਾਡੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ।ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਇਸ ਅਤਿ-ਆਧੁਨਿਕ ਥੀਮ ਪਾਰਕ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਉਨ੍ਹਾਂ ਦੀ ਜ਼ਿੰਦਗੀ ਦਾ ਸੁਪਨਾ ਸਾਕਾਰ ਹੋ ਗਿਆ ਹੈ ਜੋ ਕਿ ਨਾ ਸਿਰਫ਼ ਸੂਬੇ ਦੇ ਲੋਕਾਂ ਸਗੋਂ ਦੇਸ਼ ਅਤੇ ਵਿਸ਼ਵ ਭਰ ਤੋਂ ਇੱਥੇ ਆਉਣ ਵਾਲੇ ਲੋਕਾਂ ਨੂੰ ਕੱਚੀ ਗੜ੍ਹੀ ਦੀ ਗਾਥਾ ਬਾਰੇ ਜਾਣੂੰ ਕਰਵਾਏਗਾ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ `ਤੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰਪੁਰਬ ਮੌਕੇ ਇਸ ਵੱਕਾਰੀ ਪ੍ਰੋਜੈਕਟ ਦਾ ਉਦਘਾਟਨ ਕਰਨਾ ਸੱਚਮੁੱਚ ਬਹੁਤ ਮਾਣ ਵਾਲੀ ਗੱਲ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਲੜਾਈ ਭਾਰਤੀ ਇਤਿਹਾਸ ਦਾ ਇੱਕ ਮਹੱਤਵਪੂਰਨ ਪਲ ਹੈ ਜਦੋਂ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਦਿਆਂ ਸਮੇਤ ਸਿਰਫ਼ 42 ਬਹਾਦਰ ਸਿੱਖ ਯੋਧਿਆਂ ਨੇ ਮੁਗਲਾਂ ਦੀ ਵੱਡੀ ਫੌਜ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ।ਥੀਮ ਪਾਰਕ ਦੇ ਸੰਕਲਪ `ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਸਾਡੇ ਬਹਾਦਰ ਯੋਧਿਆਂ ਦੇ ਖੂਨ ਨਾਲ ਸਿੰਜੀ ਹੋਈ ਹੈ, ਜਿਨ੍ਹਾਂ ਨੇ ਮੁਗਲਾਂ ਵਿਰੁੱਧ ਲੜਾਈ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਅਤੇ ਅਸਾਧਾਰਨ ਬਹਾਦਰੀ ਵਿਖਾਈ।ਮੁੱਖ ਮੰਤਰੀ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਇਸ ਵੱਕਾਰੀ ਥੀਮ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਵਜੋਂ ਉਨ੍ਹਾਂ ਨੇ ਸਮੇਂ-ਸਮੇਂ `ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਖ਼ੀਰ ਇਹ ਮੁਕੰਮਲ ਹੋ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਰਾਜਪਾਲ ਨਾਲ ਥੀਮ ਪਾਰਕ ਵਿਖੇ ਸੁੰਦਰ ਤੇ ਸੁਚੱਜੇ ਢੰਗ ਨਾਲ ਤਿਆਰ ਕੀਤੀਆਂ 11 ਗੈਲਰੀਆਂ ਦਾ ਦੌਰਾ ਕੀਤਾ, ਜੋ ਕਿ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤੱਕ ਦੇ ਮਹਾਨ ਸਿੱਖ ਇਤਿਹਾਸ ਅਤੇ ਸ਼ਾਨਾਮੱਤੀ ਵਿਰਾਸਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਉਂਦੀਆਂ ਹਨ। ਇੱਥੇ ਦਿਖਾਈਆਂ ਪੇਸ਼ਕਾਰੀਆਂ ਇੰਨੀਆਂ ਪ੍ਰਭਾਵੀ ਤੇ ਦਿਲਕਸ਼ ਬਣਾਈਆਂ ਗਈਆਂ ਹਨ ਕਿ ਦੇਖਣ ਵਾਲਾ ਉਸ ਯੁੱਗ ਵਿੱਚ ਪਹੁੰਚ ਜਾਂਦਾ ਹੈ ਜਦੋਂ ਇਹ ਘਟਨਾਵਾਂ ਅਸਲ ਵਿੱਚ ਵਾਪਰੀਆਂ ਸਨ। ਗੈਲਰੀਆਂ ਦੇ ਦੌਰੇ ਦੌਰਾਨ ਮੁੱਖ ਮੰਤਰੀ ਅਤੇ ਰਾਜਪਾਲ ਦੋਵਾਂ ਨੇ ਸਿੱਖ ਇਤਿਹਾਸ ਬਾਰੇ ਆਡੀਓ-ਵਿਜੂਅਲ ਪੇਸ਼ਕਾਰੀ ਵੀ ਦੇਖੀ।ਆਪਣੇ ਸੰਬੋਧਨ ਵਿੱਚ ਨਿਹੰਗ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਖਾਸ ਕਰਕੇ ਥੀਮ ਪਾਰਕ ਦੇ ਵਿਸ਼ਾਲ ਕਾਰਜ ਨੂੰ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਥੀਮ ਪਾਰਕ ਪ੍ਰੋਜੈਕਟ ਇਸ ਪਵਿੱਤਰ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਿੱਖ ਪੰਥ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੁੱਖ ਮਾਰਗ ਤੋਂ ਗੁਰਦੁਆਰਾ ਸਾਹਿਬ ਤੱਕ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਅਤੇ ਉਹ ਹੈਰੀਟੇਜ ਸਟਰੀਟ ਤੋਂ ਥੀਮ ਪਾਰਕ ਤੱਕ ਨਗਰ ਕੀਰਤਨ ਵਿੱਚ ਵੀ ਸ਼ਾਮਲ ਹੋਏ।ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਤੋਂ ਇਲਾਵਾ ਵੱਖ-ਵੱਖ ਉੱਘੀਆਂ ਅਧਿਆਤਮਿਕ ਅਤੇ ਧਾਰਮਿਕ ਸ਼ਖਸੀਅਤਾਂ ਨੂੰ ਸਿਰੋਪਾਓ, ਸ਼ਾਲ ਅਤੇ ਥੀਮ ਪਾਰਕ ਦੀ ਫਰੇਮ ਵਾਲੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿਸ਼ੇਸ਼ ਮੁੱਖ ਸਕੱਤਰ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੀ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਅਤੇ ਐੱਸਐੱਸਪੀ ਰੂਪਨਗਰ ਵਿਵੇਕ ਐਸ ਸੋਨੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sri Chamkaur Sahib , Dastan-e-Shahadat , Baba Balbir Singh Banwarilal Purohit , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD