Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੋਹਾਲੀ ਵਿੱਚ ਡਿਜੀਟਲ ਸਿਹਤ ਸੰਭਾਲ ਸਹੂਲਤ ਦਾ ਉਦਘਾਟਨ

Web Admin

Web Admin

5 Dariya News

ਐਸ.ਏ.ਐਸ.ਨਗਰ , 14 Nov 2021

Last updated on: Nov 14, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਵਰਚੁਅਲ ਹਸਪਤਾਲ ਗਿੰਨੀ ਹੈਲਥ, ਇੱਕ ਡਿਜੀਟਲ ਆਧਾਰਤ ਸਿਹਤ ਸੰਭਾਲ ਸਹੂਲਤ ਦਾ ਉਦਘਾਟਨ ਕੀਤਾ।‘ਫਿਨਵਸੀਆ’ ਦੇ ਸੰਸਥਾਪਕ ਸਰਵਜੀਤ ਸਿੰਘ ਵਿਰਕ ਅਤੇ ‘ਗਿੰਨੀ ਹੈਲਥ’ ਦੇ ਸੀ.ਈ.ਓ. ਗੁਰਜੋਤ ਸਿੰਘ ਨਰਵਾਲ ਦੀ ਉਨ੍ਹਾਂ ਦੇ ਨਿਵੇਕਲੇ ਸਿਹਤ ਸੰਭਾਲ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਤਕਨਾਲੋਜੀ ਨੇ ਸਿਹਤ ਮਾਪਦੰਡਾਂ ਦੀ ਰਿਮੋਟ ਨਿਗਰਾਨੀ ਨੂੰ ਸੰਭਵ ਬਣਾਇਆ ਹੈ ਜਿਸ ਨਾਲ ਮਰੀਜ ਦੇ ਰੋਗ ਦੀ ਸਹੀ ਪਹਿਚਾਨ ਕਰਕੇ ਉਸ ਦੀ ਜੀਵਨ ਸ਼ੈਲੀ ਵਿੱਚ ਸਥਾਈ ਤਬਦੀਲੀਆਂ ਲਿਆ ਕੇ ਬਿਮਾਰੀ ਨੂੰ ਰੋਕਮ ਜਾਂ ਜੋਖਮ ਨੂੰ ਘੱਟ ਤੋਂ ਘੱਟ ਕਰਨ ਵਿੱਚ ਵੱਡੀ ਮਦਦ ਮਿਲੀ ਹੈ।ਗਿੰਨੀ ਹੈਲਥ ਦੇ ਡਾਇਰੈਕਟਰ ਡਾ: ਅਨਿਲ ਭੰਸਾਲੀ,, ਜੋ ਪੀਜੀਆਈ ਤੋਂ ਸੇਵਾਮੁਕਤ ਇੱਕ ਮਸ਼ਹੂਰ ਐਂਡੋਕਰੀਨੋਲੋਜਿਸਟ ਹਨ, ਨੇ ਮੁੱਖ ਮੰਤਰੀ ਚੰਨੀ ਨੂੰ ਦੱਸਿਆ ਕਿ ਤਕਨੀਕੀ ਕ੍ਰਾਂਤੀ ਨੇ ਸਾਨੂੰ ਉਪਰਕਰਨਾਂ ਦੀ ਮਦਦ ਨਾਲ ਮਰੀਜ਼ ਦੀ ਜੀਵਨ ਸ਼ੈਲੀ ਅਤੇ ਗਤੀਵਿਧੀਆਂ ਨੂੰ ਦੂਰ ਤੋਂ ਨਿਗਰਾਨੀ ਕਰਨ ਦੇ ਯੋਗ ਬਣਾਇਆ ਹੈ ਜਿਸ ਕਾਰਨ ਬਚਾਅ ਉਪਾਅ ਕਰਨ ਵਿੱਚ ਆਸਾਨੀ ਹੋਈ ਹੈ। 

ਮੁੱਖ ਮੰਤਰੀ ਨੂੰ ਇੱਕ ਮੋਬਾਈਲ ਤਕਨਾਲੋਜੀ ਬਾਰੇ ਜਾਣੂ ਕਰਵਾਇਆ ਗਿਆ ਜੋ ਬਾਂਹ ਵਿੱਚ ਫਿੱਟ ਕੀਤੇ ਇੱਕ  ਤੋਂ ਉਪਕਰਨ ਵਿੱਚ ਗਲੂਕੋਜ਼ ਦੇ ਉਸ ਸਮੇ ਦੇ ਡਾਟਾ ਨੂੰ ਐਨਐਫਸੀ ਤਕਨੀਕ ਰਾਹੀਂ ਮੋਬਾਈਲ ਫੋਨ ਵਿੱਚ ਟਰਾਂਸਫਰ ਕਰਦੀ ਹੈ ਤਾਂ ਜੋ ਸਬੰਧਤ ਵਿਅਕਤੀ ਆਪਣੇ ਭੋਜਨ ਵਿੱਚ ਕੀ ਸ਼ਾਮਿਲ ਕਰਨਾ ਹੈ ਅਤੇ ਕੀ ਨਹੀਂ ਬਾਰੇ ਫੈਸਲਾ ਕਰ ਸਕੇ। ਇਸ ਮੌਕੇ ਮੁੱਖ ਮੰਤਰੀ ਦੇ ਬਾਂਹ 'ਤੇ ਵੀ ਅਜਿਹਾ ਹੀ ਉਪਕਰਨ ਲਗਾਇਆ ਗਿਆ।ਇਸ  ਮੌਕੇ ਸ. ਗੁਰਜੋਤ ਸਿੰਘ ਨਰਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਅਗਲੇ 3 ਸਾਲਾਂ ਵਿੱਚ 100 ਕਰੋੜ ਰੁਪਏ ਤੱਕ ਦਾ ਅਤੇ ਅਗਲੇ 5 ਤੋਂ 7 ਸਾਲਾਂ ਵਿੱਚ 350 ਕਰੋੜ ਰੁਪਏ ਦਾ ਸੰਭਾਵੀ ਨਿਵੇਸ਼ ਕੀਤਾ ਜਾਵੇਗਾ ਅਤੇ ਇਹ 500 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਦੇ ਸਿਹਤ ਉਦਯੋਗ ਵਿੱਚ ਗੁਣਵੱਤਾ ਅਤੇ ਦੇਖਭਾਲ ਦੇ ਵਿਸ਼ਵਪੱਧਰੀ ਮਿਆਰ ਨੂੰ ਲੈ ਕੇ ਆਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਤੇ ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ,  ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਅਤੇ ਐਸ ਡੀ ਐਮ ਹਰਬੰਸ ਸਿੰਘ ਵੀ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Kuljit Singh Nagra , Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD