Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸਨਰ ਵੱਲੋਂ ਸਵੀਪ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਖੇ ਕੱਢੀ ਗਈ ਪ੍ਰਭਾਤ ਫੇਰੀ

ਨੌਜਵਾਨ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਬੋਲੀਆਂ ਤੇ ਹੱਥਾਂ ਵਿੱਚ ਤਖਤੀਆਂ ਫੜ ਕੇ ਕੈਂਪਸ ਵਿੱਚ ਮੌਜੂਦ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

DC Ferozepur, Deputy Commissioner Ferozepur, Ferozepur, Davinder Singh

5 Dariya News

ਫਿਰੋਜ਼ਪੁਰ , 18 Nov 2021

Last updated on: Nov 18, 2021, 00:00 IST

ਡਿਪਟੀ ਕਮਿਸਨਰ ਦਵਿੰਦਰ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਖੇ ਸਵੇਰੇ 7 ਵਜੇ ਪਹੁੰਚ ਕੇ ਸਵੀਪ ਮੁਹਿੰਮ ਤਹਿਤ ਪ੍ਰਭਾਤ ਫੇਰੀ ਕੱਢੀ ਗਈ। ਇਹ ਪਭਾਤ ਫੇਰੀ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਤੋਂ ਲੈ ਕੇ ਸਟਾਫ ਦੇ ਰਿਹਾਇਸ ਏਰੀਏ ਤੱਕ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਬੋਲੀਆਂ ਤੇ ਹੱਥਾਂ ਵਿੱਚ ਤਖਤੀਆਂ ਫੜ ਕੇ ਕੈਂਪਸ ਵਿੱਚ ਮੌਜੂਦ ਵੋਟਰਾਂ ਨੂੰ ਜਾਗਰੂਕ ਕਰਦੀ ਖਤਮ ਹੋਈ। ਇਸ ਦੌਰਾਨ ਡਿਪਟੀ ਕਮਿਸਨਰ ਵੱਲੋਂ ਵੋਟਰ ਜਾਗਰੂਕਤਾ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਅਤੇ ਕਿਹਾ ਕਿ ਇਸ ਹਸਤਾਖਰ ਮੁਹਿੰਮ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ, ਕਾਲਜਾਂ ਤੇ ਵਿੱਦਿਅਕ ਸੰਸਥਾਵਾਂ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਵੋਟਰ ਆਪਣੀ ਵੋਟ ਦੇ ਹੱਕ ਪ੍ਰਤੀ ਖੁਦ ਵੀ ਜਾਗਰੂਕ ਹੋਣ ਤੇ ਦੂਸਰਿਆਂ ਨੂੰ ਵੀ ਕਰਨ। ਉਨ੍ਹਾਂ ਕਿਹਾ ਕਿ ਅੱਜ ਦੀ ਪ੍ਰਭਾਤ ਫੇਰੀ ਵਿੱਚ ਭਾਗ ਲਿਆ ਗਿਆ ਹੈ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।ਉਨ੍ਹਾਂ ਸਵੀਪ ਮੁਹਿੰਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਵੀ ਨੌਜਵਾਨ ਦੀ ਉਮਰ 01-01-2022 ਨੂੰ 18 ਸਾਲ ਦੀ ਜਾਂ ਇਸ ਤੋਂ ਉੱਪਰ ਹੋ ਜਾਂਦੀ ਹੈ ਤਾਂ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਵੋਟ ਦੇ ਹੱਕ ਦਾ ਬਿਨਾਂ ਕਿਸੇ ਡਰ ਭੈਅ ਇਸਤੇਮਾਲ ਕਰਨ। 

ਉਨ੍ਹਾਂ ਕਿਹਾ ਕਿ ਸਵੀਪ ਦਾ ਪ੍ਰੋਗਰਾਮ ਅਗਾਹ ਵੀ ਜਾਰੀ ਰਹੇਗਾ ਅਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਨਾਲ ਜੋੜ ਕੇ ਘਰ-ਘਰ ਇਹ ਜਾਗਰੂਕਤਾ ਫੈਲਾਈ ਜਾਵੇਗੀ ਕਿ ਉਹ ਆਪਣੇ ਵੋਟ ਬਣਾਉਣ। ਉਨ੍ਹਾਂ ਕਿਹਾ ਕਿ ਵੋਟਾਂ ਦੀ ਸਰਸਰੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਤੇ 20 ਤੇ 21 ਨਵੰਬਰ 2021 ਨੂੰ ਲਗਾਏ ਜਾਣਗੇ ਜਿੱਥੇ ਬੀਐੱਲ ਬੈਠਣਗੇ ਕੋਈ ਵੀ ਆਪਣੀ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਲਈ ਆਪਣੇ ਨਜ਼ਦੀਕੀ ਪੋਲਿੰਗ ਬੂਥ ਤੇ ਜਾ ਕੇ ਫਾਰਮ ਭਰ ਸਕਦਾ ਹੈ। ਇਸ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਦੇ ਐੱਨਸੀਸੀ ਵਲੰਟੀਅਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ ਦੀਆਂ ਲੜਕੀਆਂ ਦੀ ਗਿੱਧਾ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ।ਸ ਮੌਕੇ ਇਲੈਕਸ਼ਨ ਸੈੱਲ ਇੰਚਾਰਜ ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਕੈਂਪਸ ਤੋਂ ਡਾ. ਲਲਿਤ ਸਰਮਾ, ਅਰੁਣ, ਡਾ. ਅਮਿਤ ਕੁਮਾਰ, ਪ੍ਰੋ. ਗੁਰਪ੍ਰੀਤ ਸਿੰਘ, ਕਮਲ ਸ਼ਰਮਾ, ਲਖਵਿੰਦਰ ਸਿੰਘ, ਰਵੀਇੰਦਰ ਸਿੰਘ, ਕੈਪਟਨ ਇੰਦਰਪਾਲ ਸਿੰਘ, ਅਮਰਜੋਤੀ ਮਾਂਗਟ, ਸਰਬਜੀਤ ਸਿੰਘ ਸਮੇਤ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Davinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD