Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਡਵੀਜ਼ਨਲ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ ਬਾਰੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੇ ਈ.ਆਰ.ਓਜ ਨਾਲ ਬੈਠਕ

ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਚੋਣ ਪ੍ਰਬੰਧਨ ਪਲਾਨ ਤੁਰੰਤ ਤਿਆਰ ਕੀਤੀ ਜਾਵੇ-ਚੰਦਰ ਗੈਂਦ

Chander Gaind, Patiala Divisional Commissioner, Divisional Commissioner Patiala

Web Admin

Web Admin

5 Dariya News

ਲੁਧਿਆਣਾ , 18 Nov 2021

Last updated on: Nov 18, 2021, 00:00 IST

ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਲੁਧਿਆਣਾ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਅਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਪੂਨਮਪ੍ਰੀਤ ਕੌਰ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਇਲੈਕਟ੍ਰੋਲ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓਜ) ਨੂੰ ਨਾਲ ਪਟਿਆਲਾ ਵਿਖੇ ਮੀਟਿੰਗ ਮੌਕੇ ਹਦਾਇਤ ਕੀਤੀ ਕਿ ਜ਼ਿਲ੍ਹਾ ਚੋਣ ਪ੍ਰਬੰਧਨ ਪਲਾਨ ਤੁਰੰਤ ਤਿਆਰ ਕੀਤਾ ਜਾਵੇ।ਲੁਧਿਆਣਾ ਜ਼ਿਲ੍ਹੇ 'ਚ ਵਿਧਾਨ ਸਭਾ ਚੋਣਾਂ ਨਾਲ ਸੰਬੰਧਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਇੱਕ ਬੈਠਕ ਦੌਰਾਨ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਨਿਰਵਿਘਨ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਹੁਤ ਬਾਰੀਕੀ ਨਾਲ ਤਿਆਰੀਆਂ ਕੀਤੀਆਂ ਜਾਣ। ਉਨ੍ਹਾਂ ਨੇ ਵੋਟਾਂ ਬਣਵਾਉਣ ਤੋਂ ਪਿਛੇ ਰਹਿ ਗਏ ਨਾਗਰਿਕਾਂ, ਤੀਜੇ ਲਿੰਗ ਵਾਲੇ ਨਾਗਰਿਕਾਂ ਅਤੇ ਖਾਸ ਕਰਕੇ ਦਿਵਿਆਂਗਜਨਾਂ ਦੀਆਂ ਵੋਟਾਂ ਤੁਰੰਤ ਬਣਵਾਉਣ ਸਮੇਤ ਵੋਟਰਾਂ ਨੂੰ ਆਪਣੀਆਂ ਵੋਟਾਂ ਪਾਉਣ ਅਤੇ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤੇਜ ਕਰਨ ਦੀ ਵੀ ਹਦਾਇਤ ਕੀਤੀ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਨੇ ਸ੍ਰੀ ਗੈਂਦ ਨੂੰ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ 'ਚ ਇਸ ਸਮੇਂ ਕੁਲ ਵੋਟਰ 26 ਲੱਖ 10 ਹਜ਼ਾਰ 121 ਹਨ, ਜਿਨ੍ਹਾਂ 'ਚੋਂ 12,14,751 ਮਹਿਲਾ, 13,95,249 ਮਰਦ ਅਤੇ 121 ਤੀਜੇ ਲਿੰਗ ਵਾਲੇ ਵੋਟਰ ਹਨ, ਇਨ੍ਹਾਂ ਦੇ 100 ਫੀਸਦੀ ਫੋਟੋ ਪਛਾਣ ਵਾਲੀਆਂ ਵੋਟਰ ਸੂਚੀਆਂ ਅਤੇ ਐਪਿਕ ਕਾਰਡ ਬਣੇ ਹੋਏ ਹਨ ਜਦਕਿ ਰਹਿ ਗਏ ਨਾਗਰਿਕਾਂ ਜਾਂ 18 ਤੋਂ 19 ਸਾਲ ਦੇ ਬਾਲਗਾਂ, ਦਿਵਿਆਂਗਜਨਾਂ ਤੇ ਤੀਜੇ ਲਿੰਗ ਵਾਲੇ ਨਾਗਰਿਕਾਂ ਦੀਆਂ ਨਵੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।

ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀ ਹਦਾਇਤ ਮੁਤਾਬਕ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹਰ ਬਾਲਗ ਅਤੇ ਖਾਸ ਕਰਕੇ ਤੀਜੇ ਲਿੰਗ ਵਾਲਾ ਹਰੇਕ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ, ਜਿਸ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।ਬੈਠਕ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸ੍ਰੀ ਚੰਦਰ ਗੈਂਦ ਨੇ ਵਿਧਾਨ ਸਭਾ ਹਲਕਿਆਂ, ਖੰਨਾ, ਸਮਰਾਲਾ, ਸਾਹਨੇਵਾਲ, ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ, ਆਤਮ ਨਗਰ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮ, ਲੁਧਿਆਣਾ ਉਤਰੀ, ਗਿੱਲ, ਪਾਇਲ, ਦਾਖਾ, ਰਾਏਕੋਟ, ਜਗਰਾਓਂ ਲਈ ਲਗਾਏ ਗਏ ਈ.ਆਰ.ਓਜ ਵੱਲੋਂ ਆਪਣੇ ਹਲਕੇ 'ਚ ਚੋਣ ਤਿਆਰੀਆਂ ਦੀ ਪੂਰੀ ਗੰਭੀਰਤਾ ਨਾਲ ਸਮੀਖਿਆ ਕੀਤੀ।ਡਿਵੀਜਨਲ ਕਮਿਸ਼ਨਰ ਨੇ ਹੋਰ ਕਿਹਾ ਕਿ ਵਿਧਾਨ ਸਭਾ ਹਲਕਿਆਂ 'ਚ ਸੰਵੇਦਨਸ਼ੀਲ ਬੂਥਾਂ, ਜਿੱਥੇ ਨਸ਼ੇ, ਸ਼ਰਾਬ ਦੀ ਵਿਕਰੀ, ਕਿਸੇ ਮਾੜੇ ਅਨਸਰ ਜਾਂ ਕੋਈ ਗ਼ੈਰਕਾਨੂੰਨੀ ਗਤੀਵਿਧੀ ਹੋਣ ਦਾ ਖ਼ਦਸ਼ਾ ਹੋਵੇ ਤੋਂ ਇਲਾਵਾ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟਾਂ ਦੀ ਪ੍ਰਤੀਸ਼ਤਤਾ ਵਧ ਰਹੀ ਹੋਵੇ ਜਾਂ ਕੋਈ ਬਸਤੀ, ਜਿੱਥੇ ਗਰੀਬੀ ਰੇਖਾ ਤੋਂ ਹੇਠਾਂ ਵੱਸੋਂ ਵੱਧ ਹੋਵੇ ਆਦਿ ਮੁੱਦਿਆਂ ਦੇ ਅਧਾਰ 'ਤੇ ਇਲਾਕਿਆਂ ਦੀ ਪਛਾਣ ਮੁੜ ਤੋਂ ਕਰ ਲਈ ਜਾਵੇ। ਮੀਟਿੰਗ 'ਚ ਲੁਧਿਆਣਾ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਸਮੇਤ ਚੋਣ ਤਹਿਸੀਲਦਾਰ ਵੀ ਮੌਜੂਦ ਸਨ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD