Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੈਂਟਰਲ ਗਰਾਂਊਡ ਵਾਟਰ ਬੋਰਡ ਦੀ ਟੀਮ ਵੱਲੋਂ ਜਿ਼ਲ੍ਹੇ ਦੇ ਧਰਤੀ ਹੇਠਲੇ ਪਾਣੀ ਦੇ ਬਚਾਉ ਸਬੰਧੀ ਪੇਸ਼ ਕੀਤੀ ਗਈ ਰਿਪੋਰਟ

DC Mansa, Deputy Commissioner Mansa, Mohinder Pal, Mansa

5 Dariya News

ਮਾਨਸਾ , 18 Nov 2021

Last updated on: Nov 18, 2021, 00:00 IST

ਸੈਂਟਰਲ ਗਰਾਂਊਡ ਵਾਟਰ ਬੋਰਡ ਦੀ ਟੀਮ (ਸ਼੍ਰੀ ਗਿਆਨਇੰਦਰਾ ਰਾਏ, ਅਤੇ ਸ਼੍ਰੀ ਸੁਨੀਲ ਕੁਮਾਰ, ਸੀਨੀਅਰ ਤਕਨੀਕੀ ਸਹਾਇਕਾਂ) ਵੱਲੋਂ ਪੰਜਾਬ ਵਿੱਚ ਜ਼ਮੀਨੀ ਪਾਣੀ ਦੀ ਮੌਜੂਦਾ ਸਥਿਤੀ ਸਬੰਧੀ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਜਿ਼ਲ੍ਹਾ ਮਾਨਸਾ ਦੇ ਧਰਤੀ ਹੇਠਲੇ ਪਾਣੀ ਨੂੰ ਦਰਸਾਉਂਦਿਆ ਇੱਕ  ਪ੍ਰੇਜੈਨਟੇਸ਼ਨ ਦਿੱਤੀ ਗਈ, ਜਿਸ ਵਿੱਚ ਉਹਨਾਂ ਵੱਲੋਂ ਪੰਜਾਬ ਅਤੇ ਜਿ਼ਲ੍ਹਾ ਮਾਨਸਾ ਦੇ ਧਰਤੀ ਹੇਠਲਾ ਪਾਣੀ ਦੇ ਮੌਜੂਦਾ ਹਾਲਾਤ ਅਤੇ 10 ਸਾਲ ਪਹਿਲਾਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਝੋਨੇ ਹੇਠ ਰਕਬਾ ਵਧਣ ਕਾਰਨ ਪਾਣੀ ਦੀ ਲਗਾਤਾਰ ਖਪਤ ਵੱਧ ਰਹੀ ਹੈ, ਜਿਸ ਕਾਰਨ ਰੀਚਾਰਜ ਹੋ ਰਹੇ ਪਾਣੀ ਤੋਂ ਡੇਢ ਗੁਣਾ ਵੱਧ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਸਾਫ ਪੀਣ ਵਾਲੇ ਪਾਣੀ ਸਬੰਧੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਉਨ੍ਹਾਂ ਸੁਝਾਅ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਰੀਚਾਰਜ ਸਬੰਧੀ ਕੰਮਾਂ ਨੂੰ ਲਿਆ ਜਾਵੇ, ਤਾਂ ਜੋ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਨੂੰ ਵਧਾਇਆ ਜਾ ਸਕੇ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕਿਸਾਨਾ ਨੂੰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਉਹ ਝੋਨੇ ਨੂੰ ਛੱਡਕੇ ਹੋਰ ਫਸਲਾ ਦੀ ਬਿਜਾਈ ਦੀ ਸ਼ੁਰੂਆਤ ਕਰਨ। ਡਿਪਟੀ ਕਮਿਸ਼ਨਰ ਵੱਲੋਂ ਪ੍ਰੇਜੈਨਟੇਸ਼ਨ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਵੱਲੋਂ ਪਾਣੀ ਬਚਾਉਣ ਸਬੰਧੀ ਸੁਝਾਅ ਦੀ ਮੰਗ ਕੀਤੀ ਗਈ ਅਤੇ ਜਿ਼ਲ੍ਹਾ ਖੇਤੀਬਾੜੀ ਅਫ਼ਸਰ ਨੂੰ ਵੱਧ ਤੋਂ ਵੱਧ ਕੈਂਪ ਲਗਾਕੇ ਆਮ ਲੋਕਾਂ ਨੂੰ ਪਾਣੀ ਨੂੰ ਬਚਾਉਣ ਅਤੇ ਝੋਨੇ ਨੂੰ ਛੱਡਕੇ ਹੋਰ ਫਸਲਾਂ ਦੀ ਬਿਜਾਈ ਸਬੰਧੀ ਜਾਗਰੂਕ ਕਰਨ ਸਬੰਧੀ ਕਿਹਾ ਗਿਆ। ਟੀਮ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਜਿ਼ਲ੍ਹਾ ਮਾਨਸਾ ਦੀ ਧਰਤੀ ਹੇਠਲੇ ਪਾਣੀ ਸਬੰਧੀ ਰਿਪੋਰਟ ਸੌਂਪੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਮੁੱਖ ਖੇਤੀਬਾੜੀ ਅਫ਼ਸਰ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1 ਅਤੇ 2, ਅਤੇ ਜਿ਼ਲ੍ਹਾ ਭੂਮੀ ਰੱਖਿਆ ਅਫ਼ਸਰ ਵੱਲੋਂ ਹਿੱਸਾ ਲਿਆ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD