Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਰਤ ਭੂਸ਼ਣ ਆਸ਼ੂ ਵੱਲੋਂ ਸਿੱਧਵਾਂ ਵਾਟਰਫਰੰਟ ਪ੍ਰੋਜੈਕਟ ਦੇ ਫੇਜ਼ 3 ਦੇ ਕੰਮ ਦੀ ਸ਼ੁਰੂਆਤ ਦਾ ਉਦਘਾਟਨ

ਕਰੀਬ 1 ਕਿਲੋਮੀਟਰ ਲੰਮੀ ਨਹਿਰ ਦੀ ਪਟੜੀ ਨੂੰ ਅਗਲੇ ਕੁਝ ਮਹੀਨਿਆਂ 'ਚ ਵਸਨੀਕਾਂ ਦੀ ਸਹੂਲਤ ਲਈ ਕੀਤਾ ਜਾਵੇਗਾ ਵਿਕਸਤ - ਆਸ਼ੂ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee

Web Admin

Web Admin

5 Dariya News

ਲੁਧਿਆਣਾ , 18 Nov 2021

Last updated on: Nov 18, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸਿੱਧਵਾਂ ਵਾਟਰਫਰੰਟ ਪ੍ਰੋਜੈਕਟ ਦੇ ਫੇਜ਼ 3 ਦੇ ਕੰਮ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਦੁੱਗਰੀ ਰੋਡ ਤੋਂ ਧੂਰੀ ਰੇਲਵੇ ਲਾਈਨ ਤੱਕ ਸਿੱਧਵਾਂ ਨਹਿਰ ਦੇ ਨਾਲ ਕਰੀਬ 1 ਕਿਲੋਮੀਟਰ ਲੰਮੀ ਨਹਿਰ ਦੀ ਪਟੜੀ ਨੂੰ ਅਗਲੇ ਕੁਝ ਮਹੀਨਿਆਂ ਵਿੱਚ ਵਸਨੀਕਾਂ ਦੀ ਸਹੂਲਤ ਲਈ ਵਿਕਸਤ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਸ.ਕਮਲਜੀਤ ਸਿੰਘ ਕੜਵਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤੀਜੇ ਪੜਾਅ ਤਹਿਤ ਦੁੱਗਰੀ ਰੋਡ ਤੋਂ ਧੂਰੀ ਲਾਈਨ ਤੱਕ ਵਾਟਰਫਰੰਟ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵੇਲੇ ਲਗਭਗ 1 ਕਿਲੋਮੀਟਰ ਦੀ ਇਹ ਪਟੜੀ ਬੇਕਾਰ ਪਈ ਹੈ ਅਤੇ ਜਦੋਂ ਇੱਥੇ ਕਰੀਬ 3.5 ਕਰੋੜ ਰੁਪਏ ਦੀ ਲਾਗਤ ਨਾਲ ਵਾਟਰਫਰੰਟ ਬਣ ਜਾਵੇਗਾ ਤਾਂ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੂੰ ਲਾਭ ਹੋਵੇਗਾ ਕਿਉਂਕਿ ਇਸ ਨੂੰ ਹੋਰ ਮਨੋਰੰਜਨ ਗਤੀਵਿਧੀਆਂ ਦੇ ਨਾਲ ਸਵੇਰੇ-ਸ਼ਾਮ ਦੀ ਸੈਰ ਲਈ ਵੀ ਵਰਤਿਆ ਜਾਵੇਗਾ।

ਸ੍ਰੀ ਭਾਰਤ ਭੁਸ਼ਣ ਆਸ਼ੂ ਨੇ ਦੱਸਿਆ ਕਿ ਲਗਭਗ 4.74 ਕਰੋੜ ਦੀ ਲਾਗਤ ਨਾਲ ਸਿੱਧਵਾਂ ਨਹਿਰ ਵਾਟਰਫਰੰਟ ਪ੍ਰੋਜੈਕਟ (ਫਿਰੋਜ਼ਪੁਰ ਰੋਡ ਤੋਂ ਫਿਰੋਜ਼ਪੁਰ ਰੇਲਵੇ ਲਾਈਨ ਤੱਕ ਲਗਭਗ 1 ਕਿਲੋਮੀਟਰ ਲੰਬਾਈ) ਦਾ ਪਹਿਲਾ ਪੜਾਅ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਵੱਡੀ ਗਿਣਤੀ ਵਿੱਚ ਵਸਨੀਕ ਆਪਣੇ ਬੱਚਿਆਂ ਤੇ ਪਰਿਵਾਰ ਸਮੇਤ ਖੇਤਰ ਦਾ ਦੌਰਾ ਕਰ ਰਹੇ ਹਨ। ਉਨ੍ਹਾ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਗ੍ਰੀਨ ਬੈਲਟ, ਸਮਰਪਿਤ ਸਾਈਕਲਿੰਗ ਟ੍ਰੈਕ, ਪਲੇਇੰਗ ਜ਼ੋਨ, ਨਹਿਰ ਦੇ ਨਾਲ ਸਮਰਪਿਤ ਫੁੱਟਪਾਥ, ਬੈਠਣ ਵਾਲੇ ਖੇਤਰ ਆਦਿ ਸ਼ਾਮਲ ਹਨ। ਦੂਸਰੇ ਪੜਾਅ ਵਿੱਚ ਸਿੱਧਵਾਂ ਨਹਿਰ (ਪੱਖੋਵਾਲ ਰੋਡ ਤੋਂ ਦੁਗਰੀ ਰੋਡ ਤੱਕ) 1.6 ਕਿਲੋਮੀਟਰ ਲੰਬੀ, ਦੂਜਾ ਹਿੱਸਾ (ਜਵੱਦੀ ਪੁਲ ਤੋਂ ਦੁਗਰੀ ਰੋਡ ਤੱਕ) 5.06 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾ ਰਹੀ ਹੈ। ਉਨ੍ਹਾ ਅੱਗੇ ਦੱਸਿਆ ਕਿ ਗ੍ਰੀਨ ਬੈਲਟ, ਦੋਵੇਂ ਪਾਸੇ ਸਮਰਪਿਤ ਸਾਈਕਲ ਟ੍ਰੈਕ, ਨਹਿਰ ਦੇ ਨਾਲ ਦੋਹਰੀ ਸੜ੍ਹਕ, ਆਦਿ ਵਿਕਸਤ ਕੀਤੇ ਜਾ ਰਹੇ ਹਨ।ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਦੁੱਗਰੀ ਰੋਡ ਚੌਰਾਹੇ (ਨੇੜੇ ਦੁੱਗਰੀ ਪੁਲ) ਨੂੰ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD