Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ/ਡੇਰਾ ਬਾਬਾ ਨਾਨਕ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala, Sukhjinder Singh Randhawa

Web Admin

Web Admin

5 Dariya News

ਡੇਰਾ ਬਾਬਾ ਨਾਨਕ , 19 Nov 2021

Last updated on: Nov 19, 2021, 00:00 IST

ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀ ਅਸੀਸ ਪ੍ਰਾਪਤ ਕੀਤੀ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਗਏ ਪੰਜਾਬ ਸਰਕਾਰ ਦੇ ਵਫਦ ਵਿੱਚ ਸ. ਬਾਜਵਾ ਦੇ ਨਾਲ ਸੂਬੇ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਹੋਰ ਕੈਬਨਿਟ ਵਜ਼ੀਰ ਅਤੇ ਵਿਧਾਇਕ ਵੀ ਸ਼ਾਮਲ ਸਨ।ਅੱਜ ਸਵੇਰੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ (ਡੇਰਾ ਬਾਬਾ ਨਾਨਕ) ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਗਏ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਪੂਰੇ ਵਫਦ ਦਾ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਨਿੱਘਾ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਦੀ ਧਰਤੀ ’ਤੇ ਜੀ ਆਇਆਂ ਨੂੰ ਕਿਹਾ।ਸ. ਬਾਜਵਾ ਨੇ ਇੱਕ ਨਿਮਾਣੇ ਸਿੱਖ ਦੀ ਤਰਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਾਹਿਗੁਰੂ ਦੀ ਅਪਾਰ ਕ੍ਰਿਪਾ ਹੋਈ ਹੈ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੀ ਇਸ ਪਾਵਨ ਧਰਤੀ ਉੱਪਰ ਗੁਰੂ ਸਾਹਿਬ ਨੇ ਆਪਣੇ ਜੀਵਨ ਦੇ ਅਖੀਰਲੇ 18 ਵਰ੍ਹੇ ਬਤੀਤ ਕੀਤੇ ਸਨ ਅਤੇ ਇਥੇ ਹੀ ਉਨ੍ਹਾਂ ਨੇ ਹੱਥੀਂ ਕਿਰਤ ਕਰਕੇ ਪੂਰੀ ਮਨੁੱਖਤਾ ਨੂੰ ਹੱਕ-ਹਲਾਲ ਦੀ ਕਿਰਤ ਕਰਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਰੂਹਾਨੀ ਖੁਸ਼ੀ ਅਤੇ ਸਕੂਨ ਪ੍ਰਾਪਤ ਹੋਇਆ ਹੈ।ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ’ਤੇ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਬਹੁਤ ਖੁਸ਼ ਹੈ ਅਤੇ ਇਸ ਲਈ ਉਹ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਕੌਮੀ ਸਰਕਾਰਾਂ ਨੂੰ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਪ੍ਰਵਾਨਗੀ ਹਾਸਲ ਕਰਨ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਠੋਸ ਯਤਨ ਕਰਨੇ ਚਾਹੀਦੇ ਹਨ। ਇਹ ਕਦਮ ਸੰਗਤ ਨੂੰ ਇਹ ਪਾਵਨ ਅਸਥਾਨ ਦੇ  ਦਰਸਨਾਂ ਲਈ ਜਾਣ ਵਾਸਤੇ ਸਹੂਲਤ ਪ੍ਰਦਾਨ ਕਰਨ ਲਈ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਕਰੇ ਇਹ ਅਮਨ ਦਾ ਲਾਂਘਾ ਹਮੇਸ਼ਾਂ ਖੁੱਲ੍ਹਾ ਰਹੇ ਅਤੇ ਸੰਗਤਾਂ ਗੁਰੂ ਸਾਹਿਬ ਦੀ ਇਸ ਚਰਨਛੋਹ ਪ੍ਰਾਪਤ ਧਰਤੀ ਨੂੰ ਸਿਜਦਾ ਕਰਦੀਆਂ ਰਹਿਣ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD