Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਾਸਤਾਨ ਏ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸੰਗੀਤਕ ਸ਼ਾਮ ਤੇ ਸਨਮਾਨ ਸਮਾਰੋਹ

ਮੁੱਖ ਮੰਤਰੀ ਚੰਨੀ ਨੇ ਥੀਮ ਪਾਰਕ ਦੀ ਗੈਲਰੀਆਂ ਲਈ ਸੰਗੀਤਕ ਅਤੇ ਤਕਨੀਕੀ ਯੋਗਦਾਨ ਦੇਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ

Charanjit Singh Channi, Congress, Punjab Congress, Government of Punjab, Punjab Government, Punjab, Chief Minister Of Punjab, Dastaan E Shahadat, Sri Chamkaur Sahib, Surjit Patar

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ , 19 Nov 2021

Last updated on: Nov 19, 2021, 00:00 IST

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਸੁਪਨਮਈ ਪ੍ਰਾਜੈਕਟ 'ਦਾਸਤਾਨ ਏ ਸ਼ਹਾਦਤ' ਦੇ ਸੰਗਤ ਨੂੰ ਸਮਰਪਿਤ ਹੋਣ 'ਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ ਅੱਜ ਸ਼੍ਰੀ ਚਮਕੌਰ ਸਾਹਿਬ ਵਿਖੇ ਧਾਰਮਿਕ ਸੰਗੀਤਕ ਸ਼ਾਮ ਦਾ ਪ੍ਰਬੰਧ ਕੀਤਾ ਗਿਆ। ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਆਪਣੇ ਸੰਬੋਧਨ ਚ ਆਖਿਆ ਕਿ ਸਾਲ 2004 ਚ ਆਰੰਭ ਹੋਏ ਪ੍ਰਾਜੈਕਟ ਨੂੰ ਪੂਰਾ ਕਰਨ ਵਿਚ ਭਾਵੇਂ ਬਹੁਤ ਸਾਰੀਆਂ ਔਕੜਾਂ ਆਈਆਂ ਪਰ ਅੱਜ ਉਹ ਬਹੁਤ ਖੁਸ਼ ਹਨ ਕਿ ਉਹ ਚਮਕੌਰ ਦੀ ਕੱਚੀ ਗੜ੍ਹੀ ਦੀ ਅਸਾਵੀਂ ਜੰਗ ਨੂੰ ਅਗਲੀਆਂ ਪੀੜ੍ਹੀਆਂ ਵਾਸਤੇ ਸੰਭਾਲਣ ਦੀ ਆਪਣੀ ਦਿਲੀ ਇੱਛਾ ਨੂੰ ਹਕੀਕਤ ਵਿੱਚ ਬਦਲਣ ਚ ਕਾਮਯਾਬ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸੰਗੀਤਕ ਸ਼ਾਮ ਦਾ ਮੰਤਵ ਇਸ ਇਤਿਹਾਸਿਕ ਪ੍ਰਾਜੈਕਟ ਦੀ ਸੰਪੂਰਨਤਾ ਖ਼ਾਸ ਕਰ ਗੈਲਰੀਆਂ ਦੀ ਸਜੀਵਤਾ ਲਈ ਸੰਗੀਤਕ ਯੋਗਦਾਨ ਦੇਣ, ਪਿੱਠਵਰਤੀ ਸੰਗੀਤ ਤੇ ਅਵਾਜ਼ ਦੇਣ, ਪਟਕਥਾ ਲਿਖਣ ਅਤੇ ਇਸ ਕਨਸੈਪਟ ਨੂੰ ਅਮਲੀ ਜਾਮਾ ਪਹਿਨਾਉਣ ਵਾਲੀਆਂ ਸਖਸ਼ੀਅਤਾਂ ਨੂੰ ਸੰਗਤਾਂ ਦੇ ਸਨਮੁੱਖ ਲਿਆ ਕੇ ਸਨਮਾਨਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ, ਹਰਸ਼ਦੀਪ ਕੌਰ, ਜਸਪਿੰਦਰ ਨਰੂਲਾ, ਮਨਜਿੰਦਰ ਮਾਨ, ਮਸ਼ਹੂਰ ਪੰਜਾਬੀ ਫ਼ਨਕਾਰ ਦੁਰਗਾ ਰੰਗੀਲਾ ਤੇ ਮਰਹੂਮ ਗਾਇਕ ਦਿਲਜਾਨ ਦੀਆਂ ਮਧੁਰ ਅਵਾਜ਼ਾਂ ਨੇ ਥੀਮ ਪਾਰਕ ਦੀਆਂ ਗੈਲਰੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਰੂਹਾਨੀਅਤ ਭਰਪੂਰ ਬਣਾ ਦਿੱਤਾ ਹੈ। ਇਨ੍ਹਾਂ ਨੂੰ ਰਾਜ ਗਾਇਕਾਂ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ  ਇਲਾਵਾ ਪਿੱਠਵਰਤੀ ਸੰਗੀਤ ਦੇਣ ਵਾਲੇ ਲਕਸ਼ਮੀ ਕਾਂਤ ਪਿਆਰੇ ਲਾਲ ਦੇ ਭਤੀਜੇ ਮੌਂਟੀ ਸ਼ਰਮਾ, ਬਾਬਾ ਬੰਦਾ ਸਿੰਘ ਬਹਾਦਰ ਲਈ ਵੋਆਇਸ ਓਵਰ ਦੇਣ ਵਾਲੇ ਮੁੰਬਈ ਦੇ ਆਰਟਿਸਟ ਬ੍ਰਾਉਨੀ, ਪ੍ਰਾਜੈਕਟ ਦੇ ਪਟਕਥਾ ਲੇਖਕ ਤੇ ਉੱਘੇ ਸ਼ਾਇਰ ਸੁਰਜੀਤ ਪਾਤਰ, ਡਿਜ਼ਾਈਨਰ ਅਮਰਦੀਪ ਬਹਿਲ, ਪਿੱਠਵਰਤੀ ਅਵਾਜ਼ਾਂ ਦੇਣ ਵਾਲੇ ਰੇਡੀਓ ਜੋਕੀ ਜਸਵਿੰਦਰ ਜੱਸੀ, ਟੀਨੂੰ ਸ਼ਰਮਾ, ਪੂਰਵ ਸ਼ਰਮਾ, ਸੁਰਜਨ ਸਿੰਘ, ਰਿਤੇਸ਼ ਰਿਸ਼ੀ, ਤਕਨੀਕੀ ਟੀਮ ਸ਼੍ਰੀਮਤੀ ਸਪਨਾ ਮੁੱਖ ਆਰਕੀਟੈਕਟ ਪੰਜਾਬ ਮੌਜੂਦ ਸਨ। ਸਤਿੰਦਰ ਸੱਤੀ ਨੂੰ ਮਲਕਾ ਏ ਸਟੇਜ ਵਜੋਂ ਸਨਮਾਨਿਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਉਹ ਸ਼ਹੀਦਾਂ ਦੀ ਧਰਤੀ ਸ਼੍ਰੀ ਚਮਕੌਰ ਸਾਹਿਬ ਦੇ ਲੋਕਾਂ ਦਾ ਤਾ-ਉਮਰ ਦੇਣ ਨਹੀਂ ਦੇ ਸਕਦੇ, ਜਿਨ੍ਹਾਂ ਇੱਕ ਵਾਰ ਨਹੀਂ ਬਲਕਿ ਲਗਾਤਾਰ ਤਿੰਨ ਵਾਰ ਇਸ ਹਲਕੇ ਦਾ ਸੇਵਾਦਾਰ ਬਣਾਇਆ ਅਤੇ ਇਸ ਪਵਿੱਤਰ ਧਰਤੀ ਦੀ ਸੇਵਾ ਅਤੇ ਲੋਕਾਂ ਦੀਆਂ ਦੁਆਵਾਂ ਸਦਕਾ ਅੱਜ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਸੇਵਾਦਾਰ ਵਜੋਂ ਸਮੁੱਚੇ ਪੰਜਾਬੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਸ਼੍ਰੀ ਚੰਨੀ ਨੇ ਕਿਹਾ ਕਿ ਉਹ ਲੋਕਾਂ ਵੱਲੋਂ ਆਪਣੇ ਤੇ ਪ੍ਰਗਟਾਏ ਵਿਸ਼ਵਾਸ਼ ਨੂੰ ਹਮੇਸ਼ਾਂ ਕਾਇਮ ਰੱਖਣਗੇ ਅਤੇ ਇਸ ਇਤਿਹਾਸਿਕ ਧਰਤੀ ਤੇ ਵਾਅਦਾ ਕਰਦੇ ਹਨ ਕਿ ਜਦੋਂ ਤੱਕ ਪੰਜਾਬ ਦਾ ਹਰ ਵਰਗ, ਹਰ ਵਿਅਕਤੀ ਖੁਸ਼ਹਾਲ ਤੇ ਸੁਖੀ ਨਹੀਂ ਹੁੰਦਾ, ਉਹ ਟਿੱਕ ਕੇ ਨਹੀਂ ਬੈਠਣਗੇ।ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖਾਲਸਾ ਖੇਡ ਸਟੇਡੀਅਮ ਚਮਕੌਰ ਸਾਹਿਬ ਵਿਖੇ ਹੋਏ ਇਸ ਸੰਗੀਤਕ ਸਮਾਗਮ ਦੌਰਾਨ ਬਾਲੀਵੁੱਡ ਦੇ ਇਨ੍ਹਾਂ ਫ਼ਨਕਾਰਾਂ ਨੇ ਆਪਣੇ ਧਾਰਮਿਕ ਗਾਇਨ ਨਾਲ ਲੋਕਾਂ ਨੂੰ ਮੋਹ ਲਿਆ ਅਤੇ ਖਚਾ-ਖਚ ਭਰੇ ਸਟੇਡੀਅਮ ਚ ਲੋਕ ਆਪਣੇ ਮਹਿਬੂਬ ਨੇਤਾ ਅਤੇ ਫ਼ਨਕਾਰਾਂ ਨੂੰ ਸੁਣਨ ਲਈ ਦੇਰ ਰਾਤ ਤੱਕ ਨਿੱਠ ਕੇ ਬੈਠੇ ਰਹੇ।ਜਸਪਿੰਦਰ ਨਰੂਲਾ ਨੇ ਸਮਾਗਮ ਦੀ ਸ਼ੁਰੂਆਤ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ  ਸ਼ਬਦ 'ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ,' ਨਾਲ ਕੀਤੀ। ਇਸ ਤੋਂ ਬਾਅਦ ਸਾਹਿਬਜ਼ਾਦਿਆਂ ਦੀ ਘੋੜੀ ਗਾ ਕੇ, ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ। ਦੁਰਗਾ ਰੰਗੀਲਾ ਨੇ 'ਧੰਨ ਗੁਰੂ ਨਾਨਕ ਜੀ ਤੇਰੀ ਜੈ ਹੋ ' ਨਾਲ ਆਪਣੀ ਹਾਜ਼ਰੀ ਲਗਵਾਈ। ਗਾਇਕਾ ਹਰਸ਼ਦੀਪ ਕੌਰ ਨੇ ਥੀਮ ਪਾਰਕ ਲਈ ਗਾਏ ਆਪਣੇ ਗੀਤ ਨੂੰ ਵਿਸ਼ੇਸ਼ ਤੌਰ ਤੇ ਗਾਇਨ ਕੀਤਾ। ਉਸ ਨੇ ' ਚਲੋ ਚਲ ਰਲ ਮਿਲ ਦਰਸ਼ਨ ਕਰੀਏ, ਸਤਿਗੁਰ ਨਾਨਕ ਆਏ ਨੇ ' ਸਮੁੱਚੀ ਸੰਗਤ ਨਾਲ ਰਲ ਕੇ ਗਾਇਨ ਕੀਤਾ। ਪਗੜੀ ਚ ਸਜੇ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਨੇ ਪ੍ਰੋਗਰਾਮ ਦੇ ਅਖੀਰ ਚ ਆਪਣੀ ਬੁਲੰਦ ਆਵਾਜ਼ ਨਾਲ ਬਾਬਾ ਬੁੱਲੇ ਸ਼ਾਹ ਦਾ ਕਲਾਮ ਤੇ ਹੋਰ ਧਾਰਮਿਕ ਤੇ ਸੂਫ਼ੀ ਗੀਤਾਂ ਨਾਲ ਹਾਜ਼ਰੀ ਲਗਵਾ ਕੇ ਇਸ ਸੰਗੀਤਕ ਸ਼ਾਮ ਨੂੰ ਸਿਖਰਾਂ 'ਤੇ ਪਹੁੰਚਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਿਨਟ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਰਜ਼ੀਆ ਸੁਲਤਾਨਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ, ਸਾਬਕਾ ਵਿਧਾਇਕ ਭਾਗ ਸਿੰਘ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀ ਵਿੱਤ ਤੇ ਭੌਂ ਕਾਰਪੋਰੇਸ਼ਨ, ਵਿਸ਼ੇਸ਼ ਮੁੱਖ ਸਕੱਤਰ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਸ਼੍ਰੀ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਾਇਰੈਕਟਰ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਕਮਲਪ੍ਰੀਤ ਕੌਰ ਬਰਾੜ, ਮਾਲਵਿੰਦਰ ਸਿੰਘ ਜੱਗੀ ਆਈ ਏ ਐਸ, ਡਿਪਟੀ ਕਮਿਸ਼ਨਰ ਸੋਨਾਲੀ ਗਿਰਿ, ਐਸ ਐਸ ਪੀ ਵਿਵੇਕਸ਼ੀਲ ਸੋਨੀ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।

 

Tags: Charanjit Singh Channi , Congress , Punjab Congress , Government of Punjab , Punjab Government , Punjab , Chief Minister Of Punjab , Dastaan E Shahadat , Sri Chamkaur Sahib , Surjit Patar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD