Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸਰਪੰਚ ਦਵਿੰਦਰ ਸਿੰਘ ਜੱਲਾ ਨੇ ਮੰਡੀਕਰਣ ਸਹਿਕਾਰੀ ਸਭਾ ਸਰਹਿੰਦ ਦੇ ਚੇਅਰਮੈਨ ਵਜੋਂ ਚਾਰਜ ਸੰਭਾਲਿਆ

ਵਿਧਾਇਕ ਨਾਗਰਾ ਦੀ ਹਾਜ਼ਰੀ 'ਚ ਸੰਭਾਲਿਆ ਚਾਰਜ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 20 Nov 2021

Last updated on: Nov 20, 2021, 00:00 IST

ਸੂਬੇ ਦੀ ਤਰੱਕੀ ਤੇ ਅਰਥਚਾਰੇ ਵਿੱਚ ਸਹਿਕਾਰੀ ਸੰਸਥਾਵਾਂ ਦਾ ਅਹਿਮ ਰੋਲ ਹੈ ਤੇ ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਰਹੀ ਹੈ ਤੇ ਹਲਕੇ ਦੀਆਂ ਸਹਿਕਾਰੀ ਸਭਾਵਾਂ ਤੇ ਬੈਂਕਾਂ ਵਿਕਾਸ ਕਰ ਰਹੀਆਂ ਹਨ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਪੰਚ ਦਵਿੰਦਰ ਸਿੰਘ ਜੱਲਾ ਵੱਲੋਂ ਮੰਡੀਕਰਣ ਸਹਿਕਾਰੀ ਸਭਾ ਸਰਹਿੰਦ ਦੇ ਚੇਅਰਮੈਨ ਵਜੋਂ ਚਾਰਜ ਸੰਭਾਲਣ ਸਬੰਧੀ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਨਾਗਰਾ ਨੇ ਕਿਹਾ ਕਿ ਸਹਿਕਾਰੀ ਖੇਤਰ ਦੀਆਂ ਸੰਸਥਾਵਾਂ ਨੂੰ ਲਗਾਤਾਰ ਅਪਗਰੇਡ ਕੀਤਾ ਜਾ ਰਿਹਾ ਤਾਂ ਜੋ ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ ਤੇ ਇਹ ਸੰਸਥਾਵਾਂ ਸੂਬੇ ਦੇ ਵਿਕਾਸ ਵਿੱਚ ਹੋਰ ਯੋਗਦਾਨ ਪਾ ਸਕਣ। ਵੱਖ ਵੱਖ ਸਹਿਕਾਰੀ ਸੰਸਥਾਵਾਂ ਵਿਚਲੀਆਂ ਖਾਲੀ ਅਸਾਮੀਆਂ ਵੀ ਲਗਾਤਾਰ ਭਰੀਆਂ ਜਾ ਰਹੀਆਂ ਹਨ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਚਲਾਉਣ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ ਤੇ ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ। 

ਇਸ ਮੌਕੇ ਦਵਿੰਦਰ ਸਿੰਘ ਜੱਲਾ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਤੇ ਸਹਿਕਾਰੀ ਸਭਾ ਨੂੰ ਹੋਰ ਤਰੱਕੀ ਦੇ ਰਾਹ ਤੇ ਲੈ ਕੈ ਜਾਣ ਚ ਆਪਣੀ ਪੂਰਾ ਯੋਗਦਾਨ ਪਾਉਣਗੇ। ਇਸ ਮੌਕੇ ਜਿਲਾ ਪ੍ਰਧਾਨ ਸ਼ੁਭਾਸ਼ ਸੂਦ,ਵਿਧਾਇਕ ਨਾਗਰਾ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ,ਸ੍ਰੀ ਹਿਮਾਂਸ ਪਾਠਕ (ਵਾਇਸ ਚੇਅਰਮੈਨ) ਸ੍ਰੀ ਗੁਰਪ੍ਰੀਤ ਸਿੰਘ ਡਾਇਰੈਕਟਰ, ਸ੍ਰੀ ਗੁਰਦੀਪ ਸਿੰਘ ( ਡਾਇਰੈਕਟਰ, ਸ੍ਰੀ ਬਿਕਰਮਜੀਤ ਸਿੰਘ (ਡਾਇਰਕਟਰ), ਸ਼੍ਰੀ ਧਰਮਿੰਦਰ ਸਿੰਘ (ਡਾਇਰੈਕਟਰ), ਸ੍ਰੀ ਜਗਜੀਤ ਸਿੰਘ ਮੈਨੇਜਰ,ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਹਰਬੰਸ ਸਿੰਘ ਜੇ.ਈ,ਕੌਂਸਲਰ ਜਗਜੀਤ ਸਿੰਘ ਕੋਕੀ,ਸਰਪੰਚ ਸੁਖਵਿੰਦਰ ਸਿੰਘ ਕਾਲਾ,ਸਰਪੰਚ ਅਵਤਾਰ ਸਿੰਘ ਫੌਜੀ,ਨੰਬਰਦਾਰ ਭਰਭੂਰ ਜਗਵਿੰਦਰ ਸਿੰਘ ਬੈਂਸ,ਨੰਬਰਦਾਰ ਸਤਪਾਲ ਸਿੰਘ,ਸਹਿਕਾਰੀ ਸਭਾ ਜੱਲਾ ਦੇ ਮੀਤ ਪ੍ਰਧਾਨ ਹਰਮਨਦੀਪ ਸਿੰਘ ਗੋਗੀ,ਪ੍ਰਗਟ ਸਿੰਘ ਬੱਬੂ,ਗੁਰਮੀਤ ਸਿੰਘ ਬਿੱਟੂ,ਗੁਰਪਾਲ ਸਿੰਘ ਹੈਪੀ,ਵੱਖ-ਵੱਖ ਸਹਿਕਾਰੀ ਦੇ ਪ੍ਰਧਾਨ,ਮੈਂਬਰ,ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਸਰਪੰਚ,ਪੰਚ,ਕੌਂਸਲਰ ਆਦਿ ਮੌਜੂਦ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD