Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤੀ ਸ਼ਿਰਕਤ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 20 Nov 2021

ਬਨਾਸਰ ਬਾਗ਼ ਦੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਗੁਰੂ ਸਾਹਿਬ ਦੁਆਰਾ ਦਿੱਤੇ ਗਏ 'ਕਿਰਤ ਕਰੋ ਵੰਡ ਛਕੋ ਅਤੇ ਨਾਮ ਜਪੋ' ਦੇ ਸੁਨੇਹੇ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਸਾਂਝੀਵਾਲਤਾ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਦੀ ਲੋੜ ਹੈ ਜਿਸ ਲਈ ਅਜਿਹੇ ਸੈਮੀਨਾਰ ਲਾਹੇਵੰਦ ਸਾਬਤ ਹੁੰਦੇ ਹਨ । ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪਿਛਲੇ ਕਰੀਬ ਚਾਰ-ਸਾਢੇ ਚਾਰ ਸਾਲ ਵਿੱਚ ਦੀਵਾਨ ਹਾਲ ਵਿਖੇ ਇਸ ਥਾਂ ਦੀ ਦਿੱਖ ਨੂੰ ਦੁਬਾਰਾ ਬਰਕਰਾਰ ਕਰਨ ਵਾਸਤੇ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਗਏ ਹਨ ।ਸ੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ ਵਾਸੀਆਂ ਦੇ ਅਥਾਹ ਪਿਆਰ ਅਤੇ ਆਸ਼ੀਰਵਾਦ ਦੀ ਤਾਕਤ ਸਦਕਾ ਹੀ ਉਨ੍ਹਾਂ ਨੂੰ ਦੋ ਵਾਰ ਪਰਿਵਾਰ ਸਮੇਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਉਥੇ ਜਾ ਕੇ ਵੀ ਉਹ ਸੰਗਰੂਰ ਅਤੇ ਸੂਬੇ ਦੀਆਂ ਸੰਗਤਾਂ ਦੀ ਚੜ੍ਹਦੀਕਲਾ ਲਈ ਅਰਦਾਸ ਕਰਕੇ ਆਏ ਹਨ। 

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਬਾਣੀ ਅਤੇ ਸਿੱਖਿਆਵਾਂ ਰਾਹੀਂ ਜੋ ਸੇਧ ਦਿੱਤੀ, ਜੋ ਸਿਖਾਇਆ, ਉਹ ਨੌਜਵਾਨ ਪੀੜ੍ਹੀ ਤੱਕ ਪਹੁੰਚੇ, ਇਸ ਉਦੇਸ਼ ਲਈ ਇਹ ਸੈਮੀਨਾਰ ਕਰਵਾਇਆ ਗਿਆ ਹੈ ਤਾਂ ਕਿ ਸਾਡੇ ਨੌਜਵਾਨ ਬੱਚੇ ਵੱਖ ਵੱਖ ਕਲਾਵਾਂ ਦੀ ਵਰਤੋਂ ਨਾਲ ਕਿਵੇਂ ਗੁਰੂ ਸਾਹਿਬ ਦੇ ਮਹਾਨ ਜੀਵਨ ਬਾਰੇ ਵਰਨਣ ਕਰਦੇ ਹਨ, ਇਸ ਬਾਰੇ ਪਤਾ ਲੱਗ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੇ ਆਪਣੇ ਹੁਨਰ ਨੂੰ ਬਾਖੂਬੀ ਪੇਸ਼ ਕੀਤਾ ਅਤੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਨਾਮਣਾ ਖੱਟਿਆ। ਉਨ੍ਹਾਂ ਪ੍ਰਦਰਸ਼ਨੀ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਬੱਚਿਆਂ ਤੇ ਨੌਜਵਾਨ ਪੀੜ੍ਹੀ ਵੱਲੋਂ ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਆਪਣੇ ਹੁਨਰ ਨਾਲ, ਭਾਵੇਂ ਉਹ ਕਲਮ ਰਾਹੀਂ ਹੋਵੇ, ਜਾਂ ਰੰਗਾਂ ਦੀਆਂ ਛੋਹਾਂ ਰਾਹੀਂ ਅਤੇ ਜਾਂ ਫਿਰ ਸ਼ਬਦਾਂ ਰਾਹੀਂ, ਸਫਲਤਾ ਨਾਲ ਪੇਸ਼ ਕਰਨ ਦਾ ਉਪਰਾਲਾ ਕੀਤਾ ਗਿਆ ਹੈ।ਸੈਮੀਨਾਰ ਦੌਰਾਨ ਸਿੱਖ ਵਿਦਵਾਨਾਂ ਡਾ. ਚਰਨਜੀਤ ਸਿੰਘ ਉਡਾਰੀ ਅਤੇ ਡਾ. ਗੁਰਵੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਗੁਰਸ਼ਰਨ ਕੌਰ, ਰਮਨਦੀਪ ਕੌਰ ਅਤੇ ਕਿਰਨਜੋਤ ਕੌਰ ਨੇ ਕਵਿਤਾਵਾਂ ਪੇਸ਼ ਕੀਤੀਆਂ। ਮੰਚ ਦਾ ਸੰਚਾਲਨ ਗੁਰਮੀਤ ਸਿੰਘ ਸਾਹਨੀ ਵੱਲੋਂ ਬਾਖੂਬੀ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਸੀਨੀਅਰ ਆਗੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD