Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭੈਣੀ ਸਾਹਿਬ ਖੇਡ ਮਾਡਲ ਦੇ ਆਧਾਰ 'ਤੇ ਸੂਬੇ ਭਰ 'ਚ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ : ਚਰਨਜੀਤ ਸਿੰਘ ਚੰਨੀ

ਨਾਮਧਾਰੀ ਸੰਪਰਦਾ ਦੇ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਕਾਸ ਲਈ ਸਤਿਗੁਰੂ ਉਦੈ ਸਿੰਘ ਦਾ ਲਿਆ ਆਸ਼ੀਰਵਾਦ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Bhaini Sahib, Ludhiana, Amrik Singh Dhillon, Navtej Singh Cheema, Kuldeep Singh Vaid

Web Admin

Web Admin

5 Dariya News

ਭੈਣੀ ਸਾਹਿਬ/ ਲੁਧਿਆਣਾ , 20 Nov 2021

Last updated on: Nov 20, 2021, 00:00 IST

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਅੱਜ ਭੈਣੀ ਸਾਹਿਬ ਦੇ ਖੇਡ ਮਾਡਲ ਦੇ ਆਧਾਰ 'ਤੇ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਖੇਡ ਮੈਦਾਨ ਬਣਾਉਣ ਦਾ ਐਲਾਨ ਕੀਤਾ।ਅੱਜ ਜ਼ਿਲ੍ਹੇ ਦੇ ਸ੍ਰੀ ਭੈਣੀ ਸਾਹਿਬ ਵਿਖੇ ਆਪਣੀ ਪਹਿਲੀ ਫੇਰੀ ਮੌਕੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੇ ਨਾਲ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਐਚ.ਐਸ.ਹੰਸਪਾਲ, ਸਮਰਾਲਾ ਦੇ ਵਿਧਾਇਕ ਸ.ਅਮਰੀਕ ਸਿੰਘ ਢਿੱਲੋਂ, ਸੁਲਤਾਨਪੁਰ ਲੋਧੀ ਦੇ ਵਿਧਾਇਕ ਸ.ਨਵਤੇਜ ਸਿੰਘ ਚੀਮਾ, ਹਲਕਾ ਗਿੱਲ ਵਿਧਾਇਕ ਅਤੇ ਚੇਅਰਮੈਨ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਸ.ਕੁਲਦੀਪ ਸਿੰਘ ਵੈਦ ਨੇ ਸ਼੍ਰੀ ਭੈਣੀ ਸਾਹਿਬ ਵਿਖੇ ਐਸਟਰੋਟਰਫ ਦਾ ਨਿਰੀਖਣ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਅਜਿਹੇ ਐਸਟ੍ਰੋਟਰਫ ਅਤੇ ਖੇਡ ਮੈਦਾਨ ਵਿਕਸਤ ਕਰੇਗੀ।ਖਿਡਾਰੀਆਂ ਨੂੰ ਅਤਿ-ਆਧੁਨਿਕ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਆਧੁਨਿਕ ਖੇਡ ਮੈਦਾਨ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਟੂਰਨਾਮੈਂਟਾਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ।

ਉਨ੍ਹਾਂ ਕਿਹਾ ਕਿ ਅਧਿਕਾਰੀ ਜਲਦ ਹੀ ਸ੍ਰੀ ਭੈਣੀ ਸਾਹਿਬ ਦੇ ਪ੍ਰਬੰਧਕਾਂ ਨਾਲ ਸਲਾਹ ਕਰਕੇ ਅਜਿਹੇ ਐਸਟ੍ਰੋਟਰਫ ਅਤੇ ਫੁੱਟਬਾਲ ਗਰਾਊਂਡ ਨੂੰ ਵਿਕਸਤ ਕਰਨ ਲਈ ਇੱਕ ਖਾਕਾ ਤਿਆਰ ਕਰਨਗੇ ਤਾਂ ਜੋ ਖਿਡਾਰੀ ਵਿਸ਼ਵ ਪੱਧਰੀ ਮਿਆਰਾਂ ਅਨੁਸਾਰ ਪੇਸ਼ੇਵਰ ਤਰੀਕੇ ਨਾਲ ਅਭਿਆਸ ਕਰ ਸਕਣ ਅਤੇ ਭਰੋਸਾ ਦਿਵਾਇਆ ਕਿ ਇਸ ਮੰਤਵ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਲਈ ਵੱਧ ਤੋਂ ਵੱਧ ਖਿਡਾਰੀ ਭੇਜਣ ਵਿੱਚ ਸੂਬੇ ਦੀ ਅਗਵਾਈ ਕਰੇਗਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਤਿਗੁਰੂ ਉਦੈ ਸਿੰਘ ਜੀ ਤੋਂ ਆਸ਼ੀਰਵਾਦ ਲਿਆ।ਇਸ ਦੌਰਾਨ ਸਤਿਗੁਰੂ ਉਦੈ ਸਿੰਘ, ਜੋ ਕਿ 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢੇ ਨਾਲੇ ਦੇ ਕਾਇਆ ਕਲਪ  ਪ੍ਰਾਜੈਕਟ ਦੀ ਟਾਸਕ ਫੋਰਸ ਦੇ ਮੁਖੀ ਵੀ ਹਨ, ਨੇ ਸ.ਚਰਨਜੀਤ ਸਿੰਘ ਚੰਨੀ ਨਾਲ ਇਸ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ, ਜਿਸ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਜੋ ਵੀ ਹੁਕਮ ਲਾਉਣਗੇ, ਉਸਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾਵੇਗਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਸ.ਵਿਕਰਮ ਸਿੰਘ ਬਾਜਵਾ, ਸਰਪੰਚ ਸ.ਗੁਰਦੀਪ ਸਿੰਘ, ਸ.ਕਰਨਵੀਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪਲਿਸ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ.ਜਤਿੰਦਰ ਜੋੜਵਾਲ, ਐਸ.ਡੀ.ਐਮ. ਡਾ. ਵਿਨੀਤ ਕੁਮਾਰ ਅਤੇ ਹੋਰ ਹਾਜ਼ਰ ਸਨ। 

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Bhaini Sahib , Ludhiana , Amrik Singh Dhillon , Navtej Singh Cheema , Kuldeep Singh Vaid

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD