Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਤੀ ਕਾਨੂੰਨਾਂ ਦੇ ਰੱਦ ਹੋਣ 'ਤੇ ਕਿਸਾਨਾਂ ਨੇ ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਇਜ਼ਹਾਰ

Protest, Agitation, Demonstration, MSP, #FarmLaws, Farm Laws, #FarmerBills, Farmer Bills, #FarmersProtest, Farmers Protest, APMC, Farmer Protest, #FarmerProtest

Web Admin

Web Admin

5 Dariya News (ਲਖਵਿੰਦਰ ਸਿੰਘ ਗੋਲਣ)

ਭਿੱਖੀਵਿੰਡ (ਤਰਨਤਾਰਨ) , 20 Nov 2021

Last updated on: Nov 20, 2021, 00:00 IST

ਕੇਂਦਰ ਦੀ ਬੀ.ਜੇ.ਪੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਖਿਲਾਫ ਦੇਸ਼ ਭਰ ਦੇ ਕਿਸਾਨ ਲਗਭਗ ਇੱਕ ਸਾਲ ਤੋਂ ਲੜਾਈ ਲੜੇ ਰਹੇ ਸਨ। ਇਸ ਸੰਘਰਸ਼ 'ਚ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਦੁਆਰਾ ਕੀਤੇ ਅਨੇਕਾਂ ਤਸ਼ੱਦਦਾ ਨੂੰ ਝੱਲ ਕੇ ਇਸ ਲੜਾਈ 'ਚ ਉਸ ਵੇਲੇ ਜਿੱਤ ਹਾਸਲ ਕਰ ਲਈ ਜਦੋਂ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਕਾਸ਼ ਪੁਰਬ ਮੌਕੇ ਇਹਨਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ। ਭਾਰਤ ਦੇ ਕਿਸਾਨਾਂ ਦੀ ਇਸ ਜਿੱਤ ਤੇ ਖੁਸ਼ੀ ਪ੍ਗਟ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਆਗੂ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੂਰ ਦੇ ਕਿਰਤੀਆਂ ਦੀ ਵੱਡੀ ਜਿੱਤ ਹੋਈ ਹੈ। ਦੇਸ਼ ਦੇ ਅੰਨਦਾਤਿਆਂ ਦੀ ਜਿੱਤ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਆਗੂ ਰਣਜੀਤ ਸਿੰਘ ਚੀਮਾ ਨੇ ਆਪਣੇ ਗ੍ਰਹਿ ਵਿਖੇ ਲੱਡੂ ਵੰਡ ਕੇ ਮਨਾਇਆ। ਇਸ ਮੌਕੇ ਮਨਪ੍ਰੀਤ ਸਿੰਘ ਕਾਲੀਆ ਅਤੇ ਸੁਖਵਿੰਦਰ ਸਿੰਘ ਮਹਿਮੂਦਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਅਣਥੱਕ ਸੰਘਰਸ਼ ਦੀ ਜਿੱਤ ਹੋਈ ਹੈ। ਉਹਨਾਂ ਨੇ ਕਿਹਾ ਕਿ ਭਾਰਤ ਦੇ ਸਾਰੇ ਵਰਗਾਂ ਦੇ ਸਹਿਯੋਗ ਸਦਕਾ ਪ੍ਰਧਾਨ ਮੰਤਰੀ ਮੋਦੀ ਦਾ ਮੂੰਹ ਖੁੱਲਿਆ ਹੈ 'ਤੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ। 

ਉਹਨਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਉਸ ਦਿਨ ਦਾ ਇੰਤਜ਼ਾਰ ਹੈ ਜਦੋਂ ਸੰਸਦ ਵਿਚ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ ਅਤੇ ਐਮ.ਐੱਸ.ਪੀ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਕਿਸਾਨਾਂ ਦੀ ਕੋਸ਼ਿਸ਼ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਦੀ ਵੀ ਰਹੇਗੀ। ਇਸ ਮੌਕੇ ਸਰਪੰਚ ਸਤਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਵਿੱਢੇ ਇਸ ਸੰਘਰਸ਼ 'ਚ ਹੁਣ ਤੱਕ ਸਾਡੇ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਜਿਸਦੀ ਜਿੰਮੇਵਾਰ ਕੇਂਦਰ ਸਰਕਾਰ ਹੈ। ਉਹਨਾਂ ਕਿਹਾ ਕਿ ਜਿੰਨੀ ਦੇਰ ਕੇਂਦਰ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀ 'ਤੇ ਮੁਆਵਜ਼ਾ ਰਾਸ਼ੀ ਨਹੀਂ ਦਿੰਦੀ ਉਨੀ ਦੇਰ ਤੱਕ ਕਿਸਾਨੀ ਅੰਦੋਲਨ ਪਹਿਲਾਂ ਦੀ ਤਰਾਂ ਹੀ ਜਾਰੀ ਰਹੇਗਾ ਅਤੇ ਕਿਸਾਨ ਮਜ਼ਦੂਰ ਆਪਣੇ ਹੱਕ ਲੈ ਕੇ ਹੀ ਦਿੱਲੀ ਅੰਦੋਲਨ ਤੋਂ ਵਾਪਸ ਆਉਣਗੇ। ਇਸ ਮੌਕੇ ਗੁਰਲਾਲ ਸਿੰਘ ਪਵਾਰ, ਨਵਪ੍ਰੀਤ ਸਿੰਘ ਗਿੱਲ, ਕੁਲਦੀਪ ਸਿੰਘ ਸੰਧੂ , ਗੁਰਲਾਲ ਸਿੰਘ ਦਾਸੂਵਾਲ(ਐਨ.ਆਰ.ਆਈ) ਬਲਜੀਤ ਸਿੰਘ ਚੀਮਾ, ਗੁਰਲਾਲ ਸਿੰਘ ਥੇਹ ਸਰਹਾਲੀ, ਅਮਰਿੰਦਰ ਸਿੰਘ ਗਿੱਲ, ਸੁਖਜਿੰਦਰ ਸਿੰਘ ਦਾਸੂਵਾਲ , ਗੁਰਮੀਤ ਸਿੰਘ ਸਿੱਧੂ, ਦਲਵਿੰਦਰ ਸਿੰਘ ਦੂਹਲ, ਸੁਰਿੰਦਰ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਸਿੱਧੂ, ਨਵਜੀਤ ਸਿੰਘ ਗਿੱਲ, ਗੁਰਜੰਟ ਸਿੰਘ ਨਵਾਂ ਪਿੰਡ,ਨਿਸ਼ਾਨ ਸਿੰਘ ਮੱਲੀ, ਸਹਿਜਪ੍ਰੀਤ ਸਿੰਘ , ਸੁਖਮਨਦੀਪ ਚੀਮਾ, ਗੁਰਜੋਤ ਸੰਧੂ ਆਦਿ ਕਿਸਾਨ ਹਾਜ਼ਰ ਸਨ।

 

Tags: Protest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , APMC , Farmer Protest , #FarmerProtest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD