Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਨੇ ਪੋਲਿੰਗ ਬੂਥਾਂ ਦਾ ਕੀਤਾ ਅਚਨਚੇਤ ਨਿਰੀਖਣ

18 ਸਾਲ ਉਮਰ ਵਰਗ ਦੇ ਨਾਗਰਿਕ 30 ਨਵੰਬਰ ਤੱਕ ਚੱਲ ਰਹੀ ਸਰਸਰੀ ਸੁਧਾਈ ਦੌਰਾਨ ਆਪਣੀ ਵੋਟ ਜ਼ਰੂਰ ਬਣਵਾਉਣ : ਡਵੀਜ਼ਨਲ ਕਮਿਸ਼ਨਰ

Chander Gaind, Patiala Divisional Commissioner, Divisional Commissioner Patiala, Deputy Commissioner Patiala, Sandeep Hans

Web Admin

Web Admin

5 Dariya News

ਪਟਿਆਲਾ , 20 Nov 2021

Last updated on: Nov 20, 2021, 00:00 IST

ਕਮਿਸ਼ਨਰ ਪਟਿਆਲਾ ਮੰਡਲ ਸ਼੍ਰੀ ਚੰਦਰ ਗੈਂਦ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸੰਦੀਪ ਹੰਸ ਵੱਲੋਂ ਅੱਜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੋਟਾਂ ਦੀ ਸਰਸਰੀ ਸੁਧਾਈ ਲਈ ਜ਼ਿਲ੍ਹੇ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ ਵੀ ਮੌਜੂਦ ਸਨ।ਇਸ ਮੌਕੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ 1 ਜਨਵਰੀ 2022 ਦੀ ਉਮਰ ਹੱਦ ਨੂੰ ਆਧਾਰ ਮੰਨ ਕੇ 18 ਸਾਲ ਜਾਂ ਇਸ ਤੋਂ ਉੱਪਰ ਉਮਰ ਵਰਗ ਦੇ ਨਾਗਰਿਕਾਂ ਨੂੰ ਮਤਦਾਤਾ ਵਜੋਂ ਰਜਿਸਟਰ ਕਰਨ ਲਈ ਆਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ।  ਉਨ੍ਹਾਂ ਅਪੀਲ ਕੀਤੀ ਕਿ 18 ਸਾਲ ਜਾਂ ਇਸ ਤੋਂ ਉੱਪਰ ਉਮਰ ਦੇ ਨਾਗਰਿਕ ਇੱਕ ਨਵੰਬਰ ਤੋਂ 30 ਨਵੰਬਰ ਤੱਕ ਚੱਲ ਰਹੀ ਇਸ ਮੁਹਿੰਮ ਦੌਰਾਨ ਆਪਣੀ ਵੋਟ ਜ਼ਰੂਰ ਬਣਵਾਉਣ। ਨਿਰੀਖਣ ਦੌਰਾਨ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਟੇਟ ਲਾਇਬ੍ਰੇਰੀ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਮੁਹਿੰਮ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਬੂਥ ਪੱਧਰ 'ਤੇ 21 ਨਵੰਬਰ (ਐਤਵਾਰ) ਨੂੰ ਵੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਆਪਣੇ ਨੇੜਲੇ ਚੋਣ ਬੂਥ ਅਤੇ ਉਸ ਤੋਂ ਬਾਅਦ ਆਪਣੇ ਚੋਣ ਬੂਥ ਦੇ ਬੀ ਐਲ ਓ ਨਾਲ ਜਾਂ ਐਸ ਡੀ ਐਮ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਜਾਂ ਨੈਸ਼ਨਲ ਸਰਵਿਸ ਵੋਟਰ ਪੋਰਟਲ (voteportal.eci.gov.in) 'ਤੇ ਸੰਪਰਕ ਕਰਕੇ ਆਪਣੀ ਵੋਟ ਬਣਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟ ਸੂਚੀ 'ਚ ਦਰੁਸਤੀ ਜਾਂ ਵੋਟ ਕਟਵਾਉਣ ਲਈ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਟੋਲ ਫ੍ਰੀ ਨੰਬਰ 1950 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਵੋਟ ਬਣਵਾਉਣ ਲਈ ਫ਼ਾਰਮ ਭਰਨ ਮੌਕੇ ਰੰਗਦਾਰ ਪਾਸਪੋਰਟ ਸਾਈਜ਼ ਫੋਟੋ, ਜਨਮ ਮਿਤੀ ਅਤੇ ਰਿਹਾਇਸ਼ ਦੇ ਪਤੇ ਦਾ ਪ੍ਰਮਾਣ ਲਾਜ਼ਮੀ ਹੈ। ਇਸ ਤੋਂ ਇਲਾਵਾ ਮੋਬਾਈਲ ਐਪ ਵੋਟਰ ਹੇਲਪਲਾਇਨ ਐਪ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

 

Tags: Chander Gaind , Patiala Divisional Commissioner , Divisional Commissioner Patiala , Deputy Commissioner Patiala , Sandeep Hans

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD