Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਅਰੁਣਾ ਚੌਧਰੀ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆ ਸਣੇ ਪੰਜਾਬ ਦੇ ਜੱਥੇ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਕੀਦਤ ਭੇਂਟ

ਜਥੇ ਵਿਚ ਪ੍ਰਦੇਸ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮਹਿੰਦਰ ਸਿੰਘ ਕੇਪੀ ਅਤੇ ਵਿਧਾਇਕ ਵੀ ਸਾਮਲ

Cabinet Ministers Aruna Chaudhary, Pargat Singh And Sangat Singh Gilzian Accompany Punjab Jatha To Pay Obeisance At Sri Kartarpur Sahib

Web Admin

Web Admin

5 Dariya News

ਸ੍ਰੀ ਕਰਤਾਰਪੁਰ ਸਾਹਿਬ/ਡੇਰਾ ਬਾਬਾ ਨਾਨਕ , 20 Nov 2021

Last updated on: Nov 20, 2021, 00:00 IST

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਉਤੇ ਪੰਜਾਬ ਦੇ ਜੱਥੇ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨ ਕੀਤੇ ਗਏ। ਜੱਥੇ ਵੱਲੋਂ ਭਾਈਚਾਰਕ ਸਾਂਝ, ਇਸ ਖੱਿਤੇ ਦੇ ਲੋਕਾਂ ਦੀ ਖੁਸਹਾਲੀ, ਸਾਂਤੀ ਅਤੇ ਆਪਸੀ ਸਦਭਾਵਨਾ ਲਈ ਅਰਦਾਸ ਵੀ ਕੀਤੀ ਗਈ।ਜੱਥੇ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸੰਗਤ ਸਿੰਘ ਗਿਲਜੀਆ, ਪੰਜਾਬ ਪ੍ਰਦੇਸ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਵਰਕਿੰਗ ਪ੍ਰਧਾਨ ਪਵਨ ਗੋਇਲ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ ਅਤੇ ਵਿਧਾਇਕ ਕੁਲਬੀਰ ਸਿੰਘ ਜੀਰਾ, ਅਮਿਤ ਵਿੱਜ ਤੇ ਰਾਜਿੰਦਰ ਸਿੰਘ ਅਤੇ ਸਾਮਲ ਸਨ।ਇਸ ਮੌਕੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਇਸ ਲਾਂਘੇ ਦੇ ਮੁੜ ਖੁੱਲਣ ਨਾਲ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨ ਕਰਨ ਦੀ ਮੁੜ ਸਹੂਲਤ ਮਿਲੀ ਹੈ। ਉਨਾਂ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ।

ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ ਜਿੱਥੇ ਪਹਿਲੀ ਪਾਤਸਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖਰੀ ਸਮਾਂ ਬਤੀਤ ਕੀਤਾ ਅਤੇ ਹੱਥੀਂ ਖੇਤੀ ਕਰਕੇ “ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ“ ਦੇ ਸਿਧਾਂਤ ਨੂੰ ਹਕੀਕੀ ਰੂਪ ਦਿੱਤਾ। ਉਨਾਂ ਕਿਹਾ ਕਿ ਇੱਥੋਂ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬਾਨ ਵੱਲੋੰ ਹਲੀਮੀ, ਏਕਤਾ, ਸਾਂਤੀ ਅਤੇ ਭਲਾਈ ਦੇ ਮਾਰਗ ਉਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ। ਉਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਪਿਆਰ, ਸਾਂਝੀਵਾਲਤਾ ਅਤੇ ਸਦਭਾਵਨਾ ਦਾ ਪ੍ਰਤੀਕ ਹੈ ਅਤੇ ਉਨਾਂ ਉਮੀਦ ਜਾਹਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ। ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸੰਗਤ ਸਿੰਘ ਗਿਲਜੀਆ ਨੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨਾਂ ਨੂੰ ਜਥੇ ਦੇ ਰੂਪ ਵਿਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ ਪੁਰਬ ਦੇ ਪਵਿੱਤਰ ਮੌਕੇ ਉਤੇ ਕਰੀਬ ਡੇਢ ਸਾਲ ਬਾਅਦ ਮੁੜ ਖੁੱਲੇ ਲਾਂਘੇ ਤੋਂ ਬਾਅਦ ਅੱਜ ਤੀਜੇ ਦਿਨ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਜੱਥਾ ਸਵੇਰੇ 11 ਵਜੇ ਸਰਹੱਦ ਪਾਰ ਗਿਆ।ਇਸ ਤੋਂ ਪਹਿਲਾ ਡੇਰਾ ਬਾਬਾ ਨਾਨਕ ਵਿਖੇ ਬਣੇ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਵਿਖੇ ਪੁੱਜੇ ਜੱਥੇ ਦਾ ਗੁਰਦਾਸਪੁਰ ਦੇ ਡਿਪਟੀ ਕਮਿਸਨਰ ਮੁਹੰਮਦ ਇਸਫਾਕ ਤੇ ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ. ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ।

 

Tags: Aruna Chaudhary , Pargat Singh , Sangat Singh Gilzian , Sri Kartarpur Sahib , Narowal , Dera Baba Nanak , Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD