Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ, ਹੁਣ ਵਾਰੀ ਕੇਬਲ ਨੈੱਟਵਰਕ ਦੀ : ਚਰਨਜੀਤ ਸਿੰਘ ਚੰਨੀ

ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਲਈ ਪੰਜ ਕਰੋੜ ਅਤੇ ਪੰਚਾਇਤਾਂ ਲਈ 10 ਕਰੋੜ ਦੇਣ ਦਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Sukhjinder Singh Randhawa

Web Admin

Web Admin

5 Dariya News

ਬਿਆਸ , 20 Nov 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਕੇਬਲ ਨੈੱਟਵਰਕ’ ਹੈ ਅਤੇ ਇਸ ਸਬੰਧ ਵਿੱਚ ਜਲਦੀ ਹੀ ਕਾਰਵਾਈ ਨਜਰ ਆਵੇਗੀ। ਭਲਾਈ ਕਾਰਜਾਂ ਅਤੇ ਸਕੀਮਾਂ ਪ੍ਰਤੀ ਆਪਣੇ ਦਿ੍ਰੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਹਿਮ ਖੇਤਰਾਂ ਵਿੱਚ ਠੋਸ ਫੈਸਲੇ ਲਏ ਹਨ ਜਿਨਾਂ ਵਿੱਚ ਮੁੱਖ ਤੌਰ ‘ਤੇ ਬਿਜਲੀ, ਰੇਤਾ ਅਤੇ ਬਜਰੀ ਸਸਤੀ ਕਰਨਾ, ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਘਟਾਉਣ, ਬਿਜਲੀ ਦਰਾਂ ਵਿੱਚ ਕਟੌਤੀ ਕਰਨ ਸਮੇਤ ਕਈ ਲੋਕ ਪੱਖੀ ਕਦਮ ਸਾਮਲ ਹਨ। ਬਿਆਸ ਵਿਖੇ ਹਲਕਾ ਵਿਧਾਇਕ ਸ ਸੰਤੋਖ ਸਿੰਘ ਭਲਾਈਪੁਰ ਵੱਲੋਂ ਕਰਵਾਏ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਸਅਿਾਂ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਵੀ ਪਹਿਲ ਦੇ ਆਧਾਰ ਲੈਂਦਿਆਂ ਅਸਲ ਦੋਸੀਆਂ ਵਿਰੱਧ ਜਲਦ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗਠਜੋੜ ‘ਤੇ ਵਰਦਿਆਂ ਉਨਾਂ ਕਿਹਾ ਕਿ ਇਨਾਂ ਪਾਰਟੀਆਂ ਨੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੱਖ ਨਹੀਂ ਕੀਤਾ ਉਨਾਂ ਕਿਹਾ ਕਿ ਮੁਫਤ ਬਿਜਲੀ ਦੇਣ ਦਾ ‘ਆਪ’ ਦਾ ਐਲਾਨ ਸਰਾਸਰ ਝੂਠ ਦਾ ਪੁਲੰਦਾ ਹੈ ਹਨ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਦੇ ਰਾਜ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਸੌਰ ਬਿਜਲੀ 17.38 ਰੁਪਏ ਵਿੱਚ ਲੈਣ ਦੇ ਕਰਾਰ ਕੀਤੇ ਗਏ ਸਨ ਜਿਹੜੇ ਕਿ ਪੰਜਾਬ ਸਰਕਾਰ ਵੱਲੋਂ ਰੱਦ ਕਰ ਦਿੱਤੇ ਗਏ ਹਨ ਅਤੇ ਹੁਣ ਬਿਜਲੀ 2.38 ਰੁਪਏ ਦੇ ਹਿਸਾਬ ਨਾਲ ਖਰੀਦੀ ਜਾਵੇਗੀ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਅਜਿਹੇ ਫੈਸਲੇ ਨਾਲ ਕਰੀਬ 1700 ਕਰੋੜ ਰੁਪਏ ਸਾਲਾਨਾ ਇਨਾਂ ਲੋਕਾਂ ਨੂੰ ਜਾਂਦਾ ਸੀ ਜਿਹੜਾ ਕਿ ਪੰਜਾਬ ਦੋ ਲੋਕਾਂ ਨਾਲ ਸਰਾਸਰ ਧੋਖਾ ਸੀ।  

ਉਨਾਂ ਕਿਹਾ ਕਿ ਕੇਬਲ ਨੈਟਵਰਕ ਦੇ ਨਾਲ-ਨਾਲ ਬੇਅਦਬੀ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਠੋਸ ਕਾਰਵਾਈ ਸੁਰੂ ਕੀਤੀ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ ਅਤੇ ਅਸਲ ਦੋਸੀਆਂ ਨੂੰ ਫੜਿਆ ਜਾ ਸਕੇ।ਤਿੰਨ ਖੇਤੀ ਕਾਨੂੰਨਾਂ ‘ਤੇ ਕੇਂਦਰ ਸਰਕਾਰ ‘ਤੇ ਵਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਜੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਕੇ ਕੁਝ ਵੀ ਅਲਹਿਦਾ ਕੰਮ ਨਹੀਂ ਕੀਤਾ ਸਗੋਂ ਅਜਿਹੇ ਕਾਲੇ ਕਾਨੂੰਨਾਂ ਨੂੰ ਲਿਆਉਣ ਦੀ ਲੋੜ ਹੀ ਨਹੀਂ ਸੀ ਅਤੇ ਇਨਾਂ ਨੂੰ ਰੱਦ ਕਰਨ ਵਿੱਚ ਬੇਵਜਾ ਦੇਰੀ ਕੀਤੀ ਗਈ । ਕਿਸਾਨਾਂ ਨੇ ਅੰਦੋਲਨ ਦੌਰਾਨ ਬਹੁਤ ਦੁੱਖ ਝੱਲੇ ਅਤੇ ਇਸ ਸੰਘਰਸ ਵਿੱਚ ਆਪਣੀਆਂ ਜਾਨਾਂ ਵੀ ਗਵਾਈਆਂ।  ਉਨਾਂ ਲੋਕਾਂ ਨੂੰ ਇਨਾਂ ਪਾਰਟੀਆਂ ਦੇ ਨਾਪਾਕ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਵੀ ਦਿੱਤੀ।ਬਿਆਸ, ਬਾਬਾ ਬਕਾਲਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਬਿਆਸ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਈ.ਟੀ.ਆਈ.  ਜਲਦੀ ਹੀ ਸੁਰੂ ਹੋ ਜਾਵੇਗੀ।  ਉਨਾਂ ਨੇ  ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਲਈ 10 ਕਰੋੜ ਅਤੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਲਈ 5 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ।  ਮੁੱਖ ਮੰਤਰੀ ਨੇ ਰਈਆ ਦੇ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਦੇਣ ਦੇ ਨਾਲ-ਨਾਲ ਡਿਪਟੀ ਕਮਿਸਨਰ ਅੰਮਿ੍ਰਤਸਰ ਨੂੰ ਰਈਆ ਤੋਂ ਡੇਰਾ ਬਾਬਾ ਨਾਨਕ ਤੱਕ ਚਾਰ ਮਾਰਗੀ ਸੜਕੀ ਸੰਪਰਕ ਲਈ ਜਮੀਨ ਐਕੁਆਇਰ ਕਰਨ ਦੇ ਬਦਲੇ ਵਾਜਬ ਦਰ ਨਾਲ ਇੱਕ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਲਈ ਕਿਹਾ। ਉਨਾਂ ਬਾਬਾ ਬਕਾਲਾ ਅਤੇ ਸਠਿਆਲਾ ਮੰਡੀਆਂ ਲਈ ਸੈੱਡਾਂ ਦਾ ਐਲਾਨ ਕਰਨ ਤੋਂ ਇਲਾਵਾ ਇਲਾਕੇ ਵਿੱਚ 10 ਕਿਲੋਮੀਟਰ ਲੰਬੀਆਂ ਸੜਕਾਂ ਅਤੇ ਢੁਕਵੀਂ ਥਾਂ ’ਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ।ਇਸ ਮੌਕੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਤਰਸੇਮ ਸਿੰਘ ਡੀ.ਸੀ., ਮਾਰਕੀਟ ਕਮੇਟੀਆਂ ਦੇ ਚੇਅਰਮੈਨ ਬਲਕਾਰ ਸਿੰਘ, ਪਿੰਦਰਜੀਤ ਸਿੰਘ, ਗੁਰਦਿਆਲ ਸਿੰਘ ਢਿੱਲੋਂ ਅਤੇ ਯੁਵਰਾਜ ਸਿੰਘ ਆਦਿ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD