Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪ੍ਰਧਾਨ ਮੰਤਰੀ ਮੋਦੀ ਵੱਲੋਂ ਕਾਨੂੰਨ ਰੱਦ ਦਾ ਐਲਾਨ ਜਿਨਾਂ ਚਿਰ ਹਕੀਕਤ ’ਚ ਨਹੀਂ ਬਦਲਦਾ ਉਦੋਂ ਤੱਕ ਚੌਕਸ ਰਹਿਣ ਦੀ ਲੋੜ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਨੇ ਬਟਾਲਾ ਵਿਖੇ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 3500 ਟੀ.ਸੀ.ਡੀ. ਕਰਨ ਦਾ ਨੀਂਹ ਪੱਥਰ ਰੱਖਿਆ

Charanjit Singh Channi, Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Batala , Gurdaspur , Tript Rajinder Singh Bajwa , Tripat Rajinder Singh Bajwa , Sukhjinder Singh Randhawa

Web Admin

Web Admin

5 Dariya News

ਬਟਾਲਾ , 20 Nov 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਜਿਨਾਂ ਚਿਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਹਕੀਕਤ ਵਿੱਚ ਨਹੀਂ ਬਦਲ ਜਾਂਦਾ ਓਨਾਂ ਚਿਰ ਪੰਜਾਬੀਆਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਚੌਕਸ ਰਹਿਣ ਦੀ ਲੋੜ ਹੈ।ਬਟਾਲਾ ਸ਼ੂਗਰ ਮਿੱਲ ਵਿੱਚ ਮਿੱਲ ਦੀ ਸਮਰੱਥਾ ਵਧਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਸਮਾਗਮ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਲਾਗੂ ਕਰਨਾ ਇੱਕ ਗਹਿਰੀ ਸਾਜ਼ਿਸ਼ ਸੀ ਅਤੇ ਇਸਨੇ ਕਿਸਾਨੀ ਨੂੰ ਢਾਹ ਲਾਉਣ ਦੇ ਨਾਲ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੀ ਢਾਹ ਲਗਾਈ ਹੈ। ਸ. ਚੰਨੀ ਨੇ ਕਿਹਾ ਕਿ ਓਨਾਂ ਚਿਰ ਖੇਤੀ ਕਾਨੂੰਨ ਰੱਦ ਕਰਨ ਦਾ ਕੋਈ ਫਾਇਦਾ ਨਹੀਂ ਜਿਨਾਂ ਚਿਰ ਤੱਕ ਕੇਂਦਰ ਸਰਕਾਰ ਫਸਲਾਂ ਦੀ ਖਰੀਦ ਲਈ ਐੱਮ.ਐੱਸ.ਪੀ. ਦੀ ਗਰੰਟੀ ਨਹੀਂ ਦਿੰਦੀ।ਜਿਹੜੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਹੇ ਹਨ ਉਨਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬੀ ਕਿਸ ਗੱਲ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਨ ਕਿਉਂਕਿ ਇਹ ਕਾਲੇ ਕਾਨੂੰਨ ਵੀ ਤਾਂ ਉਨਾਂ ਨੇ ਜਾਣਬੁੱਝ ਕੇ ਕਿਸਾਨੀ ਨੂੰ ਮਾਰਨ ਲਈ ਲਾਗੂ ਕੀਤੇ ਸਨ। ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ 700 ਤੋਂ ਵੱਧ ਕਿਸਾਨਾਂ ਨੂੰ ਆਪਣੀਆਂ ਜਾਨਾਂ ਦੇਣੀਆਂ ਪਈਆਂ ਅਤੇ ਸੂਬੇ ਦੀ ਆਰਥਿਕਤਾ ਅਤੇ ਖੁਸ਼ਹਾਲੀ ਨੂੰ ਵੱਡੀ ਢਾਹ ਲੱਗੀ। ਉਨਾਂ ਕਿਹਾ ਕਿ ਭਾਜਪਾ ਦਾ ਗੁਣਗਾਨ ਕਰਨ ਵਾਲੇ ਆਗੂ ਪਹਿਲਾਂ ਕਿਸਾਨਾਂ ਦੀ ਸ਼ਹਾਦਤਾਂ ਅਤੇ ਔਖੇ ਕੱਟੇ ਦਿਨਾਂ ਨੂੰ ਜਰੂਰ ਯਾਦ ਕਰ ਲੈਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਇੱਕ ਯਾਦਗਾਰ ਕਾਇਮ ਕੀਤੀ ਜਾਵੇਗੀ ਤਾਂ ਜੋ ਸਦੀਆਂ ਤੱਕ ਕਿਸਾਨੀ ਸੰਘਰਸ਼ ਦੀ ਯਾਦ ਤਾਜਾ ਰਹੇ।ਸ਼੍ਰੋਮਣੀ ਅਕਾਲੀ ਦਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਕਾਲੇ ਖੇਤੀ ਕਾਨੂੰਨਾਂ ਨੂੰ ਬਣਾਉਣ ਅਤੇ ਲਾਗੂ ਕਰਵਾਉਣ ਵਿੱਚ ਅਕਾਲੀ ਦਲ ਸਭ ਤੋਂ ਵੱਡਾ ਦੋਸ਼ੀ ਹੈ ਅਤੇ ਉਨਾਂ ਨੇ ਭਾਜਪਾ ਦਾ ਪੂਰਾ ਸਾਥ ਦਿੱਤਾ। ਉਨਾਂ ਕਿਹਾ ਕਿ ਅਕਾਲੀ ਦਲ ਨੇ ਆਪਣੀ ਕੁਰਸੀ ਖਾਤਰ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਅੱਗੇ ਵੇਚ ਦਿੱਤਾ ਅਤੇ ਜਦੋਂ ਪੰਜਾਬੀਆਂ ਨੇ ਇਨਾਂ ਡਟ ਕੇ ਦਾ ਵਿਰੋਧ ਕੀਤਾ ਤਾਂ ਅਸਤੀਫੇ ਵਾਲਾ ਡਰਾਮਾ ਰਚਿਆ।ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਵਿੰਦ ਕੇਜ਼ਰੀਵਾਲ ਦੋਹਰੇ ਮਾਪਦੰਡ ਅਪਣਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ। 

ਉਨਾਂ ਕਿਹਾ ਕਿ ਜਿਹੜੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਨੇ ਧਰਨੇ ਲਗਾਏ ਹੋਏ ਹਨ ਓਹੀ ਕਾਲੇ ਕਾਨੂੰਨ ਕੇਜ਼ਰੀਵਾਲ ਨੇ ਦਿੱਲੀ ਵਿੱਚ ਲਾਗੂ ਕੀਤੇ ਹੋਏ ਹਨ। ਸ. ਚੰਨੀ ਨੇ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ, ਆਮ ਆਦਮੀ ਪਾਰਟੀ, ਭਾਜਪਾ ਅਤੇ ਉਨਾਂ ਵਰਗੇ ਹੋਰ ਆਗੂਆਂ ਜਿਹੜੇ ਮੋਦੀ ਦੀਆਂ ਸਿਫ਼ਤ ਕਰ ਰਹੇ ਹਨ ਉਨਾਂ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਅਜਿਹੇ ਲੋਕ ਦੋਮੂੰਹੇ ਸੱਪ ਦੀ ਤਰਾਂ ਹਨ ਅਤੇ ਇਨਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਸੂਬੇ ਵਿੱਚੋਂ ਟਰਾਂਸਪੋਰਟ ਮਾਫ਼ੀਆ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕੀਤੀ ਹੈ ਅਤੇ ਬਾਦਲਾਂ ਦੀਆਂ ਨਜਾਇਜ ਚਲੱਦੀਆਂ ਬੱਸਾਂ ਨੂੰ ਜਬਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹੁਣ ਓਹੀ ਪਰਮਿਟ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਟ੍ਰਾਂਸਪੋਰਟ ਮਾਫ਼ੀਆ ਤੋਂ ਬਾਅਦ ਹੁਣ ਕੇਬਲ ਮਾਫ਼ੀਆ ਖਿਲਾਫ ਵੀ ਵੱਡੀ ਕਾਰਵਾਈ ਕੀਤੀ ਜਾਵੇਗੀ।ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਖਜ਼ਾਨੇ ਦਾ ਮੂੰਹ ਸੂਬਾ ਵਾਸੀਆਂ ਦੀ ਬਿਹਤਰੀ ਲਈ ਖੋਲ ਦਿੱਤਾ ਹੈ ਅਤੇ ਰਾਜ ਸਰਕਾਰ ਨੇ 1500 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਕੇ ਗਰੀਬ ਅਤੇ ਮੱਧ ਵਰਗ ਤਬਕੇ ਨੂੰ ਵੱਡੀ ਰਾਹਤ ਦਿੱਤੀ ਹੈ। ਉਨਾਂ ਕਿਹਾ ਕਿ ਸਰਕਾਰ ਨੇ ਬਿਜਲੀ ਦੇ ਯੂਨਿਟ ਵਿੱਚ 3 ਰੁਪਏ ਦੀ ਕਟੌਤੀ ਕਰਕੇ ਇੱਕ ਹੋਰ ਵੱਡੀ ਰਾਹਤ ਦਿੱਤੀ ਹੈ। ਉਨਾਂ ਕਿਹਾ ਕਿ ਰੇਤ ਦਾ ਰੇਟ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਗੰਨੇ ਦੇ ਰੇਟ ਵਿੱਚ 50 ਰੁਪਏ ਦਾ ਵਾਧਾ ਕੀਤਾ ਹੈ ਜਿਸ ਵਿੱਚੋਂ 35 ਰੁਪਏ ਵਾਧਾ ਪੰਜਾਬ ਸਰਕਾਰ ਸਹਿਣ ਕਰੇਗੀ ਅਤੇ ਕੇਵਲ 15 ਰੁਪਏ ਵਾਧਾ ਨਿੱਜੀ ਖੰਡ ਮਿੱਲਾਂ ਨੂੰ ਦੇਣਾ ਪਵੇਗਾ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਬਟਾਲਾ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ 1500 ਟੀ.ਸੀ.ਡੀ ਤੋਂ 3500 ਟੀ.ਸੀ.ਡੀ ਵਧਾਉਣ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 296.14 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਨਵੀਂ ਖੰਡ ਮਿੱਲ ਜਿਸਦੀ ਸਮਰੱਥਾ 3500 ਟੀ.ਸੀ.ਡੀ. (ਜਿਸ ਵਿੱਚ 5000 ਟੀ.ਸੀ.ਡੀ. ਤੱਕ ਵਾਧਾ ਕੀਤਾ ਜਾ ਸਕਦਾ ਹੈ) ਸਮੇਤ 14 ਮੈਗਾਵਾਟ ਕੋ ਜਨਰੇਸ਼ਨ ਪ੍ਰੋਜੈਕਟ ਦੀ ਸਥਾਪਨਾ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਮਿੱਲ ਵਿੱਚ ਬਿਜਲੀ ਦੀ ਪੈਦਾਵਾਰ ਤੋਂ ਇਲਾਵਾ ਫਾਰਮਾਸਿਊਟੀਕਲ ਸ਼ੂਗਰ ਅਤੇ ਰਿਫਾਇੰਡ ਸ਼ੂਗਰ ਦੀ ਪੈਦਾਵਾਰ ਵੀ ਕੀਤੀ ਜਾਵੇਗੀ। ਉਨਾਂ ਕਿਹਾ ਨਵੀਂ ਖੰਡ ਮਿੱਲ ਦੀ ਸਥਾਪਨਾ ਉਪਰੰਤ ਰੋਜ਼ਾਨਾਂ 35000-40000 ਕੁਵਿੰਟਲ ਗੰਨਾ ਪੀੜਿਆ ਜਾਵੇਗਾ ਅਤੇ ਲਗਭਗ 8.5 ਮੈਗਾਵਾਟ ਬਿਜਲੀ ਸਟੇਟ ਗਰਿੱਡ ਨੂੰ ਸਪਲਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਹ ਪ੍ਰੋਜੈਟ 15 ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਬਟਾਲਾ ਇਲਾਕੇ ਨੂੰ 10 ਕਰੋੜ ਰੁਪਏ ਸੜਕਾਂ ਦੇ ਨਿਰਮਾਣ ਅਤੇ 5 ਕਰੋੜ ਰੁਪਏ ਪੁੱਲ ਬਣਾਉਣ ਲਈ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨਾਂ ਨੇ 1 ਕਰੋੜ ਰੁਪਏ ਰੈਸਟ ਹਾਊਸ ਬਣਾਉਣ ਅਤੇ 50 ਲੱਖ ਰੁਪਏ ਗੰਨਾ ਰਿਸਰਚ ਕੇਂਦਰ ਕਲਾਨੌਰ ਲਈ ਵੀ ਐਲਾਨੇ।ਇਸ ਮੌਕੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿਨਾਂ ਕੋਲ ਲੰਮਾ ਸਮਾਂ ਸਹਿਕਾਰਤਾ ਵਿਭਾਗ ਦਾ ਚਾਰਜ ਰਿਹਾ ਪਰ ਉਨਾਂ ਨੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਕੁਝ ਨਹੀਂ ਕੀਤਾ। ਉਨਾਂ ਕਿਹਾ ਕਿ ਬਾਦਲਾਂ ਨੇ ਗੰਨੇ ਦੀਆਂ ਕਿਸਮਾਂ ਉੱਪਰ ਖੋਜ਼ ਨੂੰ ਬੰਦ ਕਰ ਦਿੱਤਾ ਅਤੇ ਇਹੀ ਕਾਰਨ ਹੈ ਕਿ ਪੰਜਾਬ ਕੋਲ ਗੰਨੇ ਦੀਆਂ ਵਧੀਆ ਤੇ ਵੱਧ ਝਾੜ ਵਾਲੀਆਂ ਕਿਸਮਾਂ ਦੀ ਘਾਟ ਹੋ ਗਈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਲਾਨੌਰ ਵਿਖੇ ਗੰਨਾ ਰਿਸਰਚ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਰਾਹੀਂ ਹੁਣ ਨਵੀਆਂ ਗੰਨੇ ਦੀਆਂ ਕਿਸਮਾਂ ਕਿਸਾਨਾਂ ਨੂੰ ਮਿਲਣਗੀਆਂ। ਉਨਾਂ ਮੁੱਖ ਮੰਤਰੀ ਸ. ਚੰਨੀ ਦਾ ਬਟਾਲਾ ਮਿੱਲ ਦੀ ਸਮਰੱਥਾ ਵਧਾਉਣ ’ਤੇ ਧੰਨਵਾਦ ਕੀਤਾ।ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਵੱਲੋਂ ਬਟਾਲਾ ਖੰਡ ਮਿੱਲ ਦੀ ਸਮਰੱਥਾ ਵਧਾ ਕੇ ਜੋ ਤੋਹਫਾ ਕਿਸਾਨਾਂ ਨੂੰ ਦਿੱਤਾ ਹੈ ਇਸ ਲਈ ਕਿਸਾਨ ਹਮੇਸ਼ਾਂ ਉਨਾਂ ਨੂੰ ਯਾਦ ਰੱਖਣਗੇ। ਉਨਾਂ ਕਿਹਾ ਕਿ ਸ. ਚੰਨੀ ਨੇ ਥੋੜੇ ਜਿਹੇ ਅਰਸੇ ਵਿੱਚ ਜਿਸ ਤਰਾਂ ਪੰਜਾਬ ਦੀ ਬਿਹਤਰੀ ਵਾਲੇ ਅਤੇ ਲੋਕ-ਪੱਖੀ ਫੈਸਲੇ ਲਏ ਹਨ ਉਸ ਤੋਂ ਸੂਬੇ ਦੇ ਲੋਕ ਕਹਿਣ ਲੱਗ ਪਏ ਹਨ ਕਿ ‘ਚੰਨੀ ਸਰਕਾਰ, ਚੰਗੀ ਸਰਕਾਰ’। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਚੰਨੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰਾਂ ਸੰਤੁਸ਼ਟ ਤੇ ਖੁਸ਼ ਹਨ।ਇਸ ਮੌਕੇ ਉਨਾਂ ਨਾਲ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਸ. ਅਮਰੀਕ ਸਿੰਘ ਆਲੀਵਾਲ, ਸਾਬਕਾ ਰਾਜ ਸਭਾ ਮੈਂਬਰ ਸ. ਭੁਪਿੰਦਰ ਸਿੰਘ ਮਾਨ, ਚੇਅਰਮੈਨ ਅਸ਼ਵਨੀ ਸੇਖੜੀ, ਏ.ਸੀ.ਐੱਸ. ਸ੍ਰੀ ਅਨੁਰਾਗ ਅਗਰਵਾਲ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਅਰੁਨ ਸੇਖੜੀ, ਐੱਮ.ਡੀ. ਸ਼ੂਗਰਫੈੱਡ ਸ੍ਰੀ ਰਾਜੀਵ ਗੁਪਤਾ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ, ਸਹਿਕਾਰੀ ਖੰਡ ਮਿੱਲ ਬਟਾਲਾ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਕਾਹਲੋਂ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।  

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Batala , Gurdaspur , Tript Rajinder Singh Bajwa , Tripat Rajinder Singh Bajwa , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD