Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਿਲ੍ਹਾ ਚੋਣ ਅਫਸਰ ਵਲੋਂ ਪੋਲਿੰਗ ਬੂਥਾਂ ਉੱਪਰ ਲਗਾਏ ਵਿਸ਼ੇਸ ਕੈਂਪਾਂ ਦਾ ਨਿਰੀਖਣ

ਨੌਜਵਾਨਾਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਸ਼ੁਰੂ ਕੀਤੀ ਮੁਹਿੰਮ ਦਾ ਲਾਭ ਲੈਣ ਦਾ ਸੱਦਾ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 20 Nov 2021

Last updated on: Nov 20, 2021, 00:00 IST

ਵਿਧਾਨ ਸਭਾ ਚੋਣਾਂ 2022 ਦੇ ਸਬੰਧ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਹਰੇਕ ਪੋਲਿੰਗ ਬੂਥ ’ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਅੱਜ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਨਿਰੀਖਣ ਕੀਤਾ ਗਿਆ। ਲੋਕਾਂ ਦੀ ਸਹੂਲਤ ਲਈ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ, ਨਵੀਆਂ ਵੋਟਾਂ ਬਣਵਾਉਣ ਲਈ ਫਾਰਮ ਭਰਨ ਆਦਿ ਲਈ 20 ਤੇ 21 ਨਵੰਬਰ ਨੂੰ ਹਰੇਕ ਪੋਲਿੰਗ ਬੂਥ ਉੱਪਰ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫਸਰ ਵਲੋਂ ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਸਰਕਾਰੀ ਸਕੂਲ, ਖੁਖਰੈਣ ਦੇ ਬੂਥ ਨੰਬਰ 1 ਤੇ 2, ਨਵਾਂ ਪਿੰਡ ਵਿਖੇ ਬੂਥ ਨੰਬਰ 29, ਸੈਕਰਡ ਹਾਰਟ ਸਕੂਲ ਕਪੂਰਥਲਾ ਵਿਖੇ ਬੂਥ ਨੰਬਰ 53 ਤੇ 54, ਕਮਾਲੀਆ ਖਾਲਸਾ ਹਾਈ ਸਕੂਲ ਦੇ ਬੂਥ ਨੰਬਰ 55,56 ਤੇ 57 , ਨਗਰ ਨਿਗਮ ਕਪੂਰਥਲਾ ਵਿਖੇ 58,59 ਤੇ 60 ਜਦਕਿ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਲਈ ਸਰਕਾਰੀ ਸਕੂਲ ਭਵਾਨੀਪੁਰ ਤੇ ਪੋਲਿੰਗ ਬੂਥ ਨੰਬਰ 31 ਤੇ 32 ਦਾ ਦੌਰਾ ਕੀਤਾ। ਉਨ੍ਹਾਂ ਪੋਲਿੰਗ ਬੂਥਾਂ ਉੱਪਰ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਪੁੱਜੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਾਅਵੇ ਤੇ ਇਤਰਾਜ਼ 30 ਨਵੰਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਚੋਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨੌਜਵਾਨ ਜੋ ਕਿ 18 ਜਾਂ 19 ਸਾਲ ਦੀ ਉਮਰ ਦੇ ਹਨ, ਉਹ ਆਪਣੀ ਵੋਟ ਜ਼ਰੂਰ ਬਣਵਾਉਣ, ਜਿਸ ਨਾਲ ਜਮਹੂਰੀਅਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ, ਅੰਗਹੀਣਾਂ ਲਈ ਪੋਲਿੰਗ ਬੂਥਾਂ ਉੱਪਰ ਢੁਕਵੇਂ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਚੋਣ ਤਹਿਸੀਲਦਾਰ ਮਨਜੀਤ ਕੌਰ ਵੀ ਹਾਜ਼ਰ ਸਨ। 

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD