Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਭੂਸ਼ਣ ਆਸ਼ੂ ਵੱਲੋਂ ਬਸੇਰਾ ਤੇ ਮੇਰਾ ਘਰ ਮੇਰੇ ਨਾਮ ਸਕੀਮਾਂ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਸਕੀਮਾਂ ਦੇ ਲਾਭ ਨੂੰ ਯਕੀਨੀ ਬਣਾਉਣ ਲਈ ਰਸਮੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee, Basera, Mera Ghar Mere Naam schemes

Web Admin

Web Admin

5 Dariya News

ਲੁਧਿਆਣਾ , 20 Nov 2021

Last updated on: Nov 20, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਗਰੀਬ ਪੱਖੀ ਸਕੀਮਾਂ ਬਸੇਰਾ ਅਤੇ ਮੇਰਾ ਘਰ ਮੇਰੇ ਨਾਮ ਦਾ ਲਾਭ ਯਕੀਨੀ ਬਣਾਉਣ ਲਈ ਹੋਰ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ।ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਆਸ਼ੂ ਨੇ ਦੋਵਾਂ ਪ੍ਰੋਗਰਾਮਾਂ ਨੂੰ ਇਤਿਹਾਸਕ ਪਹਿਲਕਦਮੀ ਕਰਾਰ ਦਿੰਦਿਆਂ ਕਿਹਾ ਕਿ ਦੋਵੇਂ ਸਕੀਮਾਂ ਲੋਕਾਂ ਖਾਸ ਕਰਕੇ ਲੋੜਵੰਦ ਅਤੇ ਪਛੜੇ ਵਰਗ ਦੇ ਲੋਕਾਂ ਲਈ ਬੇਹੱਦ ਲਾਹੇਵੰਦ ਸਿੱਧ ਹੋਣਗੀਆਂ।ਇਸ ਮੀਟਿੰਗ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ੍ਰੀ ਦਿਲਰਾਜ ਸਿੰਘ, ਸ੍ਰੀ ਪੰਕਜ ਕਾਕਾ, ਡਾ. ਹਰੀ ਸਿੰਘ ਬਰਾੜ, ਰਾਸ਼ੀ ਅਗਰਵਾਲ, ਸ੍ਰੀ ਮਹਾਰਾਜ ਸਿੰਘ ਰਾਜੀ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਆਦਿਤਿਆ ਡੱਚਲਵਾਲ, ਸੰਯੁਕਤ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ, ਐਸ.ਡੀ.ਐਰੁੀ ਸ੍ਰੀ ਵਨੀਤ ਕੁਮਾਰ ਅਤੇ ਸ੍ਰੀ ਜਗਦੀਪ ਸਹਿਗਲ, ਮਿਉਂਸਪਲ ਟਾਊਨ ਪਲਾਨਰ ਸ. ਸੁਰਿੰਦਰ ਸਿੰਘ ਬਿੰਦਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਬਸੇਰਾ ਸਕੀਮ ਦਾ ਉਦੇਸ਼ ਸ਼ਹਿਰੀ ਝੁੱਗੀ-ਝੌਂਪੜੀ ਵਾਲੇ ਖੇਤਰਾਂ ਨੂੰ ਬੁਨਿਆਦੀ ਸ਼ਹਿਰੀ ਸਹੂਲਤਾਂ, ਜਿਸ ਵਿੱਚ ਪੀਣ ਵਾਲਾ ਪਾਣੀ, ਸਟਰੀਟ ਲਾਈਟਾਂ ਅਤੇ ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੜਕਾਂ ਆਦਿ ਮੁਹੱਈਆ ਕਰਵਾਉਣਾ ਹੈ ਅਤੇ ਕਿਸੇ ਵੀ ਸ਼ਹਿਰ ਦੀ ਝੁੱਗੀ-ਝੌਂਪੜੀ ਖੇਤਰ ਵਿੱਚ ਰਾਜ ਸਰਕਾਰ ਦੀ ਜ਼ਮੀਨ 'ਤੇ ਕਾਬਜ਼ ਹਰੇਕ ਝੁੱਗੀ-ਝੌਂਪੜੀ ਵਾਲੇ ਪਰਿਵਾਰ ਨੂੰ ਮਲਕੀਅਤ ਦੇ ਅਧਿਕਾਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਵੱਧ ਤੋਂ ਵੱਧ 30 ਵਰਗ ਗਜ਼ ਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਕਾਨ ਦੀ ਮਾਲਕੀ ਦਾ ਲਾਭ ਮਿਲੇਗਾ।ਇਸੇ ਤਰ੍ਹਾਂ ਮੇਰਾ ਘਰ ਮੇਰਾ ਨਾਮ਼ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਲਾਲ ਲਕੀਰ਼ ਦੇ ਅੰਦਰ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਦੇ ਅਧਿਕਾਰ ਦਿੱਤੇ ਜਾ ਰਹੇ ਹਨ। ਲਾਲ ਲਕੀਰ ਇੱਕ ਸ਼ਬਦ ਹੈ ਜੋ ਉਸ ਜ਼ਮੀਨ ਲਈ ਵਰਤਿਆ ਜਾਂਦਾ ਹੈ ਜੋ ਪਿੰਡ ਦੀ ਰਿਹਾਇਸ਼ ਦਾ ਹਿੱਸਾ ਹੈ ਅਤੇ ਸਿਰਫ਼ ਗੈਰ-ਖੇਤੀ ਉਦੇਸ਼ਾਂ ਲਈ ਵਰਤਿਆ ਜਾਂਦਾ ਹੈ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , Basera , Mera Ghar Mere Naam schemes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD