Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੱਠ-ਭੱਜ ਦੀ ਜਿੰਦਗੀ ਵਿੱਚ ਸਰੀਰਿਕ ਤੰਦਰੁਸਤੀ ਨੂੰ ਦਿੱਤੀ ਜਾਵੇ ਪਹਿਲ-ਜੀ.ਪੀ.

ਸ਼ੁਧ ਖਾਣ ਪੀਣ ਦੇ ਨਾਲ ਨਾਲ ਵਾਤਾਵਰਣ ਨੂੰ ਸ਼ੁਧ ਰੱਖਣ ਲਈ ਆਪਣਾ ਪੂਰਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ

Gurpreet Singh GP, Punjab, Congress, Punjab Congress, Bassi Pathana

Web Admin

Web Admin

5 Dariya News

ਬਸੀ ਪਠਾਣਾ/ਫਤਹਿਗੜ੍ਹ ਸਾਹਿਬ , 21 Nov 2021

Last updated on: Nov 21, 2021, 00:00 IST

ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਵਲੋ ਮਾਰਕੀਟ ਕਮੇਟੀ ਬਸੀ ਪਠਾਣਾ ਵਿਖੇ ਵਿਸ਼ੇਸ਼ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਬਸੀ ਪਠਾਣਾ ਦੇ ਵਿਧਾਇਕ ਸ੍ਰ:  ਗੁਰਪ੍ਰੀਤ ਸਿਘ ਜੀ.ਪੀ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਸੁਸਾਇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਪੁੰਨ ਦਾ ਕਾਰਜ ਹਨ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਨੱਠ-ਭੱਜ ਦੀ ਜਿੰਦਗੀ ਵਿੱਚ ਸਰੀਰਿਕ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਵਿਸੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਅੱਜ ਸਾਡਾ ਪੋਣ ਪਾਣੀ ਬਹੁਤ ਹੀ ਖਰਾਬ ਹੋ ਚੁੱਕਾ ਹੈ, ਜਿਸ ਨਾਲ ਕੈਂਸਰ,ਸ਼ੂਗਰ ਤੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਆਮ ਹੋ ਗਈਆਂ ਹਨ,ਇਸ ਲਈ ਸਾਨੂੰ ਸ਼ੁੱਧ ਖਾਣ ਪੀਣ ਦੇ ਨਾਲ ਨਾਲ ਵਾਤਾਵਰਣ ਨੂੰ ਸ਼ੁਧ ਰੱਖਣ ਲਈ ਆਪਣਾ ਪੂਰਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਨਿਰੋਗ ਜਿੰਦਗੀ ਜੀਅ ਸਕੀਏ।

ਵਿਧਾਇਕ ਜੀ.ਪੀ. ਨੇ ਦੱਸਿਆ ਕਿ ਵਰਲਡ ਕੈਸਰ ਕੇਅਰ ਸਸਾਇਟੀ ਵਲੋਂ ਡਾਕਟਰ ਨਵਨੀਤ ਕੌਰ ਦੀ ਅਗਵਾਈ ਵਿੱਚ ਲਗਭਗ 20ਮੈਬਰੀ ਟੀਮ  ਵਲੋਂ ਸਹਿਰ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਤੋਂ ਆਏ ਲੋਕਾਂ ਦੇ ਕੈਂਸਰ,ਹੱਡੀਆਂ ਅਤੇ ਹੋਰ ਬਿਮਰੀਆਂ ਦੇ ਵੱਡੀ ਪੱਧਰ ਤੇ ਟੈਸਟ ਕੀਤੇ ਗਏ। ਜ਼ਿਨ੍ਹਾਂ ਦੀਆਂ ਰਿਪੋਰਟਾਂ10ਦਸੰਬਰ ਤੱਕ ਪ੍ਰਾਪਤ ਹੋ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡਾਕਟਰਾਂ ਵਲੋਂ ਟੈਸਟ ਕਰਨ ਉਪਰੰਤ ਮਰੀਜਾਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ। ਸ੍ਰ: ਜੀ.ਪੀ. ਨੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜੇਹੇ ਸਮਾਜ ਭਲਾਈ ਦੇ ਕਾਰਜ ਕਰਨ ਜਿਸ ਨਾਲ ਗਰੀਬ ਅਤੇ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ।ਇਸ ਮੌਕੇ ਡੀ.ਐਸ.ਪੀ. ਬਸੀ ਪਠਾਣਾ ਸ੍ਰ: ਜੰਗਜੀਤ ਸਿੰਘ ਪ੍ਰਧਾਨ ਨਗਰ ਕੌਂਸਲ ਬਸੀ ਪਠਾਣਾ,ਸ੍ਰੀ ਬਲਜਿੰਦਰ ਸਿੰਘ ਕੰਗ,ਐਸ.ਆਈ.,ਸ੍ਰੀ ਰਵਿੰਦਰ ਕੁਮਾਰ ਰਿੰਕੂ, ਚੇਅਰ ਪਰਸਨ ਬਲਾਕ ਸੰਮਤੀ ਬਸੀ ਪਠਾਣਾ ਸ੍ਰੀਮਤੀ ਬਲਜੀਤ ਕੌਰ,ਸ੍ਰੀ ਜਸਬੀਰ ਸਿੰਘ ਭਾਦਲਾ, ਸ੍ਰੀ ਮਨੋਜ ਕਪੂਰ ਬਬਲਾ,ਸ੍ਰੀ ਅਨੂਪ ਸਿੰਗਲਾ,ਸ੍ਰੀ ਰਾਜ ਕੁਮਾਰ ਵਧਵਾ, ਸ੍ਰੀ ਕਿਸੋਰੀ ਲਾਲ,ਸ੍ਰੀ ਅਸ਼ੋਕ ਗੌਤਮ-,ਸਾਬਕਾ ਪ੍ਰਧਾਨ ਨਗਰ ਕੌਂਸਲ ਸ੍ਰ: ਪਰਮਿੰਦਰ ਸਿੰਘ ਸੱਲ,ਸ੍ਰੀ ਨਿਰੰਜਨ ਕੁਮਾਰ ਤੋ ਇਲਾਵਾ ਵੱਡੀ ਗਿਣਤੀ ਵਿੰਚ  ਪਤਵੰਤੇ ਹਾਜਰ ਸਨ।

 

Tags: Gurpreet Singh GP , Punjab , Congress , Punjab Congress , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD