Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ਮਸ਼ਾਨਘਾਟ ਸਰਹਿੰਦ ਸ਼ਹਿਰ ਦੇ ਸਾਹਮਣੇ 34 ਲੱਖ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦੇ ਕੰਮ ਦੀ ਸ਼ੁਰੂਆਤ ਕਰਵਾਈ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Nov 2021

Last updated on: Nov 21, 2021, 00:00 IST

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ਮਸ਼ਾਨਘਾਟ ਸਰਹਿੰਦ ਸ਼ਹਿਰ ਦੇ ਸਾਹਮਣੇ 34 ਲੱਖ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਵਿਧਾਇਕ ਨਾਗਰਾ ਨੇ ਦੱਸਿਆ ਕਿ ਪਹਿਲਾਂ ਇਸ ਥਾਂ 'ਤੇ ਲੋਕਾਂ ਵੱਲੋਂ ਕੂੜਾ ਸੁਟਿਆ ਜਾਂਦਾ ਸੀ। ਸਭ ਤੋਂ  ਪਹਿਲਾਂ ਇੱਥੇ ਕੂੜਾ ਸੁੱਟਣਾ ਬੰਦ ਕਰਵਾਇਆ ਗਿਆ ਤੇ ਉਸ ਜਗਾ 'ਤੇ ਹੁਣ ਪਾਰਕ ਬਣਾਇਆ ਜਾਵੇਗਾ।ਕੂੜਾ ਸੁੱਟੇ ਜਾਣ ਕਾਰਨ ਗੰਦਗੀ ਫੈਲਦੀ ਸੀ ਤੇ ਬੀਮਾਰੀਆ ਫੈਲਣ ਦਾ ਡਰ ਰਹਿੰਦਾ ਸੀ। ਇੱਥੇ ਪਾਰਕ ਬਨਾਉਣ ਦੀ ਸ਼ਹਿਰ ਵਾਸੀਆ ਦੀ ਲੰਮੇ ਸਮੇਂ ਤੋਂ ਮੰਗ ਸੀ।ਇਸ ਮੌਕੇ ਵਿਧਾਇਕ ਨਾਗਰਾ ਨੇ ਕਿਹਾ ਕਿ ਇਹ ਪਾਰਕ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪਾਰਕ ਬਣਨ ਨਾਲ ਜਿੱਥੇ ਲੋਕਾਂ ਨੂੰ ਸੈਰ ਕਰਨ ਤੇ ਕਸਰਤਾਂ ਕਰਨ ਦੀ ਸਹੂਲਤ ਮਿਲੇਗੀ, ਉਥੇ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਾਰਕ ਸਦਕਾ ਬੱਚਿਆਂ ਨੂੰ ਖੇਡਣ ਲਈ ਅਤੇ ਬਜ਼ੁਰਗਾਂ ਨੂੰ ਵਿਸ਼ੇਸ਼ ਕਰ ਕੇ ਸੈਰ ਕਰਨ ਅਤੇ ਆਪਣਾ ਵਿਹਲਾ ਸਮਾਂ ਬਿਤਾਉਣ ਲਈ ਢੁਕਵੀਂ ਥਾਂ ਮਿਲੇਗੀ।

ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਸਭ ਤੋਂ ਅਹਿਮ ਚੰਗੀ ਸਿਹਤ ਹੁੰਦੀ ਹੈ ਤੇ ਸ਼ਹਿਰ ਵਾਸੀਆਂ ਦੀ ਤੰਦਰੁਸਤੀ ਕਾਇਮ ਰੱਖਣ ਵਿੱਚ ਇਹ ਪਾਰਕ ਅਹਿਮ ਭੂਮਿਕਾ ਨਿਭਾਏਗਾ। ਸ. ਨਾਗਰਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ ਤੇ ਵੱਖ ਵੱਖ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਤੇ ਰਹਿੰਦੇ ਵਿਕਾਸ ਕਾਰਜ ਜਲਦ ਪੂਰੇ ਹੋ ਜਾਣਗੇ। ਉਹਨਾਂ ਕਿਹਾ ਕਿ ਸ਼ਹਿਰ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਵੱਡੀ ਗਿਣਤੀ ਨਵੀਆਂ ਸੜਕਾਂ ਵੀ ਬਣਾਈਆਂ ਗਈਆਂ ਹਨ। ਸ਼ਹਿਰ ਵਿਚ ਸੀਵਰੇਜ ਪਾਉਣ, ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾਉਣ ਤੇ ਸਟਰੀਟ ਲਾਈਟਾਂ ਲਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।  ਇਸ ਪਾਰਕ ਵਿੱਚ ਫਲਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ ਜਾਣਗੇ।  ਉਨ੍ਹਾਂ ਕਿਹਾ ਕਿ ਧਰਤੀ ਤੋਂ ਦਰਖ਼ਤ  ਕੱਟੇ ਗਏ, ਜਿਸ ਕਾਰਨ ਸਾਨੂੰ ਕਈ ਤਰ੍ਹਾਂ ਦੀਆਂ ਚੁਣੋਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ  ਪਾਰਕ ਬਣਾਏ ਜਾਣ ਤਾਂ ਜੋ ਸਾਡਾ ਵਾਤਾਵਰਣ ਪ੍ਰਦੂਸ਼ਣ ਮੁਕਤ ਹੋ ਸਕੇ।ਇਸ ਮੌਕੇ ਸ਼੍ਰੀਮਤੀ ਮਨਦੀਪ ਕੌਰ ਨਾਗਰਾ,ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ,ਯਸ਼ਪਾਲ ਲਹੌਰੀਆ,ਨਰਿੰਦਰ ਕੁਮਾਰ ਪ੍ਰਿੰਸ,ਅਮਰਦੀਪ ਬੈਨੀਪਾਲ,ਜਗਜੀਤ ਕੋਕੀ ਸਾਰੇ ਕੌਂਸਲਰ,ਐਡਵੋਕੇਟ ਅਨਿਲ ਕੁਮਾਰ ਗੁਪਤਾ,ਰਵਿੰਦਰ ਬਾਸੀ,ਗੁਰਸ਼ਰਨ ਸਿੰਘ ਬੱਬੀ,ਸਰਜੀਵਨ ਸ਼ਰਮਾ,ਰਾਕੇਸ਼ ਗੁਪਤਾ,ਵਰੁਣ ਸਿੰਗਲਾ,ਸ਼ਤੀਸ਼ ਕੁਮਾਰ,ਐਡਵੋਕੇਟ ਟੋਮ ਗਾਬਾ ਆਦਿ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD