Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕੇਸ਼ਾਹੀ : ਅਮਨ ਅਰੋੜਾ

ਲਾਇਨਮੈਨ ਅਤੇ ਸਹਾਇਕ ਲਾਇਨਮੈਨ,ਐਸ.ਐਸ. ਸੀ, ਯੂ.ਡੀ.ਸੀ ਅਤੇ ਐਲ.ਡੀ.ਸੀ ਦਸ ਸਾਲਾਂ ਤੋਂ ਕਰ ਰਹੇ ਹਨ ਪੇ- ਬੈਂਡ ਲਾਗੂ ਹੋਣ ਦਾ ਇੰਤਜਾਰ

Aman Arora, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 21 Nov 2021

Last updated on: Nov 21, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਦੀ ਚੰਨੀ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਤੋਂ ਸੂਬੇ ਦੇ ਬਿਜਲੀ ਮੁਲਾਜ਼ਮਾਂ ਨੂੰ ਪੇ- ਬੈਂਡ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਜ਼ਮ ਸੂਬੇ ਦੀ ਖੇਤੀਬਾੜੀ, ਲੋਕਾਂ ਦੇ ਘਰਾਂ ਅਤੇ ਉਦਯੋਗਾਂ ਨੂੰ ਬਿਜਲੀ ਸਪਲਾਈ ਦੀ ਉਚਿਤ ਵਿਵਸਥਾ ਕਰਦੇ ਹਨ। ਇਹ ਮੁਲਾਜ਼ਮ  ਪਿਛਲੇ 10 ਸਾਲਾਂ ਤੋਂ ਪੇ- ਬੈਂਡ ਲਾਗੂ ਹੋਣ ਦਾ ਇੰਤਜਾਰ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬਿਜਲੀ ਮੁਲਾਜ਼ਮਾਂ ਨੇ ਅੱਜ ਅਮਨ ਅਰੋੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਪਿਆਂ ਅਤੇ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਤੋਂ ਅੱਖਾਂ ਫੇਰਨ ਦੀ ਨੀਤੀ ਕਾਰਨ ਲਾਇਨਮੈਨ, ਸਹਾਇਕ ਲਾਇਨਮੈਨ, ਐਸ.ਐਸ.ਏ, ਯੂ.ਡੀ.ਸੀ. ਅਤੇ ਐਲ.ਡੀ.ਸੀ ਦੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਬਿਜਲੀ ਮੁਲਾਜ਼ਮ 1 ਦਸੰਬਰ 2011 ਤੋਂ ਪੇ- ਬੈਂਡ ਲਾਗੂ ਹੋਣ ਦਾ ਇੰਤਜਾਰ ਰਹੇ ਰਹੇ ਹਨ। ਉਨ੍ਹਾਂ ਦੱਸਿਆ ਕਿ  ਸਾਲ 2011 ਵਿੱਚ ਬਿਜਲੀ ਮੁਲਾਜ਼ਮਾਂ ਦੇ ਸੋਧੇ ਹੋਏ ਪੇ- ਬੈਂਡ ਮੰਨਜੂਰ ਕੀਤੇ ਗਏ ਸਨ ਅਤੇ ਇਨਾਂ ਨੂੰ ਜੇ.ਈ ਤੋਂ ਲੈ ਕੇ ਉਪਰਲੇ ਅਹੁਦਿਆਂ ’ਤੇ ਲਾਗੂ ਕੀਤਾ ਗਿਆ ਸੀ। 

ਬਾਵਜੂਦ ਇਸ ਦੇ ਲਾਇਨਮੈਨ, ਸਹਾਇਕ ਲਾਇਨਮੈਨ, ਐਸ.ਐਸ.ਏ, ਯੂ.ਡੀ.ਸੀ. ਅਤੇ ਐਲ.ਡੀ.ਸੀ ਦੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਬਿਜਲੀ ਮੁਲਾਜ਼ਮ ’ਤੇ ਲਾਗੂ ਨਾ ਕਰਕੇ ਉਨ੍ਹਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਭਾਵੇਂ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਰਹੀ ਹੋਵੇ ਜਾਂ ਫਿਰ ਕਾਂਗਰਸ ਦੇ ਕੈਪਟਨ  ਦੀ ਸਰਕਾਰ ਜਾਂ ਹੁਣ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ, ਕਿਸੇ ਨੇ ਵੀ ਬਿਜਲੀ ਮੁਲਾਜ਼ਮਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਭਾਵੇਂ ਚੰਨੀ ਸਰਕਾਰ 2022 ਦੀਆਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਲੋਕਾਂ ਨਾਲ ਝੂਠੇ- ਸੱਚੇ ਵਾਅਦੇ ਕਰ ਰਹੀ ਹੈ, ਪਰ ਪੰਜਾਬ ਵਿੱਚ ਪਾਵਰ ਦੀ ਵਿਵਸਥਾ ਕਰਨ ਵਾਲੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਛੇਤੀ ਤੋਂ ਛੇਤੀ ਲਾਗੂ ਕਰਨੀਆਂ ਚਾਹੀਦੀਆਂ ਹਨ। ‘ਆਪ’ ਆਗੂ ਨੇ ਕਿਹਾ ਜਦੋਂ ਕਦੇ ਵੀ ਬਿਜਲੀ ਮੁਲਾਜ਼ਮ ਪੇ- ਬੈਂਡ ਅਤੇ  ਹੋਰ ਮੰਗਾਂ ਦੇ ਸੰਬੰਧ ਵਿੱਚ ਗੱਲਬਾਤ ਕਰਕੇ ਹਨ ਤਾਂ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਉਨ੍ਹਾਂ ਦੀ ਗੱਲ ਨਹੀਂ ਸੁਣਦੇ। ਇਸ ਕਾਰਨ 15 ਨਵੰਬਰ 2021 ਨੂੰ ਸਾਰੇ ਮੁਲਾਜ਼ਮ ਨੇ ਪਹਿਲਾਂ ਦੋ ਦਿਨਾਂ ਦੀ ਸਮੂਹਿਕ ਛੁੱਟੀ ਕੀਤੀ ਸੀ ਅਤੇ ਹੁਣ ਫਿਰ ਉਹ 26 ਨਵੰਬਰ ਤੱਕ ਲਗਾਤਾਰ ਛੁੱਟੀ ’ਤੇ ਹਨ। ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਮੁਲਾਜਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਕਿ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜੇ ਜਲਦੀ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ ਆਪਣੀ ਛੁੱਟੀ ਦੀ ਮਿਆਦ ਹੋਰ ਵਧਾ ਕੇ ਆਪਣੇ ਸੰਘਰਸ਼ ਨੂੰ ਤੇਜ਼ ਕਰਨਗੇ, ਜਿਸ ਲਈ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਹੋਣਗੇ।ਅਮਨ ਅਰੋੜਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾਂਦਾ ਤਾਂ ਆਮ ਆਦਮੀ ਪਾਰਟੀ ਬਿਜਲੀ ਮੁਲਾਜ਼ਮਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰੇਗੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD