Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਡੱਬੀ ਬਾਜਾਰ ਦੀ ਜਲਦ ਹੋਵੇਗੀ ਕਾਇਆਕਲਪ : ਸੁੰਦਰ ਸ਼ਾਮ ਅਰੋੜਾ

ਬਾਜਾਰ ਦੀਆਂ ਦੁਕਾਨਾਂ , ਇਮਾਰਤਾਂ ਨੂੰ ਦਿੱਤੀ ਜਾਵੇਗੀ ਇਕਸਾਰ ਦਿਖ, ਰਸਤੇ ’ਚ ਲੱਗੇਗਾ ਵਿਸ਼ੇਸ਼ ਕਿਸਮ ਦਾ ਲਾਲ ਪੱਥਰ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 21 Nov 2021

Last updated on: Nov 21, 2021, 00:00 IST

ਸ਼ਹਿਰ ਦੇ  ਕੇਂਦਰ ਵਿਚ ਸਥਿਤ ਡੱਬੀ ਬਾਜਾਰ ਨੂੰ ਵਿਰਾਸਤੀ ਦਿਖ ਦੇਣ ਅਤੇ ਇਸਦੀ ਮੁਕੰਮਲ ਨੁਹਾਰ ਬਦਲਣ ਦੀ ਸ਼ੁਰੂਆਤ ਜਲਦ ਸ਼ੁਰੂ ਹੋਵੇਗੀ ਅਤੇ ਤਿੰਨ ਕੁ ਮਹੀਨਿਆਂ ਵਿੱਚ ਸਾਰਾ ਕੰਮ ਨੇਪਰੇ ਚਾੜ੍ਹਿਆ ਜਾਵੇਗਾ। ਵਿਧਾਇਕ ਸੁੰਦਰ ਸ਼ਾਮ ਅਰੋੜਾ ਡੱਬੀ ਬਾਜ਼ਾਰ ਦੀ ਦਿੱਖ ਸੰਵਾਰਨ ਦੇ ਪ੍ਰਾਜੈਕਟ ਬਾਰੇ ਕਿਹਾ ਕਿ ਦੁਕਾਨਦਾਰਾਂ, ਬਾਜਾਰ ਦੇ ਵਸਨੀਕਾਂ ਅਤੇ ਲੋਕਾਂ ਦੀ ਸਹੂਲਤ ਦੇ ਮੱਦੇਨਜਰ ਬਾਜਾਰ ਦੀ ਮੁਕੰਮਲ ਕਾਇਆਕਲਪ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ , ਨਗਰ ਨਿਗਮ ਕਮਿਸ਼ਨਰ ਆਸ਼ਿਕਾ ਜੈਨ, ਮੇਅਰ ਸੁਰਿੰਦਰ ਕੁਮਾਰ  ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਬਾਜ਼ਾਰ ਦੀ ਫੇਰੀ ਦੌਰਾਨ ਵਿਧਾਇਕ ਸੁੰਦਰ ਸ਼ਾਮ ਅਰੋੜਾ  ਨੇ ਕਿਹਾ ਕਿ ਆਉਂਦੇ  ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਾਜਾਰ ਦੇ ਮੁਹਾਂਦਰੇ ਨੂੰ ਨਵੀਂ ਅਤੇ ਮਨਮੋਹਕ ਦਿਖ ਪ੍ਰਦਾਨ ਕਰ ਦਿੱਤੀ ਜਾਵੇਗੀ, ਜਿਸ ਸਬੰਧੀ ਸਾਰਾ ਖਾਕਾ ਉਲੀਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਜਾਰ ਦੀਆਂ ਦੁਕਾਨਾਂ ਅਤੇ ਇਮਾਰਤਾਂ ਨੂੰ  ਇੱਕੋ ਜਿਹੀ ਦਿਖ ਪ੍ਰਦਾਨ ਕਰਨ ਅਤੇ ਸਾਈਨ ਬੋਰਡ ਆਦਿ ਲਾਉਣ ਲਈ ਮਾਹਰਾਂ ਦੀ ਟੀਮ ਵਲੋਂ ਕੰਮ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਜਲਦ ਤੋਂ ਜਲਦ ਇਸ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਬਾਜਾਰ ਦੇ ਰਸਤਿਆਂ ਵਿਚ ਵਿਸ਼ੇਸ਼ ਕਿਸਮ ਦੇ ਲਾਲ ਪੱਥਰ ਨਾਲ ਫਰਸ਼ ਬਣਾਇਆ ਜਾਵੇਗਾ ਅਤੇ ਸਾਰੇ ਰਸਤਿਆਂ ਤੇ ਬਾਜਾਰ ਵਿਚ ਇਕੋ ਜਿਹੀਆਂ ਲਾਈਟਾਂ ਲਗਾਈਆ ਜਾਣਗੀਆਂ। ਉਨ੍ਹਾਂ ਕਿਹਾ ਕਿ ਡੱਬੀ ਬਾਜਾਰ ਦੀ ਹਸਤਕਲਾ ਦੇ ਖੇਤਰ ਵਿਚ ਵਿਸ਼ੇਸ਼ ਅਹਿਮੀਅਤ ਹੈ ਅਤੇ ਸੰਸਾਰ ਭਰ ਵਿਚ ਡੱਬੀ ਬਾਜਾਰ ਵਿਚ ਤਿਆਰ ਕੀਤੇ ਜਾਂਦੇ ਸਾਜੋ-ਸਮਾਨ ਦੀ ਖਾਸ ਖਿੱਚ ਰਹਿੰਦੀ ਹੈ। 

ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਾਲਾਘਾ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੁਸ਼ਿਆਰਪੁਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵਿਕਾਸ ਦੀਆਂ ਨਵੀਂਆਂ ਲੀਹਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਸ਼ਹਿਰੀ ਵਿਕਾਸ ਲਈ  ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਵਿਕਾਸ ਦੀ ਮੌਜੂਦਾ ਰਫਤਾਰ ਹੋਰ ਜੋਰ ਫੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਅਹਿਮ ਕਦਮ ਚੁੱਕਦਿਆਂ  2 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਦੇ ਕਰੀਬ 1500 ਕਰੋੜ ਰੁਪਏ ਦੇ ਬਿਜਲੀ ਬਿੱਲ਼ਾਂ ਦੇ ਬਕਾਏ ਮੁਆਫ ਕਰਨ ਦੇ ਨਾਲ-ਨਾਲ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਾ ਰੇਟ ਘਟਾ ਕੇ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਹੈ। ਇਸ ਦੇ ਨਾਲ ਹੀ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿਚ ਕਟੋਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਇਨ੍ਹਾਂ ਫੈਸਲਿਆਂ ਨਾਲ ਸਮੁੱਚਾ ਪੰਜਾਬ ਪੂਰੀ ਤਰ੍ਹਾਂ ਖੁਸ਼ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ  ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਕੇਸ਼ ਮਰਵਾਹਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਨੀ, ਡਿਪਟੀ ਮੇਅਰ ਰਣਜੀਤ ਚੌਧਰੀ, ਨਗਰ ਨਿਗਮ ਦੀ ਵਿੱਤ ਕਮੇਟੀ ਦੇ ਚੇਅਰਮੈਨ ਅਤੇ ਕੌਂਸਲਰ ਬਲਵਿੰਦਰ ਕੁਮਾਰ ਬਿੰਦੀ, ਜਿਲਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ , ਮੁਕੇਸ਼ ਕੁਮਾਰ, ਕੌਂਸਲਰਾਂ ਵਿਚ ਪ੍ਰਦੀਪ ਕੁਮਾਰ, ਅਨਮੋਲ ਜੈਨ, ਮੁਖੀ ਰਾਮ, ਜਸਵਿੰਦਰ ਕੁਮਾਰ, ਮੁਕੇਸ਼ ਮੱਲ, ਪਵਿੱਤਰਦੀਪ ਸਿੰਘ, ਲਵਕੇਸ਼ ਓਹਰੀ, ਦਰਿਪਨ ਸੈਨੀ, ਬਲਵਿੰਦਰ ਕੌਰ, ਮੀਨਾ ਸ਼ਰਮਾ, ਵਿਕਾਸ ਗਿੱਲ ਆਦਿ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਗੋਪੀ ਕਪੂਰ, ਮੋਹਨ ਲਾਲ ਜੈਨ, ਅਜੀਤ ਸਿੰਘ ਹਰਭਗਤ ਸਿੰਘ, ਰਜਨੀਸ਼ ਟੰਡਨ, ਸੁਨੀਸ਼ ਜੈਨ, ਮਧੂਸੁਦਨ ਕਾਲੀਆ, ਅਰੀਹੰਤ ਜੈਨ, ਅਰੁਣ ਜੈਨ, ਉਮੇਸ਼ ਜੈਨ, ਰਾਮ ਗੋਪਾਲ ਜੈਨ, ਨਵਲ ਜੈਨ, ਨੀਰਜ ਜੈਨ, ਵਿਕਾਸ ਜੈਨ ਆਦਿ ਵੀ ਹਾਜਰ ਸਨ। 

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD