Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਵੀਜ਼ਨਲ ਕਮਿਸ਼ਨਰ ਵਲੋਂ ਸਰਸਰੀ ਸੁਧਾਈ ਲਈ ਲਗਾਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 21 Nov 2021

Last updated on: Nov 21, 2021, 00:00 IST

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿਚ ਸਰਸਰੀ ਸੁਧਾਈ ਲਈ ਹਰੇਕ ਪੋਲਿੰਗ ਬੂਥ ’ਤੇ ਲਾਏ ਗਏ ਵਿਸ਼ੇਸ਼ ਕੈਂਪ ਦਾ ਅੱਜ ਜਲੰਧਰ ਡਵੀਜ਼ਨ ਦੇ ਕਮਿਸ਼ਨਰ  ਸ਼੍ਰੀ ਵੀ.ਕੇ.ਮੀਨਾ ਵਲੋਂ ਜ਼ਾਇਜ਼ਾ ਲਿਆ ਗਿਆ।ਉਨ੍ਹਾਂ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਤੇ ਹੋਰਨਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਵੋਟਾਂ ਦੀ ਸਰਸਰੀ ਸੁਧਾਈ ਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਚਲਾਈ ਜਾ ਰਹੀ ਮੁਹਿੰਮ ਸਬੰਧੀ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ 30 ਨਵੰਬਰ ਤੱਕ ਚੱਲਣ ਵਾਲੀ ਮੁਹਿੰਮ ਦੇ ਮੱਦੇਨਜ਼ਰ ਹਰ ਯੋਗ ਵਿਅਕਤੀ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 18 ਤੇ 19 ਸਾਲ ਦੀ ਉਮਰ ਵਰਗ ਦੇ ਨੌਜਵਾਨ ਜੋ ਕਿ ਵੋਟਰ ਬਣਨ ਲਈ ਯੋਗ ਹਨ, ਉਹਨ੍ਹਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਸਿੱਖਿਆ ਸੰਸਥਾਵਾਂ ਤੱਕ ਪਹੁੰਚ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਰਾਜਨੀਤਕ ਸਹਿਭਾਗਤਾ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾਵੇ ਤਾਂ ਜੋ ਲੋਕਤੰਤਰ ਨੂੰ ਹੇਠਲੇ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕੇ। ਜਿਲ੍ਹਾ ਚੋਣ ਅਫਸਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਹਾਲ ਹੀ ਵਿਚ ਡਰਾਫਟ ਵੋਟਰ ਸੂਚੀ ਤਿਆਰ ਕਰਕੇ ਸਿਆਸੀ ਪਾਰਟੀਆਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ 6,14,800 ਵੋਟਰ ਰਜਿਸਟਰਡ ਹਨ, ਜਿਨ੍ਹਾਂ ਲਈ 793 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰੀਰਕ ਤੌਰ ’ਤੇ ਅਸਮਰੱਥ, ਪ੍ਰਵਾਸੀ ਭਾਰਤੀਆਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਡਵੀਜਨਲ ਕਮਿਸ਼ਨਰ ਸ੍ਰੀ ਮੀਨਾ ਤੇ ਜਿਲ੍ਹਾ ਚੋਣ ਅਫਸਰ ਵਲੋਂ ਮਨਸੂਰਵਾਲ ਵਿਖੇ ਪੋਲਿੰਗ ਬੂਥ ਦਾ ਵੀ ਦੌਰਾ ਕੀਤਾ ਗਿਆ ਅਤੇ ਵਿਸ਼ੇਸ਼ ਕੈਂਪ ਵਿਖੇ ਤਾਇਨਾਤ ਅਮਲੇ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਚੋਣਾਂ ਨਾਲ ਸਬੰਧਿਤ ਸੇਵਾਵਾਂ ਦੀ ਪ੍ਰਾਪਤੀ ਲਈ ਆਏ ਲੋਕਾਂ ਨਾਲ ਵੀ ਉਨ੍ਹਾਂ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਐਸ.ਡੀ.ਐਮ. ਕਪੂਰਥਲਾ ਡਾ. ਜੈਇੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD