Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੇ ਵੱਖ-ਵੱਖ ਪੋਲਿੰਗ ਬੂਥਾਂ ਦੀ ਕੀਤੀ ਜਾਂਚ

ਵੋਟਾਂ ਦੀ ਸਰਸਰੀ ਸੁਧਾਈ ਦਾ ਲਿਆ ਜਾਇਜ਼ਾ, ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ-ਰਵਿੰਦਰ ਕੂਮਾਰ

DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 21 Nov 2021

Last updated on: Nov 21, 2021, 00:00 IST

ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਨਵੀਂ ਵੋਟ  ਬਣਵਾਉਣ,  ਕਟਵਾਉਣ ਜਾਂ ਸੋਧ ਲਈ 30 ਨਵੰਬਰ ਤੱਕ ਫਾਰਮ ਭਰੇ ਜਾ ਸਕਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਮਾਨਸਾ ਜ਼ਿਲੇ ਅਧੀਨ ਆਉਂਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕਰਦਿਆਂ ਵੋਟਾਂ ਦੀ ਸਰਸਰੀ ਸੁਧਾਈ ਦਾ ਜਾਇਜ਼ਾ ਲੈਣ ਵੇਲੇ ਕੀਤਾ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਡਵੀਜ਼ਨਲ ਕਮਿਸ਼ਨਰ ਸ੍ਰੀ ਕੋਸਿਕ ਨੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਤਾ ਸੁੰਦਰੀ ਯੁਨੀਵਰਸਿਟੀ ਗਰਲਜ਼ ਕਾਲਜ, ਬੀ.ਡੀ.ਪੀ.ਓ. ਦਫ਼ਤਰ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਿਆਲਾ ਕਲਾ, ਸਰਕਾਰੀ ਸਕੂਲ ਕੋਟੜਾ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਮੀਰਗੜ ਢੈਪਈ ਵਿਖੇ ਬਣੇ ਪੋਲਿੰਗ ਬੂਥਾਂ ’ਤੇ ਜਾ ਕੇ ਵੋਟਾਂ ਸਬੰਧੀ ਭਰੇ ਜਾ ਰਹੇ ਫਾਰਮਾ ਦਾ ਜਾਇਜ਼ਾ ਲਿਆ।

ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਣਾਉਣ ਅਤੇ ਉਸਦਾ ਇਸਤੇਮਾਲ ਵੀ ਜ਼ਰੂਰ ਕਰਨ।  ਉਹਨਾਂ ਕਿਹਾ ਕਿ ਵੋਟਰ ਆਨਲਾਈਨ ਫਾਰਮ voterportal. eci. gov. in ਜਾ ਵੋਟਰ ਹੈਲਪ ਲਾਈਨ ਐਪ ’ਤੇ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਬੂਥ ਲੈਵਲ, ਚੋਣਕਾਰ ਰਜਿਸਟ੍ਰੇਸ਼ਨ ਜਾਂ ਜ਼ਿਲਾ ਚੋਣ ਅਫ਼ਸਰ ਕੋਲ ਜਾ ਕੇ ਆਪਣੇ ਫਾਰਮ ਭਰ ਸਕਦੇ ਹਨ। ਇਸ ਤੋਂ ਇਲਾਵਾ ਆਪਣੇ ਮੋਬਾਇਲਾਂ ਚ ਪੀ.ਡਬਲਿਊ.ਡੀ ਐਪ, ਵੋਟਰ ਹੈਲਪਲਾਈਨ ਐਪ ਵੀ ਡਾਊਨਲੋਡ ਕੀਤੀ ਜਾਵੇ ਤਾਂ ਜੋ ਵੋਟਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਆਪਣੇ ਮੋਬਾਇਲ ਤੋਂ ਹੀ ਪ੍ਰਾਪਤ ਕੀਤੀ ਜਾ ਸਕੇ।ਇਸ ਮੌਕੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਜੇ ਅਰੋੜਾ, ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ, ਚੋਣ ਤਹਿਸੀਲਦਾਰ ਸ਼੍ਰੀ ਹਰੀਸ਼ ਕੁਮਾਰ ਅਤੇ ਚੋਣ ਕਾਨੂੰਨਗੋ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD