Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਚੰਦਰ ਗੈਂਦ ਨੇ ਮਲੇਰਕੋਟਲਾ ਜ਼ਿਲ੍ਹੇ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਵੀਜ਼ਨਲ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰ ਤੇ ਏ.ਆਰ.ਓਜ ਨਾਲ ਬੈਠਕ

Chander Gaind, Patiala Divisional Commissioner, Divisional Commissioner Patiala

Web Admin

Web Admin

5 Dariya News

ਪਟਿਆਲਾ , 22 Nov 2021

Last updated on: Nov 22, 2021, 00:00 IST

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਮਲੇਰਕੋਟਲਾ ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ 'ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ੍ਰੀ ਚੰਦਰ ਗੈਂਦ ਨੇ ਜ਼ਿਲ੍ਹੇ ਦੇ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਧਵੀ ਕਟਾਰੀਆ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਕਮ ਐਸ.ਡੀ.ਐਮ ਮਲੇਰਕੋਟਲਾ ਸ੍ਰੀ ਜਸਬੀਰ ਸਿੰਘ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ 106 ਅਮਰਗੜ੍ਹ ਕਮ ਐਸ.ਡੀ.ਐਮ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਨਾਲ  ਬੈਠਕ ਕੀਤੀ।ਵਿਧਾਨ ਸਭਾ ਹਲਕਾ ਵਾਰ ਆਗਾਮੀ ਚੋਣਾਂ ਬਾਰੇ ਤਿਆਰੀਆਂ ਦਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰ ਪੱਖੋਂ ਬਰੀਕੀ ਨਾਲ ਜਾਇਜ਼ਾ ਲੈਣ ਮੌਕੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਨਿਰਵਿਘਨ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਜਲਦੀ ਤੋਂ ਜਲਦੀ ਮੁਕੰਮਲ ਕੀਤੀਆਂ ਜਾਣ।

ਸ੍ਰੀ ਚੰਦਰ ਗੈਂਦ ਨੇ ਅਧਿਕਾਰੀਆਂ ਨੂੰ ਵੋਟਾਂ ਬਣਵਾਉਣ ਤੋਂ ਪਿਛੇ ਰਹਿ ਗਏ ਨਾਗਰਿਕਾਂ, ਤੀਜੇ ਲਿੰਗ ਵਾਲੇ ਨਾਗਰਿਕਾਂ ਅਤੇ ਖਾਸ ਕਰਕੇ ਦਿਵਿਆਂਗਜਨਾਂ ਦੀਆਂ ਵੋਟਾਂ ਤੁਰੰਤ ਬਣਵਾਉਣ ਸਮੇਤ ਵੋਟਰਾਂ ਨੂੰ ਆਪਣੀਆਂ ਵੋਟਾਂ ਪਾਉਣ ਅਤੇ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਨੇ ਟੋਲ ਫ਼ਰੀ ਨੰਬਰ 1950 ਨੂੰ ਵੀ ਸੁਚਾਰੂ ਰੂਪ 'ਚ ਚਲਾਉਣ ਹਦਾਇਤ ਕਰਨ ਸਮੇਤ ਵਿਧਾਨ ਸਭਾ ਹਲਕਿਆਂ 'ਚ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਨਵੇਂ ਸਿਰੇ ਤੋਂ ਪਛਾਣ ਕਰਨ ਲਈ ਆਖਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਸ੍ਰੀ ਚੰਦਰ ਗੈਂਦ ਨੂੰ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ 'ਚ ਇਸ ਸਮੇਂ 3 ਲੱਖ 18 ਹਜ਼ਾਰ 126 ਕੁਲ ਵੋਟਰ ਹਨ, ਜਿਨ੍ਹਾਂ 'ਚ 1,68,693 ਮਰਦ ਵੋਟਰ, 1,49,424 ਮਹਿਲਾ ਵੋਟਰ ਤੇ 9 ਤੀਜੇ ਲਿੰਗ ਨਾਲ ਸਬੰਧਤ ਹਨ ਜਿਨ੍ਹਾਂ ਲਈ 400 ਪੋਲਿੰਗ ਬੂਥ ਬਣਾਏ ਗਏ ਹਨ । ਸਭਾ ਹਲਕਾ 105 ਮਲੇਰਕੋਟਲਾ 201 ਬੂਥ ਅਤੇ ਸਭਾ ਹਲਕਾ 106 ਅਮਰਗੜ੍ਹ ਅਧੀਨ 199 ਬੂਥ ਸਥਾਪਿਤ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ 18 ਤੇ 19 ਸਾਲ ਦੀ ਉਮਰ ਵਰਗ ਦੇ ਨੌਜਵਾਨ ਜੋ ਕਿ ਵੋਟਰ ਬਣਨ ਲਈ ਯੋਗ ਹਨ, ਉਹਨ੍ਹਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਸਿੱਖਿਆ ਸੰਸਥਾਵਾਂ ਤੱਕ ਪਹੁੰਚ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਵੀ ਪ੍ਰਚਾਰ ਮੁਹਿੰਮ ਆਰੰਭੀ ਹੋਈ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕੀਤਾ ਜਾ ਸਕੇ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD