Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਕਿਸਾਨਾਂ ਦਾ ਸੰਘਰਸ਼ ਮੁਲਕ ਵਿਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ : ਚਰਨਜੀਤ ਸਿੰਘ ਚੰਨੀ

ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਕੁਝ ਅਖੌਤੀ ਕੌਮੀ ਨੇਤਾ ਵੀ ਸ਼ਾਮਲ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Navjot Singh Sidhu, Manpreet Singh Badal, Bharat Bhushan Ashu, Ludhiana

Web Admin

Web Admin

5 Dariya News

ਲੁਧਿਆਣਾ , 22 Nov 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ।ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਅੰਦੋਲਨ ਨੇ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕ-ਹਕੂਕ ਕਾਇਮ ਰੱਖੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹਰੇਕ ਦੇਸ਼ ਵਾਸੀ ਨੂੰ ਲੋਕਤੰਤਰ ਅਤੇ ਮਾਨਵੀ ਅਧਿਕਾਰਾਂ ਦੀ ਖਾਤਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲੜਨ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਮੁਲਕ ਦੇ ਅੰਨਦਾਤਿਆਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸਮੂਹ ਪੰਜਾਬੀ ਖਾਸ ਕਰਕੇ ਕਿਸਾਨਾਂ ਨੂੰ ਅਵੇਸਲੇ ਹੋਣ ਦੀ ਬਜਾਏ ਓਦੋਂ ਤੱਕ ਚੌਕਸ ਰਹਿਣਾ ਚਾਹੀਦਾ ਹੈ, ਜਦੋਂ ਤੱਕ ਇਹ ਘਿਨਾਉਣੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਹੁਣ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਨਵੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕਰ ਰਹੇ ਲੀਡਰਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਅਖੌਤੀ ਕੌਮੀ ਨੇਤਾ ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਪੂਰੀ ਤਰ੍ਹਾਂ ਸ਼ਾਮਲ ਹਨ।ਮੁੱਖ ਮੰਤਰੀ ਨੇ ਇਨ੍ਹਾਂ ਨੇਤਾਵਾਂ ਨੂੰ ਅਜਿਹੀਆਂ ਖੁਸ਼ੀਆਂ ਜ਼ਾਹਰ ਕਰਨ ਪਿੱਛੇ ਤਰਕ ਦੇਣ ਦਾ ਸਵਾਲ ਕਰਦਿਆਂ ਕਿਹਾ ਕਿ ਇਹਦੇ ਵਿਚ ਖੁਸ਼ੀ ਵਾਲੀ ਕਿਹੜੀ ਗੱਲ ਹੈ ਕਿਉਂ ਜੋ ਇਸ ਸੰਘਰਸ਼ ਵਿਚ ਪੰਜਾਬ ਆਪਣੇ 700 ਧੀਆਂ-ਪੁੱਤ ਗੁਆ ਚੁੱਕਾ ਹੈ। 

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਫੈਸਲੇ ਦੇ ਹੱਕ ਵਿਚ ਸੋਹਲੇ ਗਾਉਣ ਦਾ ਸਿੱਧਾ ਜਿਹਾ ਮਤਲਬ ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਉਤੇ ਢਾਹੇ ਤਸ਼ੱਦਦ ਦਾ ਪੱਖਾ ਪੂਰਨਾ ਹੈ ਜੋ ਪੂਰੀ ਤਰ੍ਹਾਂ ਗੈਰ-ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਵਾਰਥੀ ਮੁਫਾਦਾਂ ਦੀ ਖਾਤਰ ਕੁਝ ਸਿਆਸੀ ਨੇਤਾ ਸੂਬੇ ਦੇ ਹਿੱਤਾਂ ਖਾਸ ਕਰਕੇ ਕਿਸਾਨਾਂ ਦੇ ਹਿੱਤ ਕੁਰਬਾਨ ਕਰਨ ਲਈ ਪੱਬਾ ਭਾਰ ਹੋਏ ਫਿਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਮਿਲ ਜਾਂਦੀ, ਓਦੋਂ ਤੱਕ ਕਾਲੇ ਕਾਨੂੰਨ ਮਨਸੂਖ ਕਰ ਦੇਣ ਦਾ ਐਲਾਨ ਵੀ ਬੇਮਾਅਨਾ ਤੇ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਘੱਟੋ-ਘੱਟ ਸਮਰਥਨ ਭਾਅ ਉਤੇ ਚੁੱਕਿਆ ਜਾਵੇ ਤਾਂ ਕਿ ਕਿਸਾਨਾਂ ਨੂੰ ਨਿੱਜੀ ਖਰੀਦਦਾਰਾਂ ਹੱਥੋਂ ਲੁੱਟ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਅਤੇ ਕਿਸਾਨਾਂ ਲਈ ਇਹ ਕੁਝ ਦਿਨ ਬਹੁਤ ਅਹਿਮ ਹਨ ਅਤੇ ਸਾਡੇ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਨ੍ਹਾਂ ਸ਼ਹੀਦ ਕਿਸਾਨਾਂ ਦੇ ਨਾਮ ਉਤੇ ਯਾਦਗਾਰ ਬਣਾਏਗੀ ਤਾਂ ਕਿ ਸਾਡੀਆਂ ਨੌਜਵਾਨਾਂ ਪੀੜ੍ਹੀਆਂ ਉਨ੍ਹਾਂ ਦੇ ਮਿਸਾਲੀ ਸੰਘਰਸ਼ ਤੋਂ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਨੂੰ ਦਰਪੇਸ਼ ਔਕੜਾਂ ਅਤੇ ਮੁਸੀਬਤਾਂ ਸਾਨੂੰ ਸਾਰਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਦਮਨ, ਜ਼ੁਲਮ ਅਤੇ ਬੇਇਨਸਾਫੀ ਦੇ ਖਿਲਾਫ਼ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਸੂਬਾ ਸਰਕਾਰ ਵੱਲੋਂ ਮੁਲਕ ਦੇ ਅੰਨਦਾਤਿਆਂ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ।ਇਸ ਮੌਕੇ ਮੁੱਖ ਮੰਤਰੀ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਅਗਲੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੀ ਸੌਂਪੇ ਜਿਨ੍ਹਾਂ ਵਿਚ ਬਲਜਿੰਦਰ ਸਿੰਘ ਪੁੱਤਰ ਸਵਰਗੀ ਜੰਗ ਸਿੰਘ, ਅਮਨਦੀਪ ਕੌਰ ਪਤਨੀ ਸਵਰਗੀ ਬਲਜਿੰਦਰ ਸਿੰਘ, ਪ੍ਰਭਜੋਤ ਕੌਰ ਪੁੱਤਰ ਸਵਰਗੀ ਮਨਮੋਹਨ ਸਿੰਘ, ਹਰਵਿੰਦਰ ਕੌਰ ਪਤਨੀ ਸਵਰਗੀ ਜਗਜੀਤ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਸਵਰਗੀ ਹਾਕਮ ਸਿੰਘ ਸ਼ਾਮਲ ਸਨ। ਇਨ੍ਹਾਂ ਨੇ ਦੁੱਖ ਦੀ ਇਸ ਘੜੀ ਵਿਚ ਕਿਸਾਨਾਂ ਨਾਲ ਖੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਤੇ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Navjot Singh Sidhu , Manpreet Singh Badal , Bharat Bhushan Ashu , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD