Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਆਟੋ ਰਿਕਸ਼ਾ ਚਾਲਕਾਂ ਦੇ ਦਿਲ ਜਿੱਤ ਕੇ ਲੈ ਗਏ ਆਮ ਲੋਕਾਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਰਸਤੇ ਵਿਚ ਅਚਾਨਕ ਰੁਕ ਕੇ ਦੀਆਂ ਆਟੋ ਚਾਲਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ, ਚਾਲਕਾਂ ਨੇ ਮੁੱਖ ਮੰਤਰੀ ਦੀ ਨਿਵੇਕਲੀ ਕਾਰਜਸ਼ੈਲੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ*

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Navjot Singh Sidhu, Manpreet Singh Badal, Bharat Bhushan Ashu, Ludhiana

Web Admin

Web Admin

5 Dariya News

ਲੁਧਿਆਣਾ , 22 Nov 2021

Last updated on: Nov 22, 2021, 00:00 IST

ਲੁਧਿਆਣਾ ਦੇ ਗਿੱਲ ਚੌਕ ਵਿਖੇ ਗਾਹਕਾਂ ਦੀ ਉਡੀਕ ਵਿਚ ਆਟੋ ਰਿਕਸ਼ਾ ਚਾਲਕ ਆਮ ਵਾਂਗ ਬੈਠੇ ਹੋਏ ਸਨ ਤਾਂ ਉਨ੍ਹਾਂ ਕੋਲ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਮਹਿਮਾਨ ਪਹੁੰਚ ਗਿਆ। ਮੁੱਖ ਮੰਤਰੀ ਚੰਨੀ ਆਟੋ ਰਿਕਸ਼ਾ ਚਾਲਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਨਾਜ ਮੰਡੀ ਨੂੰ ਜਾਂਦੇ ਸਮੇਂ ਰਾਹ ਵਿਚ ਉਨ੍ਹਾਂ ਕੋਲ ਰੁਕ ਗਏ ਸਨ।ਉਥੇ ਬੈਠੇ ਡਰਾਈਵਰਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ ਪਰ ਉਹ ਖੁਸ਼ੀ ਵਿਚ ਖੀਵੇ ਹੋਏ ਗਏ ਕਿਉਂਕਿ ਹਾਲ ਹੀ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਕਿ ਕੋਈ ਮੁੱਖ ਮੰਤਰੀ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਪ ਚੱਲ ਕੇ ਆਇਆ ਹੋਵੇ। ਮੁੱਖ ਮੰਤਰੀ ਚੰਨੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਨ ਜੋ ਆਟੋ ਚਾਲਕਾਂ ਦਰਮਿਆਨ ਲੱਕੜ ਦੇ ਬੈਂਚ ਉਤੇ ਬੈਠੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੂੰ ਆਟੋ ਰਿਕਸ਼ਾ ਚਾਲਕਾਂ ਨੇ ਚਾਹ ਦੀ ਪੇਸ਼ਕਸ਼ ਕੀਤੀ ਅਤੇ ਮੁੱਖ ਮੰਤਰੀ ਨੇ ਆਪਣੇ ਬੇਮਿਸਾਲ ਅੰਦਾਜ਼ ਵਿਚ ਇਨ੍ਹਾਂ ਪਲਾਂ ਆਨੰਦ ਮਾਣਦੇ ਹੋਏ ਚਾਹ ਦੇ ਕੱਪ ਵਿਚ ਮੱਠੀ ਡੁਬੋ ਕੇ ਖਾਧੀ।ਆਟੋ ਰਿਕਸ਼ਾ ਚਾਲਕਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸਾਰੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿਵਾਇਆ। 

ਆਟੋ ਰਿਕਸ਼ਾ ਚਾਲਕਾਂ ਦਾ ਵੱਡਾ ਇਕੱਠ ਜੁੜ ਜਾਣ ਉਤੇ ਮੁੱਖ ਮੰਤਰੀ ਚੰਨੀ ਸਟੂਲ ਉਤੇ ਖੜ੍ਹ ਹੋ ਗਏ ਅਤੇ ਤਾੜੀਆਂ ਦੀ ਗੂੰਜ ਵਿਚ ਚਾਲਕਾਂ ਨੂੰ ਮੁਖਾਤਿਬ ਹੋਏ। ਆਟੋ ਰਿਕਸ਼ਾ ਚਾਲਕਾਂ ਨਾਲ ਜਜ਼ਬਾਤੀ ਸਾਂਝ ਪਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ੁਰੂਆਤੀ ਦਿਨਾਂ ਦੌਰਾਨ ਉਨ੍ਹਾਂ ਨੇ ਖੁਦ ਵੀ ਆਟੋ ਰਿਕਸ਼ਾ ਚਲਾਇਆ। ਆਟੋ ਚਾਲਕਾਂ ਦੇ ਦਿਲ ਜਿੱਤਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਛੇਤੀ ਹੀ ਨਵੇਂ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਤਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਤੰਗ-ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਬਕਾਇਆ ਪਏ ਸਾਰੇ ਚਲਾਨ ਵੀ ਮੁਆਫ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਆਟੋ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਆਖਿਆ। ਮੁੱਖ ਮੰਤਰੀ ਚੰਨੀ ਨੇ ਆਟੋ ਰਿਕਸ਼ੇ ਚਲਾਉਣ ਲਈ ਵਿਸ਼ੇਸ਼ ਤੌਰ ਉਤੇ ਪੀਲੀ ਲਾਈਨ ਖਿੱਚਣ ਦੀ ਮੰਗ ਨੂੰ ਵੀ ਮੰਨ ਲਿਆ।ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਅਤੇ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Navjot Singh Sidhu , Manpreet Singh Badal , Bharat Bhushan Ashu , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD