Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਭਿੱਖੀਵਿੰਡ 'ਚ ਜੁੱਤੀਆਂ ਗੰਢਣ ਵਾਲੇ ਬਜ਼ੁਰਗ ਆਦਮੀ ਦਾ ਭੇਦਭਰੇ ਹਲਾਤਾਂ 'ਚ ਹੋਇਆ ਕਤਲ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News (ਲਖਵਿੰਦਰ ਸਿੰਘ ਗੋਲਣ)

ਤਰਨ ਤਾਰਨ/ਭਿੱਖੀਵਿੰਡ , 22 Nov 2021

Last updated on: Nov 22, 2021, 00:00 IST

ਜ਼ਿਲ੍ਹਾ ਤਰਨ ਤਾਰਨ ਅਧੀਂਨ ਪੈਂਦੇ ਕਸਬਾ ਭਿੱਖੀਵਿੰਡ 'ਚ ਇੱਕ ਜੁੱਤੀਆ ਗੰਢਣ ਵਾਲੇ ਬਜ਼ੁਰਗ ਆਦਮੀ ਦਾ ਭੇਦਭਰੇ ਹਲਾਤਾਂ 'ਚ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਬਜ਼ੁਰਗ ਦਾ ਨਾਮ ਗੋਪੀ ਰਾਮ ਪੁੱਤਰ ਰੂਪਾ ਰਾਮ ਸੀ। ਮ੍ਰਿਤਕ ਗੋਪੀ ਰਾਮ ਦੀ ਉਮਰ 77 ਸਾਲ ਦੱਸੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਗੋਪੀ ਰਾਮ ਦੇ ਲੜਕੇ ਦਲੀਪ ਕੁਮਾਰ ਨੇ ਦੱਸਿਆ ਕਿ ਬੀਤੇ ਕੱਲ੍ਹ ਸ਼ਾਮ 5 ਵਜੇ ਦੇ ਕਰੀਬ ਉਸਦੇ ਪਿਤਾ ਮੋਚੀ ਦੀ ਦੁਕਾਨ ਖੁੱਲੀ ਛੱਡ ਕੇ ਕਮੇਟੀਆਂ ਦੀ ਉਗਰਾਹੀ ਕਰਨ ਗਏ ਸਨ ਅਤੇ ਉਨ੍ਹਾਂ ਕੋਲ ਕਰੀਬ ਡੇਢ ਤੋਂ ਦੋ ਲੱਖ ਰੁਪਏ ਕਮੇਟੀਆਂ ਦੀ ਉਗਰਾਹੀ ਦੇ ਸਨ। ਦਲੀਪ ਕੁਮਾਰ ਨੇ ਦੱਸਿਆ ਕਿ ਜਦੋਂ ਦੇਰ ਰਾਤ ਤੱਕ ਉਸਦੇ ਪਿਤਾ ਘਰ ਵਾਪਿਸ ਨਹੀਂ ਆਏ ਤਾਂ ਉਨ੍ਹਾਂ ਨੇ ਇਸ ਸੰਬੰਧੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਸੂਚਿਤ ਕੀਤਾ ਸੀ। ਉਸਨੇ ਦੱਸਿਆ ਕਿ ਉਸਨੇ ਆਪਣੇ ਪਿਤਾ ਨੂੰ ਲੱਭਣ ਲਈ ਆਪਣੇ ਰਿਸ਼ਤੇਦਾਰਾਂ ਅਤੇ ਸਾਕ-ਸੰਬੰਧੀਆਂ ਤੋਂ ਵੀ ਪੁੱਛਗਿੱਛ ਕੀਤੀ ਪ੍ਰੰਤੂ ਉਨ੍ਹਾਂ ਦਾ ਕੁੱਝ ਵੀ ਪਤਾ ਨਹੀਂ ਚੱਲ ਸਕਿਆਂ। 

ਮ੍ਰਿਤਕ ਦੇ ਲੜਕੇ ਨੇ ਦੱਸਿਆ ਕਿ ਉਨ੍ਹਾਂ ਨੂੰ ਅਗਲੀ ਸਵੇਰੇ ਅਖਬਾਰ ਵੰਡਣ ਵਾਲੇ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਪਿਤਾ ਗੋਪੀ ਰਾਮ ਦੀ ਲਾਸ਼ ਦੀਪ ਹਸਪਤਾਲ ਦੇ ਅੱਗੇ ਪਈ ਹੋਈ ਹੈ। ਜਦੋਂ ਅਸੀਂ ਉਥੇ ਜਾ ਕੇ ਦੇਖਿਆ ਤਾਂ ਮੇਰੇ ਪਿਤਾ ਜੀ ਦੇ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ, ਮ੍ਰਿਤਕ ਦੇ ਲੜਕੇ ਨੇ ਦੱਸਿਆ। ਉਸਨੇ ਇਹ ਵੀ ਦੱਸਿਆ ਕਿ ਉਸਦੇ ਪਿਤਾ ਕੋਲ ਕਮੇਟੀਆਂ ਦੀ ਇਕੱਠੀ ਕੀਤੀ 2 ਲੱਖ ਦੇ ਕਰੀਬ ਰਕਮ ਸੀ। ਮ੍ਰਿਤਕ ਬਜ਼ੁਰਗ ਦੇ ਪਰਿਵਾਰਕ ਮੈਬਰਾਂ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਨਾਂ ਦੇ ਪਿਤਾ ਦੇ ਕਾਤਿਲਾਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ। ਭਰੋਸੇਯੋਗ ਸੂਤਰਾਂ ਤੋਂ ਇਕੱਤਰ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਗੋਪੀ ਰਾਮ ਬਾਬਾ ਰਾਮ ਰਹੀਮ ਦਾ ਪ੍ਰੇਮੀ ਸੀ। ਉੱਧਰ ਜਦੋਂ ਇਸ ਮਾਮਲੇ ਸੰਬੰਧੀ ਸਬ ਇੰਸਪੈਕਟਰ ਪੰਨਾ ਲਾਲ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਕਿਹਾ ਕਿ ਮ੍ਰਿਤਕ ਬਜ਼ੁਰਗ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD