Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਜੀ.ਪੀ.

ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ 67 ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਤਿੰਨ ਕਰੋੜ ਦੇ ਚੈਕ ਵੰਡੇ

Gurpreet Singh GP, Punjab, Congress, Punjab Congress, Bassi Pathana

Web Admin

Web Admin

5 Dariya News

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ , 22 Nov 2021

Last updated on: Nov 22, 2021, 00:00 IST

ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਹਰਮਨ ਪੈਲੇਸ ਸ਼ਹੀਦਗੜ੍ਹ ਵਿਖੇ ਬਸੀ ਪਠਾਣਾ ਬਲਾਕ ਦੇ 67 ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਤਿੰਨ ਕਰੋੜ ਰੁਪਏ ਦੇ ਚੈਕ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜ਼ੁਦਾ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨ, ਗੰਦੇ ਪਾਣੀ ਦੇ ਨਿਕਾਸ, ਐਸ.ਸੀ. ਧਰਮਸ਼ਾਲਾਵਾਂ ਅਤੇ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ ਦੇ ਧੰਦੇ ਨੂੰ ਉਤਸ਼ਾਹਤ ਕਰਨ ਲਈ ਬਸੀ ਪਠਾਣਾ ਵਿਖੇ 358 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਡੇਅਰੀ ਪ੍ਰੋਜੈਕਟ ਲਗਾਇਆ ਜਾ ਰਿਹਾ ਹੈ ਜਿਸ ਦਾ ਪਹਿਲਾ ਪੜਾਅ 138 ਕਰੋੜ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ। ਇਸ ਪ੍ਰੋਜੈਕਟ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਪੱਧਰ ’ਤੇ ਲੋਕਾਂ ਨੂੰ ਲਾਭ ਪਹੁੰਚੇਗਾ। 

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਹਲਕੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਦਾ ਨਵਾਂ ਰਾਹ ਖੋਲੇਗਾ ਅਤੇ ਨੌਜਵਾਨ ਇਸ ਪ੍ਰੋਜੈਕਟ ਨਾਲ ਰੋਜ਼ਗਾਰ ਹਾਸਲ ਕਰ ਸਕਣਗੇ।ਜੀ.ਪੀ. ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸੂਬੇ ਵਿੱਚ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਤਾਂ ਪੰਜਾਬ ਦ ਸਰਵਪੱਖੀ ਵਿਕਾਸ ਕੀਤਾ ਗਿਆ ਅਤੇ ਲੋਕਾਂ ਦੀ ਭਲਾਈ ਲਈ ਵੱਡੀ ਪੱਧਰ ’ਤੇ ਸਕੀਮਾਂ ਚਲਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਨੂੰ ਚੌੜਾ ਤੇ ਮਜਬੂਤ ਕੀਤਾ ਗਿਆ ਹੈ ਇਸ ਨਾਲ ਲੋਕਾਂ ਨੂੰ ਆਵਾਜ਼ਾਈ ਦੀ ਬਿਹਤਰ ਸਹੂਲਤ ਹਾਸਲ ਹੋ ਸਕਣਗੀਆਂ।ਇਸ ਮੌਕੇ ਬਲਾਕ ਸੰਮਤੀ ਬਸੀ ਪਠਾਣਾ ਦੀ ਚੇਅਰਪਰਸਨ ਸ਼੍ਰੀਮਤੀ ਬਲਜੀਤ ਕੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਨੌਗਾਵਾਂ, ਵਾਈਸ ਚੇਅਰਮੈਨ ਸ਼੍ਰੀ ਅਮੀ ਚੰਦ, ਦਵਿੰਦਰ ਸਿੰਘ ਸ਼ਹੀਦਗੜ੍ਹ, ਜਸਵੀਰ ਸਿੰਘ ਭਾਦਲਾ, ਸ਼੍ਰੀ ਲਾਲ ਚੰਦ ਤੋਂ ਇਲਾਵਾ ਬੀ.ਡੀ.ਪੀ.ਓ. ਬਸੀ ਪਠਾਣਾ ਸ਼੍ਰੀ ਭੁਪਿੰਦਰ ਸਿੰਘ ਤੇ ਪਿੰਡਾਂ ਦੇ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰ ਅਤੇ ਸ਼ਹਿਰੀ ਪਤਵੰਤੇ ਮੌਜੂਦ ਸਨ।

 

Tags: Gurpreet Singh GP , Punjab , Congress , Punjab Congress , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD