Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਰਾਜ ਕੁਮਾਰ ਵੇਰਕਾ ਵੱਲੋਂ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀ ਸਥਾਪਤੀ ਲਈ ਹਰ ਸਹਾਇਤਾ ਦੇਣ ਦਾ ਐਲਾਨ

ਦੇਸ਼ ਭਗਤ ਯੂਨੀਵਰਸਿਟੀ ਦੇ ਸੋਲਰ ਪਲਾਂਟ ਲਈ ਸਹਿਮਤੀ

Raj Kumar Verka, Congress, Punjab Congress, Dr. Raj Kumar Verka

Web Admin

Web Admin

5 Dariya News

ਚੰਡੀਗੜ੍ਹ , 22 Nov 2021

Last updated on: Nov 22, 2021, 00:00 IST

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀ ਸਥਾਪਤੀ ਲਈ ਹਰ ਸਹਾਇਤਾ ਦੇਣ ਦਾ ਦਾ ਐਲਾਨ ਕੀਤਾ ਹੈ।ਅੱਜ ਏਥੇ ਬਾਇਓ ਗੈਸ ਦੇ ਉਤਪਾਦਨ ਵਾਸਤੇ ਦੇਸ਼ ਭਗਤ ਯੂਨੀਵਰਸਿਟੀ ਦੇ ਨਾਲ ਸੋਲਰ ਪਲਾਂਟ ਅਤੇ ਬਾਇਓ ਡੀਗ੍ਰੇਡਏਬਲ ਸੋਲਿਡ ਕਚਿਨ ਵੇਸਟ ਲਈ ਇੱਕ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਡਾ. ਵੇਰਕਾ ਨੇ ਕਿਹਾ ਕਿ ਵਰਤਮਾਨ ਪ੍ਰਸਥਿਤੀਆਂ ਵਿੱਚ ਸੌਰ ਊਰਜਾ ਦੀ ਮਹੱਤਤਾ ਬਹੁਤ ਜ਼ਿਆਦਾ ਵਧ ਗਈ ਹੈ ਜਿਸ ਕਰਕੇ ਸੂਬਾ ਸਰਕਾਰ ਵੱਲੋਂ ਸੌਰ ਊਰਜਾ ਪ੍ਰੋਜੈਕਟਾਂ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਹਿਮਤੀ ਪੱਤਰ ’ਤੇ ਸਹੀ ਪਾਉਣ ਵੇਲੇ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ ਦੇ ਚਾਂਸਲਰ ਡਾ. ਜ਼ੋਰਾ ਸਿੰਘ ਵੀ ਹਾਜ਼ਰ ਸਨ।

ਇਸ ਮੌਕੇ ਡਾ. ਵੇਰਕਾ ਨੇ ਪੇਡਾ ਦੇ ਪ੍ਰੋਜੈਕਟਾਂ ਦਾ ਜਾਇਜਾ ਵੀ ਲਿਆ। ਸੀ.ਈ.ਓ ਪੇਡਾ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਪੇਡਾ ਵੱਲੋਂ 1700 ਮੈਗਾਵਾਟ ਰੀਨਿਊਏਬਲ ਐਨਰਜੀ ਨਾਲ ਸਬੰਧਤ ਪ੍ਰੋਜੈਕਟ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 970 ਮੈਗਾਵਾਟ ਦੇ ਸੋਲਰ ਪਾਵਰ ਪ੍ਰੋਜੈਕਟ ਲਗਾਏ ਗਏ ਹਨ। ਸ੍ਰੀ ਰੰਧਾਵਾ ਨੇ ਇਹ ਵੀ ਦੱਸਿਆ ਕਿ ਪੇਡਾ ਵੱਲੋਂ ਝੋਨੇ ਦੀ ਪਰਾਲੀ ਦੇ ਅਧਾਰਿਤ ਵੱਧ ਤੋਂ ਵੱਧ ਪ੍ਰੋਜੈਕਟ ਲਗਾਏ ਜਾ ਰਹੇ ਹਨ। ਕੁੱਲ 260 ਟਨ ਸੀ.ਬੀ.ਜੀ ਪੈਦਾ ਕਰਨ ਦੀ ਸਮਰੱਥਾ ਵਾਲੇ 23 ਪ੍ਰੋਜੈਕਟ ਉਸਾਰੀ ਅਧੀਨ ਹਨ ਅਤੇ ਇਨਾਂ ਵਿੱਚੋ ਏਸ਼ੀਆ ਦਾ ਸਭ ਤੋ ਵੱਡਾ ਸੀ.ਬੀ.ਜੀ ਪ੍ਰੋਜੈਕਟ ਵੀ ਹੈ ਜਿਸ ਦੀ ਸਮਰੱਥਾ 33.23 ਟਨ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪ੍ਰਤੀ ਦਿਨ ਹੈ। ਇਹ ਪ੍ਰੋਜੈਕਟ ਲਹਿਰਾਗਾਗਾ ਤਹਿਸੀਲ ਵਿੱਚ ਦਸੰਬਰ, 2021 ਵਿੱਚ ਚਾਲੂ ਹੋ ਜਾਵੇਗਾ।ਇਸ ਮੌਕੇ ਵਧੀਕ ਡਾਇਰੈਕਟਰ ਪੇਡਾ ਸ੍ਰੀ ਜਸਪਾਲ ਸਿੰਘ ਅਤੇ ਕੈਬਨਿਟ ਮੰੰਤਰੀ ਦੇ ਓ.ਐਸ.ਡੀ. ਸ੍ਰੀ ਅਮਨ ਸ਼ਰਮਾਂ ਵੀ ਹਾਜ਼ਰ ਸਨ।

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD