Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸੰਗਤ ਸਿੰਘ ਗਿਲਜੀਆ ਵੱਲੋ ਉਸਾਰੀ ਕਿਰਤੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਮੋਬਾਇਲ ਐਪ ਲਾਂਚ

ਮੋਬਾਇਲ ਐਪ ਰਾਹੀਂ ਵੱਖ-ਵੱਖ ਤਰਾਂ ਦੀਆਂ ਭਲਾਈ ਸਕੀਮਾਂ ਦਾ ਰਜਿਸਟਰਡ ਉਸਾਰੀ ਕਿਰਤੀ ਲਾਭ ਲੈ ਸਕਣਗੇ

Sangat Singh Gilzian, Congress, Punjab Congress, Punjab Registered Usari Kirti Sewawan, Parveen Kumar Thind

Web Admin

Web Admin

5 Dariya News

ਚੰਡੀਗੜ੍ਹ , 22 Nov 2021

Last updated on: Nov 22, 2021, 00:00 IST

ਪੰਜਾਬ ਰਾਜ ਦੇ ਕਿਰਤ ਮੰਤਰੀ, ਸੰਗਤ ਸਿੰਘ ਗਿਲਜੀਆ ਨੇ ਅੱਜ ਇੱਥੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਐਪ ਲਾਂਚ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ, ਸ਼੍ਰੀਮਤੀ ਰਵਨੀਤ ਕੌਰ ਅਤੇ ਕਿਰਤ ਕਮਿਸ਼ਨਰ, ਪੰਜਾਬ ਸ਼੍ਰੀ ਪਰਵੀਨ ਕੁਮਾਰ ਥਿੰਦ ਹਾਜਰ ਸਨ।ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਗਿਲਜੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਸਾਰੀ ਕਿਰਤੀਆਂ ਅਤੇ ਉਨਾਂ ਦੇ ਪਰਿਵਾਰ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨਾਂ ਦੱਸਿਆ ਕਿ ਕਿਰਤ ਵਿਭਾਗ ਅਧੀਨ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਦੇ ਕੋਲ ਕੁੱਲ ਲੱਗਭੱਗ 3.78 ਲੱਖ ਲਾਭਪਾਤਰੀ ਰਜਿਸਟਰਡ ਹਨ ਜਿਨਾਂ ਨੂੰ ਉਨਾਂ ਦੇ ਪਰਿਵਾਰ ਸਮੇਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ।ਇਸ ਐਪ ਬਾਰੇ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਇਹ ਮੋਬਾਇਲ ਐਪ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਵੈਬਸਾਈਟ (https://bocw.punjab.gov.in) ਤੇ ਉਪਲਬੱਧ ਹੈ ਅਤੇ ਜਲਦ ਹੀ ਪਲੇ ਸਟੋਰ ’ਤੇ ਉਪਲਬੱਧ ਹੋਵੇਗੀ। ਇਸ ਮੋਬਾਇਲ ਐਪ ਰਾਹੀਂ ਉਸਾਰੀ ਕਿਰਤੀ ਆਪਣੀ ਰਜਿਸਟਰੇਸ਼ਨ ਕਰਵਾ ਸਕਣਗੇ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੇਂ ਕਿ ਵਜੀਫਾ ਸਕੀਮ, ਸਗਨ ਸਕੀਮ, ਪੈਂਨਸ਼ਨ ਸਕੀਮ ਅਤੇ ਐਕਸਗ੍ਰੇਸੀਆ ਆਦਿ ਦਾ ਲਾਭ ਲੈਣ ਲਈ ਆਪਣੀ ਅਰਜ਼ੀ ਆਨਲਾਈਨ ਇਸ ਮੋਬਾਇਲ ਐਪ ਰਾਹੀਂ ਭੇਜਦੇ ਹੋਏ ਪ੍ਰਵਾਨਗੀ ਉਪਰੰਤ ਇਨਾਂ ਸਕੀਮਾਂ ਦਾ ਲਾਭ ਲੈਣ ਲਈ ਹੱਕਦਾਰ ਹੋਣਗੇ।ਸਰਦਾਰ ਗਿਲਜੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਹੁਕਮਾਂ ਅਨੁਸਾਰ ਕਿਰਤ ਵਿਭਾਗ ਵੱਲੋ ਵੱਡੇ ਪੱਧਰ ਤੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। 

ਇਸੇ ਕੜੀ ਵਿੱਚ ਕਿਰਤ ਵਿਭਾਗ ਵੱਲੋਂ ਲਾਭਪਾਤਰੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ” ਬਣਾਈ ਗਈ ਹੈ। ਇਹ ਐਪ ਹੁਸ਼ਿਆਰਪੁਰ ਅਤੇ ਮੁਹਾਲੀ ਵਿੱਚ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਸ਼ੁਰੂ ਕੀਤੀ ਗਈ ਹੈ।ਉਨਾਂ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਹਰ ਉਸਾਰੀ ਕਿਰਤੀ, ਜਿਸ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਉਹ ਪੰਜਾਬ ਵਿੱਚ 90 ਦਿਨ ਉਸਾਰੀ ਦੇ ਕੰਮ ਦਾ ਸਬੂਤ ਦੇ ਕੇ ਆਪਣੀ ਬਤੋਰ ਲਾਭਪਾਤਰੀ ਇੱਕ ਸਾਲ ਤੋਂ ਤਿੰਨ ਸਾਲ ਤੱਕ ਦੀ ਰਜਿਸਟਰੇਸ਼ਨ ਲਈ 25 ਰੁਪਏ ਰਜਿਸਟਰੇਸ਼ਨ ਫੀਸ ਅਤੇ 10 ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਦੇ ਹਿਸਾਬ ਨਾਲ ਇੱਕ ਸਾਲ ਲਈ ਕੁੱਲ 145/- ਰੁਪਏ ਅਤੇ ਤਿੰਨ ਸਾਲ ਤੱਕ ਲਈ ਕੁੱਲ 385 ਰੁਪਏ ਆਨ-ਲਾਈਨ ਜਮਾਂ ਕਰਵਾਉਣ ਉਪਰੰਤ ਬੋਰਡ ਦਾ ਰਜਿਸਟਰਡ ਲਾਭਪਾਤਰੀ ਬਣ ਸਕਦਾ ਹੈ। ਹਰ ਰਜਿਸਟਰਡ ਲਾਭਪਾਤਰੀ ਆਪਣੇ ਅਤੇ ਆਪਣੇ ਪਰਿਵਾਰ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵੱਖ-ਵੱਖ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਐਪ ਰਾਹੀਂ ਅਪਲਾਈ ਕਰਕੇ ਲਾਭ ਲੈ ਸਕਦਾ ਹੈ।ਸਰਦਾਰ ਗਿਲਜੀਆ ਨੇ ਸੂਬੇ ਦੇ ਸਮੂਹ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਪਹਿਲ ਦੇ ਆਧਾਰ ਤੇ ਇਸ ਮੋਬਾਇਲ ਐਪ (ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ) ਦਾ ਲਾਭ ਉਠਾਉਂਦੇ ਹੋਏ ਆਪਣੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਨਾਉਣ ਤਾਂ ਜੋ ਬੋਰਡ  ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਉਠਾ ਸਕਣ। ਇਸ ਤੋਂ ਇਲਾਵਾ ਕਿਰਤ ਮੰਤਰੀ ਵੱਲੋ ਇਹ ਵੀ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਵਣ ਵਿਭਾਗ, ਪੇਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਜਲ ਸਰੋਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਨੂੰ ਵੀ ਆਪਣੇ ਅਧੀਨ ਆਉਂਦੇ ਕੰਟਰੈਕਟਰਾਂ ਰਾਹੀਂ ਕੰਮ ਕਰਦੇ ਉਸਾਰੀ ਕਿਰਤੀਆਂ ਨੂੰ ਵੀ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ, 1996 ਦੇ ਉਪਬੰਧਾਂ ਅਧੀਨ ਰਜਿਸਟਰ ਕਰਵਾਇਆ ਜਾ ਸਕ  ਮਦਾ ਹੈ। ਇਹ ਸਾਰੀਆਂ ਸੇਵਾਵਾਂ ਦਾ ਲਾਭ ਐਪ ਤੋਂ ਇਲਾਵਾ ਸੇਵਾ ਕੇਦਰਾਂ ਦੇ ਜਰੀਏ ਵੀ ਲਿਆ ਜਾ ਸਕਦਾ ਹੈ।

 

Tags: Sangat Singh Gilzian , Congress , Punjab Congress , Punjab Registered Usari Kirti Sewawan , Parveen Kumar Thind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD