Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਪੰਜਾਬ ਦੇ ਕਾਲਜਾਂ ਲਈ 1100 ਅਧਿਆਪਕਾਂ ਦੀ ਭਰਤੀ 26 ਨਵੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ : ਪਰਗਟ ਸਿੰਘ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੇ ਨਵੇਂ ਬਲਾਕ ਦਾ ਉਦਘਾਟਨ

Pargat Singh, Congress, Punjab Congress, Government of Punjab, Punjab Government, Punjab, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 22 Nov 2021

Last updated on: Nov 22, 2021, 00:00 IST

ਪੰਜਾਬ ਦੇ ਸਕੂਲੀ ਅਤੇ ਉਚੇਰੀ ਸਿਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਕਾਲਜਾਂ ’ਚ ਖਾਲੀ ਪਈਆਂ ਅਧਿਆਪਕਾਂ ਦੀਆਂ 1100 ਅਸਾਮੀਆਂ ’ਤੇ ਭਰਤੀ ਪ੍ਰਕਿਰਿਆ 26 ਨਵੰਬਰ ਤੱਕ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਦੇ ਇਤਿਹਾਸ ’ਚ ਪਹਿਲੀ ਵਾਰ ਇਹ ਭਰਤੀ ਹੋ ਰਹੀ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸਕੂਲੀ ਅਤੇ ਉਚੇਰੀ ਸਿਖਿਆ ਮੰਤਰੀ, ਪਦਮ ਸ੍ਰੀ ਸ. ਪਰਗਟ ਸਿੰਘ ਨੇ ਅੱਜ ਨਵਾਂਸ਼ਹਿਰ ਨੇੜੇ 12 ਕਰੋੜ ਦੀ ਲਾਗਤ ਨਾਲ ਬਣਾਏ ਗਏ ਸ. ਦਿਲਬਾਗ਼ ਸਿੰਘ ਸਰਕਾਰੀ ਕਾਲਜ ਜਾਡਲਾ ਦੇ ਉਦਘਾਟਨ ਮੌਕੇ ਆਖੇ। ਉਨ੍ਹਾਂ ਮਰਹੂਮ ਸ. ਦਿਲਬਾਗ਼ ਸਿੰਘ ਦੀ ਦੂਰ-ਅੰਦੇਸ਼ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਨਵਾਂਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਨੂੰ ਜ਼ਿਲ੍ਹਾ ਬਣਾ ਕੇ ਇਸ ਦੇ ਵਿਕਾਸ ਦਾ ਮੁੱਢ ਬੰਨ੍ਹਿਆ, ਜਿਸ ਨੂੰ ਅੱਗੇ ਉਨ੍ਹਾਂ ਦੇ ਪੋਤੇ ਅਤੇ ਹਲਕੇ ਦੇ ਨੌਜੁਆਨ ਵਿਧਾਇਕ ਸ. ਅੰਗਦ ਸਿੰਘ ਨਵਾਂ ਸ਼ਹਿਰ ਨੇ ਅੱਗੇ ਤੋਰਿਆ ਹੈ। ਉਨ੍ਹਾਂ ਸ. ਅੰਗਦ ਸਿੰਘ ਦੀ ਵਿਕਾਸਮਈ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਲੋਕ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ. ਦਿਲਬਾਗ਼ ਸਿੰਘ ਦੀ ਵਿਰਾਸਤ ਦੇ ਵਾਰਿਸ ਦੀ ਅਗਵਾਈ ਮਿਲੀ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ 35 ਦਿਨਾਂ ਦੇ ਕਾਰਜਕਾਲ ’ਚ ਸਕੂਲੀ ਅਤੇ ਕਾਲਜੀ ਸਿਖਿਆ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਰੋਡ ਮੈਪ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਪੰਜਾਬ ਦੀ ਨੌਜੁਆਨ ਪੀੜ੍ਹੀ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੁਸ਼ਕਿਲਾਂ ਰਾਤੋ-ਰਾਤ ਨਾ ਬਣ ਕੇ, ਪਿਛਲੇ 25-30 ਸਾਲਾਂ ਤੋਂ ਇਨ੍ਹਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਉਭਰੀਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਰਲ ਕੇ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮਿਸਾਲ ਵਜੋਂ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਨਿੱਤ ਦਿਨ ਭਾਰੀ ਹੁੰਦੀ ਜਾਣ ਕਾਰਨ, ਸਾਨੂੰ ਰਲ ਕੇ ਹੰਭਲੇ ਮਾਰਨੇ ਪੈਣੇ, ਜਿਸ ਲਈ ਸਾਡੀ ਨੌਜੁਆਨ ਪੀੜ੍ਹੀ ਦਾ ਸੰਜੀਦਾ ਤੇ ਸੂਝਵਾਨ ਹੋਣਾ ਬਹੁਤ ਜ਼ਰੂਰੀ ਹੈ, ਕਿਉਂ ਜੋ ਸਮਾਜ ’ਚ ਤਬਦੀਲੀ ਲਿਆਉਣ ’ਚ ਨੌਜੁਆਨ ਪੀੜ੍ਹੀ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਹਰ ਇੱਕ ਨੁਮਾਇੰਦਾ ਅਪੋ-ਆਪਣੇ ਵਿੱਤ ਮੁਤਾਬਕ ਪੰਜਾਬ ਨੂੰ ਫ਼ਿਰ ਤੋਂ ਪੈਰਾਂ ਸਿਰ ਕਰਨ ਲਈ ਦਿਨ-ਰਾਤ ਇੱਕ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਲੰਬੇ ਸਮੇਂ ਤੋਂ ਬਣੀਆਂ ਮੁਸ਼ਕਿਲਾਂ ਨੂੰ ਇੱਕੋ ਦਿਨ ’ਚ ਖਤਮ ਤਾਂ ਨਹੀਂ ਕੀਤਾ ਜਾ ਸਕਦਾ ਪਰ ਅਗਲੇ ਸਮੇਂ ’ਚ ਸੁਧਾਰ ਦੀ ਆਸ ਨਾਲ ਯਤਨ ਜ਼ਰੂਰ ਕੀਤੇ ਜਾ ਸਕਦੇ ਹਨ।ਉਨ੍ਹਾਂ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ 66 ਲੱਖ ਦੀ ਲਾਗਤ ਨਾਲ ਬਣੇ ਨਵੇਂ ਬਲਾਕ ਦਾ ਉਦਘਾਟਨ ਕੀਤਾ ਅਤੇ 4.5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬਲਾਕ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਕੂਲ ਵੱਲੋਂ ਆਪਣੀ ਸਮਰੱਥਾ 1100 ਤੋਂ ਵਧਾ ਕੇ 3000 ਤੱਕ ਕਰਨ ਦੀ ਸ਼ਲਾਘਾ ਕਰਦਿਆਂ ਇਸ ਨੂੰ ਰੋਲ ਮਾਡਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੇ ਕੋਚਾਂ ਦਾ ਵਿਦਿਆਰਥੀਆਂ ਤੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ’ਚ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਇਸ ਮੌਕੇ ਸਕੂਲ ਵੱਲੋਂ ਕਰਵਾਏ ਸੰਖੇਪ ਸਮਾਗਮ ’ਚ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਕੂਲੀ ਸਿਖਿਆ ਦੇ ਮਿਆਰ ਨੂੰ ਹੋਰ ਬੇਹਤਰ ਕਰਨ ਅਤੇ ਬੁਨਿਆਦੀ ਢਾਂਚੇ ’ਚ ਸੁਧਾਰ ਲਿਆਉਣ ਲਈ ਯਤਨਸ਼ੀਲ ਹਨ। ਉਨ੍ਹਾਂ ਨੇ ਪਿ੍ਰੰਸੀਪਲ ਸਰਬਜੀਤ ਸਿੰਘ ਵੱਲੋਂ ਸਕੂਲ ’ਚ ਹੋਰ ਢਾਂਚਾਗਤ ਸੁਧਾਰਾਂ ਦੀ ਰੱਖੀ ਮੰਗ ’ਤੇ ਵੀ ਹਮਦਰਦੀਪੂਰਵਕ ਵਿਚਾਰ ਕਰਨ ਦਾ ਭਰੋਸਾ ਦਿੱਤਾ।ਹਲਕਾ ਵਿਧਾਇਕ ਸ. ਅੰਗਦ ਸਿੰਘ ਨੇ ਸਰਕਾਰੀ ਕਾਲਜ ਜਾਡਲਾ ਦੇ ਉਦਘਾਟਨੀ ਸਮਾਗਮ ’ਚ ਬੋਲਦਿਆਂ ਕਿਹਾ ਕਿ ਅੱਜ ਉਨ੍ਹਾਂ ਦੇ ਦਾਦਾ ਅਤੇ ਮਰਹੂਮ ਖੇਤੀਬਾੜੀ ਮੰਤਰੀ ਸ. ਦਿਲਬਾਗ਼ ਸਿੰਘ ਦਾ ਇਸ ਹਲਕੇ ’ਚ ਪੇਂਡੂ ਖੇਤਰ ’ਚ ਸਰਕਾਰੀ ਕਾਲਜ ਖੋਲ੍ਹਣ ਦਾ ਸੁਫ਼ਨਾ ਪੂਰਾ ਹੋਇਆ ਹੈ। ਉਨ੍ਹਾਂ ਕਾਲਜ ਲਈ ਜ਼ਮੀਨ ਦੇਣ ਲਈ ਪਿੰਡ ਜਾਡਲਾ ਦੀ ਪੰਚਾਇਤ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਇਸ ਲਈ ਉਚੇਰੀ ਸਿਖਿਆ ਮੰਤਰੀ ਸ. ਪਰਗਟ ਸਿੰਘ ਦਾ ਧੰਨਵਾਦ ਵੀ ਕੀਤਾ। ਇਸ ਨਵੇਂ ਕਾਲਜ ਵਿੱਚ 12 ਕਮਰੇ, ਚਾਰ ਲੈਬਜ਼, ਐਡਮਨ ਬਲਾਕ, ਲਾਇਬ੍ਰੇਰੀ, ਕੰਨਟੀਨ ਅਤੇ ਖੇਡ ਗਰਾਊਂਡ ਸ਼ਾਮਿਲ ਹੈ। ਵਿਧਾਇਕ ਅੰਗਦ ਸਿੰਘ ਨੇ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਆਸ਼ੀਰਵਾਦ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ ਕੇ ਉਨ੍ਹਾਂ ਵੱਲੋਂ ਦਿੱਤੇ ਫ਼ਤਵੇ ਦਾ ਮਾਣ ਰੱਖਿਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਹਮੇਸ਼ਾਂ ਹਲਕੇ ਦੇ ਵਿਕਾਸ ਅਤੇ ਲੋਕਾਂ ਨੂੰ ਸਮਰਪਿਤ ਰਹਿਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਣਾ ਕੁਲਦੀਪ ਸਿੰਘ ਜਾਡਲਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ, ਜੋਗਿੰਦਰ ਸਿੰਘ ਬਲਾਕ ਪ੍ਰਧਾਨ, ਇੰਪਰੂਵਮੈਂਟ ਟ੍ਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ, ਬਲਬੀਰ ਸਿੰਘ ਜਾਡਲਾ, ਨਵਾਂਸ਼ਹਿਰ ਦੇ ਕੌਂਸਲਰਾਂ ਤੋਂ ਇਲਾਵਾ ਕਾਲਜ ਦੇ ਪਿ੍ਰੰਸੀਪਲ ਜਸਵਿੰਦਰ ਕੌਰ ਤੇ ਅਧਿਆਪਕ ਵੀ ਮੌਜੂਦ ਸਨ।

 

Tags: Pargat Singh , Congress , Punjab Congress , Government of Punjab , Punjab Government , Punjab , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD