Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਸੰਜੇ ਤਲਵਾੜ ਵੱਲੋਂ ਬਾਬਾ ਜਸਵੰਤ ਸਿੰਘ ਚੌਂਕ ਦਾ ਰੱਖਿਆ ਨੀਹ ਪੱਥਰ

Punjab Congress, Ludhiana, Sanjay Talwar, Baba Jaswant Singh Trust, Baba Jaswant Singh Chowk, Dr. Bhai Anhad Raj Singh

Web Admin

Web Admin

5 Dariya News

ਲੁਧਿਆਣਾ , 23 Nov 2021

Last updated on: Nov 23, 2021, 00:00 IST

ਪੰਜਾਬ ਗੁਰੂ ਸਾਹਿਬਾਨਾਂ, ਸੰਤਾਂ ਤੇ ਪੀਰਾਂ-ਫਕੀਰਾਂ ਦੀ ਧਰਤੀ ਹੈ। ਇਸ ਧਰਤੀ 'ਤੇ ਕੁੱਝ ਅਜਿਹੇ ਸ਼ੰਤ-ਮਹਾਂਪੁਰਖ ਵੀ ਹੋਏ ਹਨ ਜੋ ਇਤਿਹਾਸ ਵਿੱਚ ਇੱਕ ਨਵੇਂ ਅਧਿਆਏ ਵਜੋਂ ਜੁੜਨ ਦੀ ਸਮਰੱਥਾ ਰਖਦੇ ਹਨ ਅਤੇ ਆਪਣੇ ਖੇਤਰ ਦੀਆਂ ਪ੍ਰਾਪਤੀਆਂ ਸਦਕਾ ਕੌਮ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਜਾਂਦੇ ਹਨ। ਅਜਿਹੇ ਹੀ ਨਾਮਵਰ ਅਦੁੱਤੀ ਸ਼ਖਸੀਅਤ ਦੇ ਮਾਲਕ ਪਰਉਪਕਾਰੀ ਮਹਾਂਪੁਰਸ਼ ਸਨ ਬਾਬਾ ਜਸਵੰਤ ਸਿੰਘ ਜੀ ਗੁਰਦੁਆਰਾ ਪਾਤਸ਼ਾਹੀ ਪਹਿਲੀ ਸਮਰਾਲਾ ਚੌਂਕ ਲੁਧਿਆਣਾ ਵਾਲੇ। ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਨੂੰ ਮੁੱਖ ਰਖਦਿਆਂ ਅੱਜ ਹਲਕਾ ਲੁਧਿਆਣਾ (ਪੂਰਬੀ) ਵਿਧਾਇਕ ਸ੍ਰੀ ਸੰਜੇ ਤਲਵਾੜ ਵੱਲੋਂ ਬਾਬਾ ਜਸਵੰਤ ਸਿੰਘ ਜੀ ਚੌਂਕ (ਨੇੜੇ ਵਰਧਮਾਨ ਮਿਲ) ਦੇ ਨੀਹ ਪੱਥਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਬਾਬਾ ਜੀ ਵੱਲੋਂ ਚਾਲੂ ਕੀਤੀਆਂ ਸੰਸਥਾਵਾਂ ਦਾ ਸਮਾਜ ਅਤੇ ਸ਼ਹਿਰ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਭਰਪੂਰ ਸ਼ਲਾਘਾ ਕੀਤੀ।ਭਾਈ ਅਨਹਦਰਾਜ ਸਿੰਘ ਮੁੱਖ ਸੇਵਾਦਾਰ, ਗੁਰਦੁਆਰਾ ਨਾਨਕਸਰ ਅਤੇ ਚੇਅਰਮੈਨ ਗੁਰੂ ਅਮਰਦਾਸ ਹਸਪਤਾਲ ਤੇ ਬੀ.ਜੇ.ਐਸ. ਡੈਂਟਲ ਕਾਲਜ ਨੇ ਲੁਧਿਆਣਾ ਸ਼ਹਿਰ ਦੇ ਮਾਨਯੋਗ ਮੇਅਰ ਸ. ਬਲਕਾਰ ਸਿੰਘ ਸੰਧੂ ਅਤੇ ਸਮਾਰੋਹ ਵਿੱਚ ਹਾਜ਼ਰ ਮਾਨਯੋਗ ਐਮ.ਐਲ.ਏ. ਪੂਰਬੀ ਸ੍ਰੀ ਸੰਜੇ ਤਲਵਾੜ ਤੇ ਇਲਾਕੇ ਦੇ ਕੌਂਸਲਰਾਂ ਦਾ ਧੰਨਵਾਦ ਕੀਤਾ।ਉਨ੍ਹਾਂ ਹਾਜ਼ਰ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੇਵਾ ਸਿਮਰਨ ਦੇ ਪੁੰਜ ਤੇ ਪਰਉਪਕਾਰੀ ਸੰਤ ਬਾਬਾ ਜਸਵੰਤ ਸਿੰਘ ਜੀ ਵੱਲੋਂ ਉੱਤਰੀ ਭਾਰਤ ਵਿੱਚ ਪਹਿਲਾ ਵੱਡਾ ਬੀ.ਜੇ.ਐਸ. ਡੈਂਟਲ ਕਾਲਜ ਅਤੇ ਹਸਪਤਾਲ ਦਾ ਸੈਕਟਰ 40, ਮੋਤੀ ਨਗਰ, ਲੁਧਿਆਣਾ ਵਿਖੇ ਨਿਰਮਾਣ ਕਰਵਾਇਆ ਗਿਆ। 

ਉਨ੍ਹਾਂ ਦੱਸਿਆ ਕਿ ਇਸ ਕਾਲਜ ਨੂੰ ਚੱਲਦਿਆਂ 23 ਸਾਲ ਹੋ ਗਏ ਹਨ ਅਤੇ ਹਰ ਸਾਲ 100 ਡਾਕਟਰ ਤਿਆਰ ਹੋ ਕੇ ਸਮਾਜ ਅਤੇ ਦੇਸ਼ ਦੇ ਲੋਕਾਂ ਲਈ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਇਹ ਵੀ ਦਸਿਆ ਕਿ ਸੰਤ ਬਾਬਾ ਜਸਵੰਤ ਸਿੰਘ ਟ੍ਰਸੱਟ ਵੱਲੋਂ ਲੁਧਿਆਣਾ-ਚੰਡੀਗੜ੍ਹ ਹਾਈਵੇ 'ਤੇ ਸੈਕਟਰ 32 ਵਿੱਚ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂ 'ਤੇ 500 ਬਿਸਤਰਿਆਂ ਦੇ ਹਸਪਤਾਲ ਦੀ ਉਸਾਰੀ ਕਰਵਾਈ ਗਈ, ਜੋ ਜਲਦ ਹੀ ਜਨਤਾ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗਾ।ਉਨ੍ਹਾਂ ਅੱਗੇ ਦੱਸਿਆ ਕਿ ਬਾਬਾ ਜੀ ਵੱਲੋਂ ਸਥਾਪਿਤ ਕੀਤੇ ਖੋਜ ਕੇਂਦਰ ਜੋ ਸਿਹਤ ਅਤੇ ਵਾਤਾਵਰਣ ਸਬੰਧੀ ਸਸਤੀਆਂ ਦਵਾਈਆਂ ਸਸਤੇ ਇਲਾਜ ਦੇ ਤਰੀਕੇ ਲਈ ਭਵਿੱਖ ਵਿੱੱਚ ਅਹਿਮ ਯੋਗਦਾਨ ਪਾਉਣ ਜਾ ਰਿਹਾ ਹੈ, ਵੱਲੋਂ ਇਸ ਵਰ੍ਹੇ ਦੋ ਪੇਟੈਂਟ ਕਰਵਾਏ ਜਾ ਚੁੱਕੇ ਹਨ ਅਤੇ ਅੰਤਰ ਰਾਸ਼ਟਰੀ ਖੋਜ ਜਰਨਲ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਜੋਕਿ ਲੰਡਨ ਦੇ ਪਬਲਿਸ਼ਰ ਵੱਲੋਂ ਹਰ ਵਰ੍ਹੇ ਚਾਰ ਵੋਲੀਅਮ ਵਿੱਚ ਪਬਲਿਸ਼ ਕੀਤਾ ਜਾਵੇਗਾ ਅਤੇ ਅੰਤਰਰਾਸ਼ਟਰੀ 150 ਯੂਨੀਵਰਸਿਟੀਆਂ ਦੀਆਂ ਲਾਇਬ੍ਰੇਰੀਆਂ ਦਾ ਸ਼ਿੰਗਾਰ ਬਣੇਗਾ। ਉਨ੍ਹਾਂ ਦੱਸਿਆ ਕਿ ਇਸ ਵਿੱਚ ਪ੍ਰਸਿੱਧ ਖੋਜਕਾਰਾਂ ਦੇ ਖੋਜ ਕਾਰਜ ਸ਼ਾਮਿਲ ਹੋਣਗੇ ਅਤੇ ਜਿਸ ਦਾ ਫਾਇਦਾ ਖੋਜ ਕਰ ਰਹੇ ਵਿਦਿਆਰਥੀਆਂ ਅਤੇ ਵਿਗਿਆਨੀਆਂ ਤੋਂ ਇਲਾਵਾ ਦੇਸ਼ ਵਿਦੇਸ਼ ਵਿੱਚ ਰਹਿੰਦੀ ਸਧਾਰਣ ਜਨਤਾ ਲਈ ਵੀ ਵਰਦਾਨ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਬਾਬਾ ਜੀ ਵੱਲੋਂ ਕੁਦਰਤੀ ਵਾਤਾਵਰਣ ਲਈ ਲੱਖਾਂ ਬੂਟੇ ਵੰਡੇ, ਗਰੀਬ ਲੜਕੀਆਂ ਦੇ ਸਾਦੇ ਵਿਆਹ ਕਰਵਾਏ ਅਤੇ ਉਨ੍ਹਾਂ ਸਮੁੱਚੇ ਭਾਰਤ ਵਿੱਚ ਵਿਚਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਦਾ ਪ੍ਰਚਾਰ ਕੀਤਾ।ਇਸ ਸਮਾਰੋਹ ਦੌਰਾਨ ਬਾਬਾ ਜੀ ਨੂੰ ਪਿਆਰ ਕਰਨ ਵਾਲੀਆਂ ਸੰਗਤਾਂ ਜਿਨ੍ਹਾਂ ਵਿੱਚ ਵਿਸ਼ੇਸ਼ ਕਰਕੇ ਇੰਗਲੈਂਡ, ਅਮਰੀਕਾ, ਕਨੇਡਾ, ਆਸਟਰੇਲੀਆ, ਦੁਬਈ, ਜਰਮਨ ਤੋਂ ਇਲਾਵਾ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ ਪਹੁੰਚੀਆਂ।

 

Tags: Punjab Congress , Ludhiana , Sanjay Talwar , Baba Jaswant Singh Trust , Baba Jaswant Singh Chowk , Dr. Bhai Anhad Raj Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD