Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਰੁਨਾ ਚੌਧਰੀ ਨੇ ਅਕਾਦਮਿਕ, ਸੱਭਿਆਚਾਰਕ ਅਤੇ ਖੇਡ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

Aruna Chaudhary, Punjab Pradesh Congress Committee, Congress, Punjab Congress, Government of Punjab, Punjab Government, Punjab, Rajpura

Web Admin

Web Admin

5 Dariya News

ਰਾਜਪੁਰਾ , 23 Nov 2021

Last updated on: Nov 23, 2021, 00:00 IST

ਪੰਜਾਬ ਦੀ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਅਧਿਆਪਨ ਇਕ ਪਵਿੱਤਰ ਕਿੱਤਾ ਹੈ ਅਤੇ ਰਾਸ਼ਟਰ ਨਿਰਮਾਣ ਲਈ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਾਰਾ ਦੇਸ਼ ਉਨ੍ਹਾਂ ਦਾ ਕਰਜ਼ਦਾਰ ਹੈ। ਕੈਬਨਿਟ ਮੰਤਰੀ ਨੇ ਆਪਣੇ ਸਕੂਲ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਧਾਰਮਿਕ ਸਥਾਨਾਂ ਵਾਂਗ ਹਨ।ਇੱਥੇ ਪਟੇਲ ਪਬਲਿਕ ਸਕੂਲ ਰਾਜਪੁਰਾ ਵਿਖੇ ਹੋਏ ਸਮਾਗਮ ਦੌਰਾਨ ਅਧਿਆਪਕਾਂ ਦੀ ਭੂਮਿਕਾ ਨੂੰ ਮਾਵਾਂ ਦੇ ਬਰਾਬਰ ਦੱਸਦਿਆਂ ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਆਨ ਦੇ ਕੇ ਸਫ਼ਲਤਾ ਦੇ ਝੰਡੇ ਗੱਡਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਆਪਣੀ ਡਿਊਟੀ ਨਿਭਾਉਣ ਲਈ ਸੁਖਾਵਾਂ ਮਾਹੌਲ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਸਮੁੱਚੀ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ, ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬਰਾਬਰ ਲਾਭਦਾਇਕ ਸਾਬਤ ਹੋਵੇ।ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਹਾਜ਼ਰੀ ਵਾਲੇ ਇਸ ਸਮਾਗਮ ਦੌਰਾਨ ਸ੍ਰੀਮਤੀ ਚੌਧਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੜ੍ਹਾਈ ਨੂੰ ਅੱਗੇ ਵਧਾਉਣ ਲਈ ਆਪਣੇ ਸਮੇਂ ਦੇ ਹਰ ਸਕਿੰਟ ਦੀ ਪੂਰੀ ਵਰਤੋਂ ਕਰਨ। ਵਿਦਿਆਰਥੀਆਂ ਨੂੰ ਇੱਕ ਟੀਚਾ ਮਿੱਥਣ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਆਪਣੇ ਸਮੇਂ ਦੇ ਪ੍ਰਬੰਧਨ ਦੇ ਹੁਨਰ ਨੂੰ ਨਿਖਾਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀ ਆਪਣੇ ਜੀਵਨ ਦੇ ਟੀਚਿਆਂ ਨੂੰ ਪ੍ਰਾਪਤ ਕਰ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਦੂਜਿਆਂ ਪ੍ਰਤੀ ਹਮਦਰਦੀ ਰੱਖਣ ਅਤੇ ਇੱਕ ਟੀਮ ਦੇ ਰੂਪ ਵਿੱਚ ਇਕੱਠੇ ਵਧਣ ਲਈ ਇੱਕ ਦੂਜੇ ਦੀ ਮਦਦ ਕਰਨ ਲਈ ਪ੍ਰੇਰਿਆ। 

ਵਿਦਿਆਰਥੀਆਂ ਨੂੰ ਭੰਗੜਾ, ਐੱਨ.ਐੱਸ.ਐੱਸ., ਖੇਡਾਂ ਅਤੇ ਹੋਰ ਸੱਭਿਆਚਾਰਕ ਅਤੇ ਸਹਾਇਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਹਿ-ਗਤੀਵਿਧੀਆਂ ਪੜ੍ਹਾਈ ਦੇ ਬਰਾਬਰ ਮਹੱਤਵ ਰੱਖਦੀਆਂ ਹਨ ਅਤੇ ਇਨ੍ਹਾਂ ਲਈ ਵੀ ਬਰਾਬਰ ਸਮਾਂ ਰੱਖਿਆ ਜਾਣਾ ਚਾਹੀਦਾ ਹੈ।ਸਮਾਗਮ ਦੌਰਾਨ ਸ੍ਰੀਮਤੀ ਚੌਧਰੀ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਅਤੇ ਖੇਡਾਂ ਤੇ ਸੱਭਿਆਚਾਰਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਲੋਕ ਨਾਚ ਸੰਮੀ ਅਤੇ ਅੰਗਰੇਜ਼ੀ ਨਾਟਕ ਸਮੇਤ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। 25 ਸਾਲ ਸਕੂਲ ਦੀ ਸੇਵਾ ਕਰਨ ਵਾਲੇ ਅਤੇ ਸਾਰਾ ਸਾਲ ਸਕੂਲ ਵਿੱਚ ਹਾਜ਼ਰ ਰਹਿਣ ਵਾਲੇ ਅਧਿਆਪਕ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਪਟੇਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਛਾਇਆ ਨਰੂਲਾ ਅਤੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਪਟੇਲ ਪਬਲਿਕ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਦੂਆ, ਮੀਤ ਪ੍ਰਧਾਨ ਰਾਜੇਸ਼ ਆਨੰਦ, ਜਨਰਲ ਸਕੱਤਰ ਸੁਰਿੰਦਰ ਕੌਸ਼ਲ, ਵਿੱਤ ਸਕੱਤਰ ਠਾਕੁਰੀ ਖੁਰਾਣਾ ਅਤੇ ਸਕੱਤਰ ਵਿਨੈ ਕੁਮਾਰ, ਸ਼੍ਰੀਮਤੀ ਗੁਰਮੀਤ ਕੌਰ, ਸ੍ਰੀ ਨਿਰਭੈ ਸਿੰਘ ਮਿਲਟੀ ਵੀ ਹਾਜ਼ਰ ਸਨ।

 

Tags: Aruna Chaudhary , Punjab Pradesh Congress Committee , Congress , Punjab Congress , Government of Punjab , Punjab Government , Punjab , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD