Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਪਿੜ੍ਹਾਈ ਸੀਜ਼ਨ ਦੀ ਸ਼ੁਰੂਆਤ

ਮਿੱਲ ਕੰਪਲੈਕਸ ਵਿੱਚ 15 ਮੈਗਾਵਾਟ ਬਿਜਲੀ ਉਤਪਾਦਨ ਪਲਾਂਟ ਅਤੇ ਬਾਇਓ ਸੀਐਨਜੀ ਪਲਾਂਟ ਦਾ ਰੱਖਿਆ ਨੀਂਹ ਪੱਥਰ, 60 ਕਰੋੜ ਦੀ ਲਾਗਤ ਨਾਲ ਕੀਤੇ ਜਾਣਗੇ ਮੁਕੰਮਲ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Bhogpur, Jalandhar, Bhogpur Cooperative Sugar Mills, Mohinder Singh Kaypee

Web Admin

Web Admin

5 Dariya News

ਭੋਗਪੁਰ (ਜਲੰਧਰ) , 23 Nov 2021

Last updated on: Nov 23, 2021, 00:00 IST

ਭੋਗਪੁਰ ਸਹਿਕਾਰੀ ਖੰਡ ਮਿੱਲ, ਜਿਸ ਦੀ ਗੰਨਾ ਪੀੜਨ ਦੀ ਸਮਰੱਥਾ ਵਿੱਚ 3000 ਟੀਸੀਡੀ ਤੱਕ ਵਾਧਾ ਕੀਤਾ ਗਿਆ ਹੈ, ਵਿਖੇ ਉਪ ਮੁੱਖ ਮੰਤਰੀ ਪੰਜਾਬ ਸ੍ਰ.ਸੁਖਜਿੰਦਰ ਸਿੰਘ ਰੰਧਾਵ ਵੱਲੋਂ ਅੱਜ ਸਾਲ 2021-22 ਲਈ ਗੰਨੇ ਦੇ ਪਿੜ੍ਹਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਨ ਤਕਰੀਬਨ 36 ਲੱਖ ਕੁਇੰਟਲ ਗੰਨਾ ਪੀੜੀਆ ਜਾਵੇਗਾ।ਉਪ ਮੁੱਖ ਮੰਤਰੀ ਪੰਜਾਬ, ਜਿਨਾਂ ਪਾਸ ਸਹਿਕਾਰਤਾ ਵਿਭਾਗ ਦਾ ਚਾਰਜ ਵੀ ਹੈ, ਵੱਲੋਂ 30-30 ਕਰੋੜ ਰੁਪਏ ਨਾਲ ਮੁਕੰਮਲ ਹੋਣ ਵਾਲੇ ਦੋ ਅਹਿਮ ਪ੍ਰਾਜੈਕਟ, ਜਿਨ੍ਹਾਂ ਵਿੱਚ 15 ਮੈਗਾਵਾਟ ਦਾ ਬਿਜਲੀ ਉਤਪਾਦਨ ਪਲਾਂਟ ਅਤੇ ਬਾਇਓ ਸੀ.ਐਨ.ਜੀ. ਪਲਾਂਟ ਸ਼ਾਮਿਲ ਹਨ, ਦਾ ਨੀਂਹ ਪੱਥਰ ਵੀ ਰੱਖਿਆ ਗਿਆ।ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਕਿ 15 ਮੈਗਾਵਾਟ ਬਿਜਲੀ ਉਤਪਾਦਨ ਪਲਾਂਟ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਲਾਹੇਵੰਦ ਸਾਬਤ ਹੋਵੇਗਾ, ਇਹ ਪ੍ਰਾਜੈਕਟ ਵੱਡੇ ਪੱਧਰ ’ਤੇ ਫਸਲਾਂ ਦੀ ਰਹਿੰਦ ਖੂਹੰਦ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪਲਾਂਟ ਪਰਾਲੀ ਪ੍ਰਬੰਧਨ ਦੇ ਨਜ਼ਰੀਏ ਤੋਂ 20 ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਇਸ ਪਲਾਂਟ ਵੱਲੋਂ 16 ਕਰੋੜ ਰੁਪਏ ਦੀ ਬਿਜਲੀ ਵੇਚੀ ਜਾਵੇਗੀ, ਜਿਸ ਨਾਲ ਇਸ ਖੰਡ ਮਿੱਲ ਦੀ ਆਮਦਨ ਵਿੱਚ ਹੋਰ ਵਾਧਾ ਹੋਵੇਗਾ ਅਤੇ ਇਹ ਪਲਾਂਟ ਹੁਣ ਸਾਰਾ ਸਾਲ ਕੰਮ ਕਰੇਗਾ।ਇਸੇ ਤਰ੍ਹਾਂ ਉਪ ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੀ ਲਾਗਤ ਨਾਲ ਸੀ.ਐਨ.ਜੀ. ਆਧਾਰਿਤ ਬਾਇਓ ਗੈਸ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ, ਜਿਸ ਵੱਲੋਂ ਰੋਜ਼ਾਨਾ ਚਾਰ ਟਨ ਬਾਇਓ ਸੀ.ਐਨ.ਜੀ ਗੈਸ ਦਾ ਉਦਪਾਦਨ ਕੀਤਾ ਜਾਵੇਗਾ ਅਤੇ ਰੋਜ਼ਾਨਾ 100 ਟਨ ਤੱਕ ਫਸਲਾਂ ਦੀ ਰਹਿੰਦ ਖੂਹੰਦ ਦੀ ਖਪਤ ਹੋਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਸ-ਪਾਸ ਦੇ ਖੇਤਰਾਂ ਵਿੱਚ ਪਾਈਪਲਾਈਨਾਂ ਰਾਹੀਂ ਬਾਇਓ ਸੀ.ਐਨ.ਜੀ.ਗੈਸ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ।ਇਸ ਮੌਕੇ ਸ੍ਰ.ਰੰਧਾਵਾ, ਜਿਨ੍ਹਾਂ ਨਾਲ ਚੇਅਰਮੈਨ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇ.ਪੀ. ਵਿਧਾਇਕ ਪਵਨ ਕੁਮਾਰ ਆਦੀਆ, ਕਾਂਗਰਸੀ ਆਗੂ ਕੰਵਲਜੀਤ ਸਿੰਘ ਲਾਲੀ ਵੀ ਮੌਜੂਦ ਸਨ, ਨੇ ਐਲਾਨ ਕੀਤਾ ਕਿ ਇਸ ਮਿੱਲ ਦੀ ਸਮਰੱਥਾ 3000 ਟੀਪੀਡੀ ਦੀ ਮੌਜੂਦਾ ਸਮਰੱਥਾ ਤੋਂ ਵਧਾ ਕੇ 5000 ਟਨ ਪ੍ਰਤੀ ਦਿਨ ਕੀਤੀ ਜਾਵੇਗੀ ਅਤੇ 2023-24 ਤੱਕ 46 ਲੱਖ ਟਨ ਗੰਨੇ ਦੀ ਪ੍ਰੋਸੈਸਿੰਗ ਕਰਨ ਦਾ ਟੀਚਾ ਹਾਸਲ ਕੀਤਾ ਜਾਵੇਗਾ। 

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਪਿੜਾਈ ਸੀਜ਼ਨ ਤੱਕ ਸਮਰੱਥਾ ਨੂੰ 26 ਲੱਖ ਕੁਇੰਟਲ ਟਨ ਤੋਂ ਵਧਾ ਕੇ 36 ਲੱਖ ਟਨ ਪ੍ਰਤੀ ਸੀਜ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਖੇਤਰ ਨਾਲ ਸਬੰਧਿਤ ਕਿਸਾਨਾਂ ਦੀ ਫ਼ਸਲ ਸਬੰਧੀ ਪ੍ਰਕਿਰਿਆ ਵੀ ਇਥੇ ਹੀ ਕੀਤੀ ਜਾਵੇਗੀ।ਸੂਬੇ ਭਰ ਵਿੱਚ ਖੰਡ ਮਿੱਲਾਂ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਖਸਤਾ ਹਾਲ ਹੋ ਗਈਆਂ ਸਨ, ਨੂੰ ਮੁੜ ਸੁਰਜੀਤ ਕਰਨ ਦੀਆਂ ਪਹਿਲਕਦਮੀਆਂ 'ਤੇ ਚਾਨਣਾ ਪਾਉਂਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਗੰਨੇ ਦੇ ਬੀਜਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਇੱਕ ਖੋਜ ਕੇਂਦਰ ਤੋਂ ਇਲਾਵਾ ਬਟਾਲਾ ਅਤੇ ਗੁਰਦਾਰਸਪੁਰ ਖੇਤਰ ਵਿੱਚ ਖੰਡ ਮਿੱਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 600 ਕਰੋੜ ਰੁਪਏ ਦੀ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਲਈ ਪਰਚੀਆਂ ਦੀ ਵੰਡ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਿੜਾਈ ਸੀਜ਼ਨ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਇਸ ਦੌਰਾਨ ਉੱਪ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ. ਨੇ ਕਿਹਾ ਕਿ ਇਸ ਖੰਡ ਮਿੱਲ ਦੀ ਸਮਰੱਥਾ ਵਿੱਚ ਵਾਧਾ ਕੀਤੇ ਜਾਣ ਨਾਲ ਇਸ ਖੇਤਰ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੂਬੇ ਵਿੱਚ ਖੰਡ ਮਿੱਲਾਂ ਦੇ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ। ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਨੇ ਵੀ ਸਹਿਕਾਰਤਾ ਮੰਤਰੀ ਦਾ ਸੂਬੇ ਵਿੱਚ ਖੰਡ ਮਿੱਲਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਯਤਨਾਂ ਲਈ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਵੱਲੋਂ ਤਰਸ ਦੇ ਆਧਾਰ 'ਤੇ 18 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ।ਇਸ ਮੌਕੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸਹਿਕਾਰਤਾ ਵਰੁਨ ਰੂਜ਼ਮ, ਸ਼ੂਗਰਫੈੱਡ ਪੰਜਾਬ ਦੇ ਐਮ.ਡੀ. ਰਾਜੀਵ ਕੁਮਾਰ ਗੁਪਤਾ, ਸ਼ੂਗਰਫੈੱਡ ਪੰਜਾਬ ਦੇ ਜੀ.ਐਮ. ਕੰਵਲਜੀਤ ਤੂਰ, ਭੋਪੁਰ ਸ਼ੂਗਰ ਮਿੱਲ ਦੇ ਚੇਅਰਮੈਨ ਪਰਮਵੀਰ ਸਿੰਘ, ਡਾਇਰੈਕਟਰ ਪਰਮਜੀਤ ਸਿੰਘ, ਗੁਰਦਾਵਰ ਰਾਮ, ਹਰਜਿੰਦਰ ਸਿੰਘ, ਮਨਜੀਤ ਸਿੰਘ, ਹਰਜਿੰਦਰ ਸਿੰਘ, ਸਤਪਾਲ ਅਤੇ ਭੋਗਪੁਰ ਸ਼ੂਗਰ ਮਿੱਲ ਦੇ ਜੀ.ਐਮ. ਅਰੁਣ ਕੁਮਾਰ ਅਰੋੜਾ ਅਤੇ ਹੋਰ ਮੌਜੂਦ ਸਨ।

                      

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Bhogpur , Jalandhar , Bhogpur Cooperative Sugar Mills , Mohinder Singh Kaypee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD